ਪੰਜਾਬ

punjab

ETV Bharat / city

ਲੁਧਿਆਣਾ ਦੇ ਗੁਰਦੇਵ ਨਗਰ ਵਿੱਚ ਨੌਕਰ ਨੇ ਬਜ਼ੁਰਗ ਜੋੜੇ ਨੂੰ ਬੰਧਕ ਬਣਾ ਉਡਾਏ ਲੱਖਾਂ ਦੇ ਗਹਿਣੇ ਤੇ ਨਕਦੀ - Ludhiana's Gurdev Nagar

ਲੁਧਿਆਣਾ ਦੇ ਗੁਰਦੇਵ ਨਗਰ ਵਿੱਚ ਇੱਕ ਨੌਕਰ ਨੇ ਬਜ਼ੁਰਗ ਜੋੜੇ ਨੂੰ ਬੰਧਕ ਬਣਾ ਕੇ ਘਰ ਵਿੱਚੋਂ ਲੱਖਾਂ ਦਾ ਸੋਨਾ ਅਤੇ ਨਕਦੀ ਚੋਰੀ ਕਰ ਲਈ ਅਤੇ ਗੇਟ ਉੱਤੇ ਖੜੇ ਸੁਰੱਖਿਆ ਗਾਰਡ ਨੂੰ ਵੀ ਬੇਹੋਸ਼ ਕਰ ਦਿੱਤਾ।

ਤਸਵੀਰ
ਤਸਵੀਰ

By

Published : Oct 8, 2020, 3:05 PM IST

ਲੁਧਿਆਣਾ: ਇੱਥੋਂ ਦੇ ਪੌਸ਼ ਇਲਾਕੇ ਗੁਰਦੇਵ ਨਗਰ ਵਿੱਚ ਬੀਤੀ ਦੇਰ ਰਾਤ ਇੱਕ ਘਰ ਵਿੱਚ ਨੌਕਰ ਨੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਨੌਕਰ ਨੇ ਲੁੱਟ ਦੀ ਵਾਰਦਾਤ ਨੂੰ ਉਸ ਵੇਲੇ ਅੰਜਾਮ ਦਿੱਤਾ ਜਦੋਂ ਘਰ ਦੇ ਵਿੱਚ ਬਜ਼ੁਰਗ ਪਤੀ-ਪਤਨੀ ਇਕੱਲੇ ਸਨ ਅਤੇ ਉਨ੍ਹਾਂ ਦਾ ਬਾਕੀ ਪਰਿਵਾਰ ਖਾਣਾ ਖਾਣ ਲਈ ਬਾਹਰ ਗਿਆ ਹੋਇਆ ਸੀ।

ਲੁਧਿਆਣਾ ਦੇ ਗੁਰਦੇਵ ਨਗਰ ਵਿੱਚ ਨੌਕਰ ਨੇ ਬਜ਼ੁਰਗ ਜੋੜੇ ਨੂੰ ਬੰਧਕ ਬਣਾ ਉਡਾਏ ਲੱਖਾਂ ਦੇ ਗਹਿਣੇ ਤੇ ਨਕਦੀ

ਇਸ ਦੌਰਾਨ ਘਰ ਦੇ ਨੌਕਰ ਨੇ ਆਪਣੇ ਦੋ ਹੋਰ ਸਾਥੀਆਂ ਨਾਲ ਮਿਲ ਕੇ ਘਰ ਵਿੱਚੋਂ ਲੱਖਾਂ ਦੇ ਗਹਿਣੇ ਅਤੇ ਨਕਦੀ ਚੋਰੀ ਕਰ ਲਈ। ਹਾਲਾਕਿ ਬਜ਼ੁਰਗ ਪਤੀ-ਪਤਨੀ ਠੀਕ ਹਨ ਉਨ੍ਹਾਂ ਉੱਤੇ ਕਿਸੇ ਤਰ੍ਹਾਂ ਦਾ ਕੋਈ ਹਮਲਾ ਨਹੀਂ ਕੀਤਾ ਗਿਆ।

ਇਸ ਮੌਕੇ ਪਹੁੰਚੇ ਏਸੀਪੀ ਹਰਪਾਲ ਸਿੰਘ ਗਰੇਵਾਲ ਨੇ ਦੱਸਿਆ ਕਿ ਰਾਤ 12 ਵਜੇ ਦੇ ਕਰੀਬ 3 ਲੁਟੇਰਿਆਂ ਨੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦਾ ਨੌਕਰ ਵੀ ਇਸ ਵਾਰਦਾਤ ਵਿੱਚ ਸ਼ਾਮਿਲ ਹੈ ਜਿਸ ਨੇ ਸੁਰੱਖਿਆ ਗਾਰਡ ਨੂੰ ਨਸ਼ਾ ਦੇ ਕੇ ਬੇਹੋਸ਼ ਕਰ ਦਿੱਤਾ ਅਤੇ ਫਿਰ ਬਜ਼ੁਰਗ ਪਤੀ ਪਤਨੀ ਨੂੰ ਬੰਧਕ ਬਣਾ ਘਰ ਵਿੱਚ ਪਏ ਲੱਖਾਂ ਦੇ ਗਹਿਣੇ ਤੇ ਨਕਦੀ ਚੋਰੀ ਕਰ ਲਈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੇਪਾਲ ਦਾ ਰਹਿਣ ਵਾਲਾ ਹੈ।

ਏਸੀਪੀ ਨੇ ਦੱਸਿਆ ਕਿ ਇਸ ਘਰ ਦੇ ਪੁਰਾਣੇ ਨੌਕਰ ਨੇ ਹੀ ਉਸ ਨੂੰ ਕੰਮ ਉੱਤੇ ਰਖਵਾਇਆ ਸੀ ਜਿਸ ਕਰਕੇ ਪਰਿਵਾਰ ਨੇ ਨਵੇਂ ਨੌਕਰ ਦੀ ਤਫ਼ਤੀਸ਼ ਵੀ ਨਹੀਂ ਕਰਵਾਈ, ਹਾਲਾਂਕਿ ਲੁੱਟ ਕਿੰਨੇ ਦੀ ਹੋਈ ਹੈ ਇਸ ਬਾਰੇ ਅਜੇ ਕੋਈ ਖੁਲਾਸਾ ਨਹੀਂ ਹੋ ਸਕਿਆ ਹੈ। ਪੁਲਿਸ ਨੇ ਕਿਹਾ ਕਿ ਇਸ ਸਬੰਧੀ ਜਾਂਚ ਚੱਲ ਰਹੀ ਹੈ ਅਤੇ ਸੀਸੀਟੀਵੀ ਕੈਮਰੇ ਵੇਖੇ ਜਾ ਰਹੇ ਹਨ।

ABOUT THE AUTHOR

...view details