ਲੁਧਿਆਣਾ: ਕਿਸਾਨ ਜਥੇਬੰਦੀਆਂ ਦੀ ਅਹਿਮ ਬੈਠਕ ਹੋ ਰਹੀ ਹੈ। ਜਿਸ ਵਿੱਚ ਨਾ ਸਿਰਫ਼ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਸਗੋਂ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੇ ਲੀਡਰ ਇਕੱਠੇ ਹੋਏ ਹਨ। ਇਸ ਦੌਰਾਨ ਕਈ ਅਹਿਮ ਮੁੱਦਿਆਂ ਉੱਤੇ ਵਿਚਾਰ-ਚਰਚਾ ਹੋਵੇਗੀ। ਜਿਸ ਵਿੱਚ ਪੰਚਾਇਤੀ ਜ਼ਮੀਨਾਂ ਦਾ ਮੁੱਦਾ ਵੱਡਾ ਹੈ। ਕਿਉਂਕਿ ਪੰਚਾਇਤੀ ਜ਼ਮੀਨਾਂ ਨੂੰ ਲੈ ਕੇ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਆਹਮੋ-ਸਾਹਮਣੇ ਹੋ ਗਈਆਂ ਹਨ। ਕਿਸਾਨ ਜਥੇਬੰਦੀਆਂ ਦੇ ਲੀਡਰਾਂ ਦਾ ਕਹਿਣਾ ਹੈ ਕਿ ਸਰਕਾਰ ਪਹਿਲਾਂ ਵੱਡੇ ਮਗਰਮੱਛਾਂ ਉੱਤੇ ਨੱਥ ਪਾਵੇ, ਉਸ ਤੋਂ ਬਾਅਦ ਛੋਟੇ ਕਿਸਾਨਾਂ ਨੂੰ ਤੰਗ ਕਰੇ।
ਕਿਸਾਨ ਜਥੇਬੰਦੀਆਂ ਕਰ ਰਹੀਆਂ ਨੇ ਅੱਜ ਵੱਡੇ ਮੁੱਦਿਆ ਨੂੰ ਲੈ ਕੇ ਅਹਿਮ ਮੀਟਿੰਗ
ਲੁਧਿਆਣਾ ਵਿੱਚ ਕਿਸਾਨ ਜਥੇਬੰਦੀਆਂ ਦੀ ਅਹਿਮ ਬੈਠਕ, ਪਹੁੰਚੇ ਵੱਡੇ ਲੀਡਰ ਪੰਚਾਇਤੀ ਜ਼ਮੀਨ, ਲਖੀਮਪੁਰ ਖੀਰੀ ਦੀ ਹਿੰਸਾ, ਸਿੱਖ ਇਤਹਾਸ ਨੂੰ ਕਿਤਾਬਾਂ ਵਿੱਚੋਂ ਹਟਾਉਣ, ਕਿਸਾਨ ਖੁਦਕੁਸ਼ੀਆਂ ਅਤੇ ਐੱਮਐੱਸਪੀ ਨੂੰ ਲੈ ਕੇ ਅਗਲੇ ਧਰਨੇ ਨੂੰ ਲੈ ਕੇ ਚੰਡੀਗੜ੍ਹ ਦੀਆਂ ਵਿੱਚ ਵਿਚਾਰ-ਵਟਾਂਦਰਾ ਕਰਨਗੇ।
ਇਸ ਤੋਂ ਇਲਾਵਾ ਲਖੀਮਪੁਰ ਖੀਰੀ ਦੀ ਘਟਨਾ ਦੇ ਵਿੱਚ ਹਾਲੇ ਤੱਕ ਇਨਸਾਫ ਨਾ ਮਿਲਣ ਦਾ ਮੁੱਦਾ ਵੀ ਵਿਚਾਰਿਆ ਜਾਣਾ ਹੈ। ਇਸ ਤੋਂ ਇਲਾਵਾ ਸੰਯੁਕਤ ਸਮਾਜ ਮੋਰਚੇ ਦੇ ਸੱਤ ਕੌਮੀ ਮੈਂਬਰ ਵੀ ਇਸ ਮੀਟਿੰਗ ਵਿੱਚ ਸ਼ਾਮਲ ਹੋਏ ਹਨ। ਜਿਨ੍ਹਾਂ ਨੇ ਦੱਸਿਆ ਕਿ ਐੱਮਐੱਸਪੀ ਨੂੰ ਲੈ ਕੇ ਜਲਦ ਹੀ ਉਹ ਸਰਕਾਰ ਦੇ ਖ਼ਿਲਾਫ਼ ਮੋਰਚਾ ਖੋਲ੍ਹਣ ਜਾ ਰਹੇ ਹਨ। ਜਿਸ ਨੂੰ ਲੈ ਕੇ ਵੀ ਮੀਟਿੰਗ ਵਿੱਚ ਵਿਚਾਰ ਵਟਾਂਦਰਾ ਹੋਣਾ ਹੈ। ਇਸ ਤੋਂ ਇਲਾਵਾ ਸਿੱਖ ਇਤਿਹਾਸ ਨੂੰ ਕਿਤਾਬਾਂ ਵਿੱਚੋਂ ਕੱਢਿਆ ਜਾਣ ਦਾ ਮੁੱਦਾ ਵੀ ਮੀਟਿੰਗ ਵਿੱਚ ਵਿਚਾਰਿਆ ਜਾਵੇਗਾ।
ਇਹ ਵੀ ਪੜ੍ਹੋ :ਰਣਜੀਤ ਸਾਗਰ ਡੈਮ ਦੇ ਵਿਕਾਸ ਪ੍ਰੋਜੈਕਟ ਨੂੰ ਲੈ ਕੇ ਸੀਐੱਮ ਮਾਨ ਦੀ ਅਧਿਕਾਰੀਆਂ ਨਾਲ ਮੀਟਿੰਗ