ਲੁਧਿਆਣਾ:ਪਿਛਲੇ ਇੱਕ ਸਾਲ ਤੋਂ ਦਿੱਲੀ ਦੀਆਂ ਸਰਹੱਦਾਂ 'ਤੇ ਕਿਸਾਨਾਂ ਦਾ ਧਰਨਾ ਅੱਜ ਖ਼ਤਮ ਹੋ ਰਿਹਾ ਹੈ। ਸੰਯੁਕਤ ਕਿਸਾਨ ਮੋਰਚਾ (Sanyukt Kisan Morcha) ਨੇ ਇਸ ਦਿਨ ਨੂੰ 'ਵਿਜੇ ਦਿਵਸ' (Farmers Vijay Diwas celebration) ਵਜੋਂ ਮਨਾਉਣ ਦਾ ਸੱਦਾ ਦਿੱਤਾ ਹੈ, ਜਿਸ ਤੋਂ ਬਾਅਦ ਸਾਰੇ ਪ੍ਰਦਰਸ਼ਨਕਾਰੀ ਕਿਸਾਨ ਆਪਣੇ ਘਰਾਂ ਨੂੰ ਪਰਤ ਜਾਣਗੇ।
ਕਿਸਾਨਾਂ ਨੇ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਲਗਾਤਾਰ ਸੰਘਰਸ਼ ਲੜ ਰਹੇ ਕਿਸਾਨਾਂ ਵੱਲੋਂ ਅੱਜ ਅਰਦਾਸ ਕਰਨ ਤੋਂ ਬਾਅਦ ਪੰਜਾਬ ਵੱਲ ਚਾਲੇ ਪਾ ਦਿੱਤੇ। ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ 'ਤੇ ਲਗਾਤਾਰ ਟਰਾਲੀਆਂ ਪਹੁੰਚ ਰਹੀਆਂ ਹਨ, ਜਿਨ੍ਹਾਂ ਦਾ ਭਰਵਾਂ ਸਵਾਗਤ ਸਥਾਨਕ ਵਾਸੀਆਂ ਵੱਲੋਂ ਕੀਤਾ ਜਾ ਰਿਹਾ ਹੈ।
ਕਿਵੇਂ ਕੀਤਾ ਜਾ ਰਿਹਾ ਖੁਸ਼ੀ ਦਾ ਇਜ਼ਹਾਰ
ਲਾਡੋਵਾਲ ਟੋਲ ਪਲਾਜ਼ਾ 'ਤੇ ਦਿੱਲੀ ਤੋਂ ਟਰਾਲੀਆਂ ਪਹੁੰਚਣ 'ਤੇ ਸਥਾਨਕ ਲੋਕਾਂ ਨੇ ਜ਼ੋਰਦਾਰ ਸਵਾਗਤ ਕੀਤਾ। ਫੁੱਲਾਂ ਦੀ ਵਰਖਾ ਕੀਤੀ ਗਈ। ਭੰਗੜੇ ਪਏ ਗਏ, ਲੱਡੂ ਖਵਾ ਕੇ ਮੂੰਹ ਮਿੱਠਾ ਕੀਤਾ ਅਤੇ ਇੱਕ ਦੂਜੇ ਨੂੰ ਜਿੱਤ ਦੀ ਵਧਾਈ ਦਿੱਤੀ।