ਲੁਧਿਆਣਾ:ਪੰਜਾਬ ਪਾਵਰ ਕਾਰਪੋਰੇਸ਼ਨ ਵੱਲੋਂ ਬਿਜਲੀ ਦਰਾਂ 'ਚ ਕੀਤਾ ਇਜ਼ਾਫ਼ਾ ਅੱਜ ਤੋਂ ਲਾਗੂ ਹੋ ਗਿਆ ਹੈ। ਵੱਡੀ ਤਦਾਦ 'ਚ ਲਘੂ ਉਦਯੋਗ ਤੇ ਸਨਅਤਾਂ ਨੇ ਜਿਨ੍ਹਾਂ ਨੂੰ ਬਿਜਲੀ ਦੀਆਂ ਵਧੀਆਂ ਦਰਾਂ ਨਾਲ ਕਾਫ਼ੀ ਨੁਕਸਾਨ ਹੋ ਸਕਦਾ ਹੈ, ਸਨਅਤਕਾਰਾਂ ਨੇ ਕਿਹਾ ਕਿ ਲਗਾਤਾਰ ਸਰਕਾਰ ਵੱਲੋਂ ਬਿਜਲੀ ਦੀਆਂ ਦਰਾਂ 'ਚ ਇਜ਼ਾਫਾ ਕੀਤਾ ਜਾ ਰਿਹਾ ਹੈ, ਜਿਸ ਨਾਲ ਸਨਅਤਕਾਰਾਂ ਨੂੰ ਕਾਫ਼ੀ ਨੁਕਸਾਨ ਹੋ ਰਿਹਾ ਹੈ।
ਬਿਜਲੀ ਕੀਮਤਾਂ ਦੇ ਇਜਾਫ਼ੇ ਤੋਂ ਬਾਅਦ ਲਘੂ ਉਦਯੋਗ ਬੰਦ ਹੋਣ ਕਿਨਾਰੇ
ਪੰਜਾਬ ਸਰਕਾਰ ਨੇ ਸੱਤਾ 'ਚ ਆਉਣ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਸਨਅਤਕਾਰਾਂ ਨੂੰ 5 ਰੁਪਏ ਪ੍ਰਤੀ ਯੂਨਿਟ ਬਿਜਲੀ ਮੁਹੱਈਆ ਕਰਵਾਉਣਗੇ, ਪਰ ਲਗਾਤਾਰ ਹੁਣ ਬਿਜਲੀ ਦੀਆਂ ਦਰਾਂ ਵਧਾਈਆਂ ਜਾ ਰਹੀਆਂ ਹਨ, ਜਿਸ ਕਰਕੇ ਸਨਅਤਕਾਰਾਂ ਨੂੰ ਕਾਫੀ ਨੁਕਸਾਨ ਝੱਲਣਾ ਪੈ ਰਿਹਾ ਹੈ।
ਬਿਜਲੀ ਦਰਾਂ
ਸਨਅਤਕਾਰਾਂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਸੱਤਾ 'ਚ ਆਉਣ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਸਨਅਤਕਾਰਾਂ ਨੂੰ 5 ਰੁਪਏ ਬਿਜਲੀ ਪ੍ਰਤੀ ਯੂਨਿਟ ਮੁਹੱਈਆ ਕਰਵਾਉਣਗੇ, ਪਰ ਲਗਾਤਾਰ ਹੁਣ ਬਿਜਲੀ ਦੀਆਂ ਦਰਾਂ ਵਧਾਈਆਂ ਜਾ ਰਹੀਆਂ ਹਨ, ਜਿਸ ਕਰਕੇ ਉਨ੍ਹਾਂ ਨੂੰ ਕਾਫੀ ਨੁਕਸਾਨ ਝੱਲਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਬਿਜਲੀ ਦੀਆਂ ਵਧੀਆਂ ਦਰਾਂ ਕਾਰਨ ਉਨ੍ਹਾਂ ਦੇ ਬਿਲ 'ਚ 500-1000 ਰੁਪਏ ਤੱਕ ਦਾ ਇਜ਼ਾਫਾ ਹੋ ਜਾਵੇਗਾ।