ਪੰਜਾਬ

punjab

ETV Bharat / city

ਲੁਧਿਆਣਾ ਵਿੱਚ ਅਕਸ਼ੈ ਕੁਮਾਰ ਦੀ ਫ਼ਿਲਮ ਦਾ ਕਿਸਾਨ ਸਮਰਥਕਾਂ ਵੱਲੋਂ ਵਿਰੋਧ - film in Mall

ਲੁਧਿਆਣਾ ਦੇ ਪਵੀਲੀਅਨ ਮਾਲ 'ਚ ਅਕਸ਼ੈ ਕੁਮਾਰ ਦੀ ਫ਼ਿਲਮ ਦਾ ਕਿਸਾਨ ਸਮਰਥਕਾਂ ਅਤੇ ਕੁਝ ਨੌਜਵਾਨਾਂ ਵੱਲੋਂ ਵਿਰੋਧ ਕੀਤਾ ਗਿਆ। ਕਿਸਾਨਾਂ ਨੇ ਕਿਹਾ ਕਿ ਜੇਕਰ ਫਿਲਮ 'ਤੇ ਪਾਬੰਦੀ ਨਹੀਂ ਲਗਾਈ ਗਈ ਤਾਂ ਉਹ ਇਸ ਦਾ ਜ਼ੋਰਦਾਰ ਵਿਰੋਧ ਕਰਨਗੇ ਜਿਸ ਲਈ ਪ੍ਰਸ਼ਾਸਨ ਜ਼ਿੰਮੇਵਾਰ ਹੋਵੇਗਾ।

ਮਾਲ ਵਿੱਚ ਅਕਸ਼ੈ ਕੁਮਾਰ ਦੀ ਫ਼ਿਲਮ ਦਾ ਕਿਸਾਨ ਸਮਰਥਕਾਂ ਵੱਲੋਂ ਵਿਰੋਧ
ਮਾਲ ਵਿੱਚ ਅਕਸ਼ੈ ਕੁਮਾਰ ਦੀ ਫ਼ਿਲਮ ਦਾ ਕਿਸਾਨਾਂ ਵੱਲੋਂ ਵਿਰੋਧ

By

Published : Aug 23, 2021, 4:33 PM IST

Updated : Aug 24, 2021, 8:19 AM IST

ਲੁਧਿਆਣਾ :ਅਕਸ਼ੈ ਕੁਮਾਰ ਦੀ ਫ਼ਿਲਮ ਦਾ ਕਿਸਾਨ ਸਮਰਥਕਾਂ ਵੱਲੋਂ ਅਤੇ ਕੁਝ ਨੌਜਵਾਨਾਂ ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਲੁਧਿਆਣਾ ਦੇ ਪਵੀਲੀਅਨ ਮਾਲ ਵਿੱਚ ਵੀ ਅਕਸ਼ੈ ਕੁਮਾਰ ਦੀ ਲੱਗੀ ਫ਼ਿਲਮ ਦਾ ਵਿਰੋਧ ਕਰਨ ਲਈ ਕੁਝ ਕਿਸਾਨ ਸਮਰਥਕ ਅਤੇ ਨੌਜਵਾਨ ਪਹੁੰਚੇ, ਜਿਨ੍ਹਾਂ ਨੇ ਫਿਲਮ ਬੈਨ ਕਰਨ ਦੀ ਮੰਗ ਕੀਤੀ ਅਤੇ ਦੋ ਦਿਨ ਦਾ ਅਲਟੀਮੇਟਮ ਦਿੱਤਾ।

ਕਿਸਾਨਾਂ ਸਮਰਥਕਾਂ ਨੇ ਕਿਹਾ ਕਿ ਜੇਕਰ ਫਿਲਮ 'ਤੇ ਪਾਬੰਦੀ ਨਹੀਂ ਲਗਾਈ ਗਈ ਤਾਂ ਉਹ ਇਸ ਦਾ ਜ਼ੋਰਦਾਰ ਵਿਰੋਧ ਕਰਨਗੇ ਜਿਸ ਲਈ ਪ੍ਰਸ਼ਾਸਨ ਜ਼ਿੰਮੇਵਾਰ ਹੋਵੇਗਾ। ਹਾਲਾਂਕਿ ਇਸ ਦੌਰਾਨ ਪੁਲਿਸ ਫੋਰਸ ਵੀ ਮੌਕੇ ਤੇ ਮੌਜੂਦ ਰਹੀ ਜਿਨ੍ਹਾਂ ਨੇ ਆ ਕੇ ਕਿਸਾਨਾਂ ਨੂੰ ਰੋਕਿਆ।

ਮਾਲ ਵਿੱਚ ਅਕਸ਼ੈ ਕੁਮਾਰ ਦੀ ਫ਼ਿਲਮ ਦਾ ਕਿਸਾਨ ਸਮਰਥਕਾਂ ਵੱਲੋਂ ਵਿਰੋਧ

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨੌਜਵਾਨ ਨੇ ਕਿਹਾ ਕਿ ਅਕਸ਼ੈ ਕੁਮਾਰ ਪੰਜਾਬੀ ਹੋਣ ਦੇ ਬਾਵਜੂਦ ਕਿਸਾਨਾਂ ਦੇ ਹੱਕ 'ਚ ਕਦੇ ਵੀ ਨਹੀਂ ਬੋਲੇ ਸਗੋਂ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੀ ਚਮਚਾਗਿਰੀ ਕਰਦੇ ਹਨ, ਜਿਸ ਕਰਕੇ ਪੰਜਾਬ ਦੇ ਵਿੱਚ ਅਕਸ਼ੈ ਕੁਮਾਰ ਦੀ ਫ਼ਿਲਮ ਦਾ ਵਿਰੋਧ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ:ਮੁੜ ਵਿਵਾਦਾਂ 'ਚ ਘਿਰੇ ਗੁਰਦਾਸ ਮਾਨ...

ਉਨ੍ਹਾਂ ਕਿਹਾ ਕਿ ਉਹ ਇਸ ਦੇ ਖ਼ਿਲਾਫ਼ ਆਪਣਾ ਵਿਰੋਧ ਜਾਰੀ ਰੱਖਣਗੇ ਅਤੇ ਆਉਂਦੇ ਦਿਨਾਂ 'ਚ ਜੇਕਰ ਇਹ ਫਿਲਮ 'ਤੇ ਪਾਬੰਦੀ ਨਹੀਂ ਲਗਾਈ ਗਈ ਅਤੇ ਲੁਧਿਆਣਾ ਤੋਂ ਹੀ ਫ਼ਿਲਮ ਨਹੀਂ ਹਟਾਈ ਗਈ ਤਾਂ ਇਸ ਲਈ ਉਹ ਸਖ਼ਤ ਕਦਮ ਚੁੱਕਣਗੇ, ਜਿਸ ਲਈ ਲੁਧਿਆਣਾ ਦਾ ਪ੍ਰਸ਼ਾਸਨ ਜ਼ਿੰਮੇਵਾਰ ਹੋਵੇਗਾ।

Last Updated : Aug 24, 2021, 8:19 AM IST

ABOUT THE AUTHOR

...view details