ਲੁਧਿਆਣਾ: ਦਿੱਲੀ ’ਚ ਕਿਸਾਨੀ ਅੰਦੋਲਨ ਦੀ ਜਿੱਤ ਤੋਂ ਬਾਅਦ ਕਿਸਾਨਾਂ ਦੀ ਜੱਥੇਬੰਦੀਆਂ ਨੇ ਪੰਜਾਬ ਭਰ ਦੇ ਡੀਸੀ ਦਫਤਰਾਂ ਦੇ ਬਾਹਰ ਪੱਕਾ ਧਰਨਾ ਲਗਾ ਦਿੱਤਾ ਹੈ। ਲੁਧਿਆਣਾ ’ਚ ਵੀ ਡੀਸੀ ਦਫਤਰ ਦੀ ਪਾਰਕਿੰਗ ਵਿੱਚ ਕਿਸਾਨਾਂ ਨੇ ਪੱਕੇ ਮੋਰਚੇ ਲਗਾ ਦਿੱਤੇ ਹਨ। ਕਿਸਾਨ ਆਪਣੀ ਪੂਰੀ ਤਿਆਰੀ ਦੇ ਨਾਲ ਡੀਸੀ ਦਫਤਰ ਦੇ ਬਾਹਰ ਬੈਠੇ ਹੋਏ ਹਨ। ਦੱਸ ਦਈਏ ਕਿ ਕਿਸਾਨਾਂ ਨੇ ਲੁਧਿਆਣਾ ਦੇ ਡੀਸੀ ਦਫ਼ਤਰ ਅੰਦਰ ਦਿੱਲੀ ਸਿੰਘੂ ਬਾਰਡਰ ਵਰਗਾ ਮਾਹੌਲ ਬਣਾ ਦਿੱਤਾ ਅਤੇ ਕਿਹਾ ਕਿ ਜੇਕਰ ਮੁੱਖ ਮੰਤਰੀ ਦੀ ਮੀਟਿੰਗ ਵਿੱਚ ਮਸਲਾ ਹੱਲ ਨਾ ਹੋਇਆ ਤਾਂ ਇਹ ਮੋਰਚਾ ਇਸੇ ਤਰ੍ਹਾਂ ਜਾਰੀ ਰਹੇਗਾ ਜਦੋਂ ਤੱਕ ਪੰਜਾਬ ਸਰਕਾਰ ਆਪਣੇ ਕੀਤੇ ਵਾਅਦੇ ਪੂਰੇ ਨਹੀਂ ਕਰਦੀ।
ਲੁਧਿਆਣਾ ’ਚ ਕਿਸਾਨਾਂ ਦਾ ਪੱਕਾ ਮੋਰਚਾ
ਕਿਸਾਨ ਜਥੇਬੰਦੀ ਉਗਰਾਹਾਂ ਵੱਲੋਂ ਲੁਧਿਆਣਾ ਦੇ ਡੀਸੀ ਦਫ਼ਤਰ ਅੰਦਰ ਪੱਕਾ ਮੋਰਚਾ ਲਗਾ ਦਿੱਤਾ ਗਿਆ ਹੈ। ਇਸ ਦੌਰਾਨ ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਮੁੱਖ ਮੰਤਰੀ ਪੰਜਾਬ ਦੇ ਨਾਲ ਮੀਟਿੰਗ ਚ ਕੋਈ ਹੱਲ ਨਾ ਨਿਕਲਿਆ ਤਾਂ ਲੁਧਿਆਣਾ ਦੇ ਡੀਸੀ ਦਫਤਰ ਅੱਗੇ ਪੱਕਾ ਮੋਰਚਾ ਜਿਹੜਾ ਲਗਾਇਆ ਗਿਆ ਹੈ ਉਸ ਨੂੰ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਟਰਾਲੀਆਂ ਵਿਚ ਹੀ ਖਾਣ-ਪੀਣ ਅਤੇ ਰਹਿਣ-ਸਹਿਣ ਦਾ ਪ੍ਰਬੰਧ ਕੀਤਾ ਗਿਆ ਹੈ।
ਪੰਜਾਬ ਸਰਕਾਰ ਵਾਅਦੇ ਕਰੇ ਪੂਰੇ- ਕਿਸਾਨ