ਪੰਜਾਬ

punjab

ETV Bharat / city

ਨੌਜਵਾਨ ਦੀ ਮੌਤ 'ਤੇ ਪਰਿਵਾਰ ਨੇ ਪ੍ਰਗਟਾਇਆ ਕਤਲ ਦਾ ਖ਼ਦਸ਼ਾ - Crime news

ਖੰਨਾ ਵਿੱਚ ਕੁਝ ਦਿਨ ਪਹਿਲਾਂ ਹੀ ਇੱਕ ਨੌਜਵਾਨ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਮਾਮਲੇ ਵਿੱਚ ਮ੍ਰਿਤਕ ਦੇ ਪਰਿਵਾਰ ਨੇ ਉਸ ਦੇ ਦੋਸਤ ਵੱਲੋਂ ਕਤਲ ਕੀਤੇ ਜਾਣ ਖ਼ਦਸ਼ਾ ਪ੍ਰਗਟ ਕੀਤਾ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।

ਨੌਜਵਾਨ ਦੀ ਮੌਤ 'ਤੇ ਪਰਿਵਾਰ ਨੇ ਪ੍ਰਗਟਾਇਆ ਕਤਲ ਦਾ ਖ਼ਦਸ਼ਾ

By

Published : May 19, 2019, 3:44 AM IST

ਖੰਨਾ : ਸ਼ਹਿਰ ਦੇ ਨੇੜੇ ਪੈਂਦੇ ਪਿੰਡ ਜਸਪਾਲੋਂ ਵਿੱਚ ਕੁਝ ਦਿਨ ਪਹਿਲਾਂ ਇੱਕ ਨੌਜਵਾਨ ਦੀ ਮੌਤ ਹੋ ਗਈ ਸੀ। ਮ੍ਰਿਤਕ ਦੇ ਪਰਿਵਾਰ ਨੇ ਮ੍ਰਿਤਕ ਦੇ ਦੋਸਤ ਵੱਲੋਂ ਉਸਦਾ ਕਤਲ ਕੀਤੇ ਜਾਣ ਦਾ ਦੋਸ਼ ਲਗਾਇਆ ਹੈ।

ਮ੍ਰਿਤਕ ਨੌਜਵਾਨ ਦੀ ਪਛਾਣ (17 ਸਾਲਾਂ ) ਬਲਰਾਜ ਸਿੰਘ ਵਜੋਂ ਹੋਈ ਹੈ। ਪਰਿਵਾਰਕ ਮੈਂਬਰਾ ਨੇ ਦੱਸਿਆ ਕਿ ਉਸ ਦੀ ਲਾਸ਼ ਪਿੰਡ ਦੇ ਹੀ ਇੱਕ ਵਿਅਕਤੀ ਗੁਰਪ੍ਰੀਤ ਸਿੰਘ ਦੇ ਘਰੋਂ ਬਰਾਮਦ ਹੋਈ ਸੀ। ਇਸ ਕਾਰਨ ਬਲਰਾਜ ਦੀ ਮੌਤ ਦੇ ਸਹੀ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲਗਾਇਆ ਜਾ ਸਕੀਆ ਹੈ। ਪਰਿਵਾਰ ਵੱਲੋਂ ਗੁਰਪ੍ਰੀਤ ਸਿੰਘ ਉੱਤੇ ਬਲਰਾਜ ਦਾ ਕਤਲ ਕੀਤੇ ਜਾਣ ਦਾ ਦੋਸ਼ ਲਗਾਇਆ ਗਿਆ ਹੈ। ਮ੍ਰਿਤਕ ਦੇ ਪਰਿਵਾਰ ਨੇ ਮ੍ਰਿਤਕ ਦੇ ਦੋਸਤ ਗੁਰਪ੍ਰੀਤ ਦੇ ਵਿਰੁੱਧ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਅਤੇ ਇਨਸਾਫ ਦੀ ਮੰਗ ਕੀਤੀ ਹੈ।

ਨੌਜਵਾਨ ਦੀ ਮੌਤ 'ਤੇ ਪਰਿਵਾਰ ਨੇ ਪ੍ਰਗਟਾਇਆ ਕਤਲ ਦਾ ਖ਼ਦਸ਼ਾ

ਇਸ ਬਾਰੇ ਦੱਸਦੇ ਹੋਏ ਖੰਨਾ ਦੇ ਥਾਣਾ ਸਦਰ ਦੇ ਐਸਐਚਓ ਅਨਵਰ ਅਲੀ ਨੇ ਦੱਸਿਆ ਕਿ ਪੁਲਿਸ ਨੇ ਮ੍ਰਿਤਕ ਦੇ ਪਰਿਵਾਰਕ ਮੈਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਸ਼ਿਕਾਇਤ ਦਰਜ ਕਰ ਲਈ ਹੈ। ਪੁਲਿਸ ਇਸ ਮਾਮਲੇ ਦੀ ਜਾਂਚ ਜੁੱਟੀ ਹੋਈ ਹੈ। ਪੁਲਿਸ ਜਾਂਚ ਦੇ ਤੱਥਾਂ ਦੇ ਆਧਾਰ ਉੱਤੇ ਕਾਰਵਾਈ ਕਰੇਗੀ।

ABOUT THE AUTHOR

...view details