ਲੁਧਿਆਣਾ: ਪਿਛਲੇ ਕਈ ਦਿਨਾਂ ਤੋਂ ਤੇਜ਼ ਮੀਂਹ 'ਤੇ ਗੜੇਮਾਰੀ ਹੋਣ ਨਾਲ ਕਿਸਾਨਾਂ ਦੀ ਕਣਕ ਦੀ ਫ਼ਸਲ ਖ਼ਰਾਬ ਹੋ ਗਈ ਹੈ। ਜਿਸ ਦੇ ਚਲਦੇ ਖੰਨਾ ਦੇ ਕਈ ਕਿਸਾਨ ਬੇਹਦ ਨਿਰਾਸ਼ ਹਨ। ਉਨ੍ਹਾਂ ਨੇ ਪੰਜਾਬ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕੀਤੀ ਹੈ।
ਅਕਸਰ ਹੀ ਕਿਸਾਨਾਂ ਨੂੰ ਕੁਦਰਤੀ ਕਰੋਪੀ ਦਾ ਸਾਹਮਣਾ ਕਰਨਾ ਪੈਂਦਾ ਹੈ। ਪਿਛਲੇ ਕਈ ਦਿਨਾਂ ਤੋਂ ਵੈਸਟਰਨ ਡਿਸਟਰਬੈਂਸ ਕਾਰਨ ਪੰਜਾਬ 'ਚ ਕਈ ਦਿਨਾਂ ਤੋਂ ਤੇਜ਼ ਮੀਂਹ 'ਤੇ ਗੜੇਮਾਰੀ ਹੋਣ ਨਾਲ ਕਣਕ ਦੀ ਕਈ ਏਕੜ ਫਸਲ ਬਰਬਾਦ ਹੋ ਗਈ। ਇਸ ਦੇ ਚਲਦੇ ਕਿਸਾਨਾਂ ਨੂੰ ਭਾਰੀ ਨੁਕਸਾਨ ਝੱਲਣਾ ਪੈ ਰਿਹਾ ਹੈ।
ਕਿਸਾਨਾਂ ਨੇ ਕੀਤੀ ਮੁਆਵਜ਼ੇ ਦੀ ਮੰਗ ਈਟੀਵੀ ਭਾਰਤ ਨਾਲ ਆਪਣੀ ਪਰੇਸ਼ਾਨੀ ਸਾਂਝੀ ਕਰਦਿਆਂ ਖੰਨਾ ਦੇ ਕਿਸਾਨਾਂ ਨੇ ਕਿਹਾ ਕਿ ਬੇਮੌਸਮ ਮੀਂਹ ਪੈਣ ਤੇ ਗੜੇਮਾਰੀ ਕਾਰਨ ਉਨ੍ਹਾਂ ਦੀਆਂ ਫ਼ਸਲਾਂ ਬਰਬਾਦ ਹੋ ਗਈਆਂ ਹਨ। ਇਸ ਕਾਰਨ ਉਨ੍ਹਾਂ ਨੂੰ ਕਈ ਮੁਸ਼ਕਲਾਂ ਪੇਸ਼ ਆ ਰਹੀਆਂ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਸਰਕਾਰ ਵੱਲੋਂ ਗੜੇਮਾਰੀ ਦੌਰਾਨ ਖ਼ਰਾਬ ਹੋਈਆਂ ਫ਼ਸਲਾਂ ਲਈ ਮੁਆਵਜ਼ਾ ਦਿੱਤੇ ਜਾਣ ਦਾ ਭਰੋਸਾ ਦਿੱਤਾ ਗਿਆ ਸੀ, ਪਰ ਇਹ ਐਲਾਨ ਹਮੇਸ਼ਾ ਐਲਾਨ ਹੀ ਰਹਿ ਜਾਂਦੇ ਹਨ। ਮੁਆਵਜ਼ੇ ਹਾਸਲ ਕਰਨ ਲਈ ਵੀ ਕਿਸਾਨਾਂ ਨੂੰ ਕਈ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਹੋਰ ਪੜ੍ਹੋ : ਕੋਰੋਨਾ ਵਾਇਰਸ ਕਾਰਨ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਚੋਂ 57 ਕੈਦੀਆਂ ਨੂੰ ਕੀਤਾ ਰਿਹਾਅ
ਕਿਸਾਨਾਂ ਨੇ ਕਿਹਾ ਕਿ ਪੰਜਾਬ ਦੇ ਕਿਸਾਨ ਪਹਿਲਾਂ ਹੀ ਆਰਥਿਕ ਮੰਦੀ ਦੀ ਮਾਰ ਝੇਲ ਰਹੇ ਹਨ। ਉਨ੍ਹਾਂ ਸਰਕਾਰ ਕੋਲੋਂ ਜਲਦ ਤੋਂ ਜਲਦ ਮੁਆਵਜ਼ੇ ਦੀ ਮੰਗ ਕੀਤੀ ਹੈ ਤਾਂ ਜੋ ਉਹ ਆਪਣਾ ਪਰਿਵਾਰ ਪਾਲ ਸਕਣ।