ਲੁਧਿਆਣਾ: ਲਖੀਮਪੁਰ ਖੀਰੀ (Lakhimpur Khiri) ਵਿੱਚ ਵਾਪਰੀ ਘਟਨਾ ਦੇ ਰੋਸ ਵਜੋਂ ਅੱਜ ਲੁਧਿਆਣਾ (Ludhiana) ਵਿਖੇ ਕਿਸਾਨਾਂ ਨੇ ਰੋਸ ਪ੍ਰਦਰਸ਼ਨ (Protest) ਕੀਤਾ। ਇਸ ਦੌਰਾਨ ਉਨ੍ਹਾਂ ਵਲੋਂ ਡਿਪਟੀ ਕਮਿਸ਼ਨਰ (Deputy Commissioner) ਲੁਧਿਆਣਾ ਨੂੰ ਮੰਗ ਪੱਤਰ ਵੀ ਦਿੱਤਾ ਗਿਆ। ਪ੍ਰਦਰਸ਼ਨ (Protest) ਕਰ ਰਹੇ ਕਿਸਾਨਾਂ ਨੇ ਕਿਹਾ ਕਿ ਮੰਤਰੀ ਅਜੇ ਮਿਸ਼ਰਾ ਟੇਨੀ (Ajay mishra) ਨੂੰ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਮੰਤਰੀ ਮੰਡਲ ਵਿਚੋਂ ਬਰਖਾਸਤ ਕੀਤਾ ਜਾਵੇ। ਇਸ ਦੌਰਾਨ ਉਨ੍ਹਾਂ ਨੇ ਸਿਆਸੀ ਪਾਰਟੀਆਂ ਦੀ ਮਨਸ਼ਾ 'ਤੇ ਵੀ ਸ਼ੰਕਾ ਜਾਹਰ ਕੀਤੀ ਹੈ।
ਆਪਣੇ ਹੱਕੀ ਮੰਗਾਂ ਮੰਗਦਿਆਂ ਨੂੰ ਕਿਸਾਨਾਂ ਨੂੰ ਹੋ ਚੁੱਕੇ ਹਨ 11 ਮਹੀਨੇ
ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦਾ ਕਹਿਣਾ ਹੈ ਕਿ ਤਕਰੀਬਨ ਗਿਆਰਾਂ ਮਹੀਨੇ ਤੋਂ ਜ਼ਿਆਦਾ ਸਮਾਂ ਹੋ ਚੁੱਕਾ ਹੈ ਕਿਸਾਨ ਲਗਾਤਾਰ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ। ਉੱਥੇ ਹੀ ਲਖੀਮਪੁਰ ਖੀਰੀ ਵਿੱਚ ਹੋਈ ਘਟਨਾ ਨੂੰ ਲੈ ਕੇ ਕਈ ਵਾਰ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਲੜੀ ਵਿੱਚ ਅੱਜ ਵੀ ਲੁਧਿਆਣਾ ਵਿੱਚ ਕਿਸਾਨਾਂ ਨੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਡਿਪਟੀ ਕਮਿਸ਼ਨਰ ਲੁਧਿਆਣਾ ਨੂੰ ਰਾਸ਼ਟਰਪਤੀ ਦੇ ਨਾਮ ਮੰਗ ਪੱਤਰ ਵੀ ਦਿੱਤਾ ਗਿਆ ਹੈ।