ਪੰਜਾਬ

punjab

ETV Bharat / city

ਕਿਸਾਨ ਯੂਨੀਅਨਾਂ ਨੇ ਸਰਕਾਰ ਖ਼ਿਲਾਫ਼ ਵੱਡਾ ਸੰਘਰਸ਼ ਵਿੱਢਣ ਦੀ ਦਿੱਤੀ ਚੇਤਾਵਨੀ - ludhiana latest news

ਪੈਟਰੋਲ ਡੀਜ਼ਲ ਦੀਆਂ ਵਧੀਆਂ ਕੀਮਤਾਂ ਅਤੇ ਕਿਸਾਨ ਆਰਡੀਨੈਸ ਨੂੰ ਲੈ ਕੇ ਕਿਸਾਨ ਯੂਨੀਅਨਾਂ ਨੇ ਸਰਕਾਰ ਖਿਲਾਫ਼ ਵੱਡੇ ਸੰਘਰਸ਼ ਵਿੱਢਣ ਦੀ ਚੇਤਾਵਨੀ ਦਿੱਤੀ ਹੈ।

ਕਿਸਾਨ ਯੂਨੀਅਨਾਂ ਦਾ ਵੱਡਾ ਸੰਘਰਸ਼ ਵਿੱਢਣ ਦੀ ਚਿਤਾਵਨੀ
ਫੋਟੋ

By

Published : Jun 15, 2020, 2:31 AM IST

ਲੁਧਿਆਣਾ: ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਵੱਲੋਂ ਸਰਕਾਰ ਤੱਕ ਇੱਕ ਸੁਨੇਹਾ ਸੋਸ਼ਲ ਮੀਡੀਆ ਰਾਹੀਂ ਪਹੁੰਚਾਇਆ ਗਿਆ ਕਿ ਇੱਕ ਪਾਸੇ ਦਾ ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਘੱਟ ਰਹੀਆਂ ਨੇ ਪਰ ਸਰਕਾਰ ਲਗਾਤਾਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਾ ਰਹੀ ਹੈ।

ਵੇਖੋ ਵੀਡੀਓ

ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ ਝੋਨੇ ਦਾ ਸੀਜ਼ਨ ਚੱਲ ਰਿਹਾ ਹੈ ਅਤੇ ਕਿਸਾਨਾਂ ਨੂੰ ਹਜ਼ਾਰਾਂ ਲੀਟਰ ਡੀਜ਼ਲ ਫੂਕਣਾ ਪੈ ਰਿਹਾ ਹੈ ਪਰ ਡੀਜ਼ਲ ਦੀਆਂ ਵਧੀਆਂ ਕੀਮਤਾਂ ਕਰਕੇ ਕਿਸਾਨਾਂ ਨੂੰ ਵਧੇਰੇ ਲਾਗਤ ਫਸਲ 'ਤੇ ਲਾਉਣੀ ਪੈ ਰਹੀ ਹੈ, ਉਨ੍ਹਾਂ ਕਿਹਾ ਕਿ ਸਰਕਾਰ ਨੇ ਝੋਨੇ ਦਾ ਸਮਰਥਨ ਮੁੱਲ 53 ਰੁਪਏ ਪ੍ਰਤੀ ਕੁਇੰਟਲ ਵਧਾਇਆ ਹੈ ਜਦੋਂ ਕਿ ਇਸ ਤੋਂ ਵੱਧ ਤਾਂ ਲਾਗਤ ਹੀ ਆ ਰਹੀ ਹੈ, ਉਨ੍ਹਾਂ ਤੁਰੰਤ ਸਰਕਾਰ ਨੂੰ ਡੀਜ਼ਲ ਦੀਆਂ ਵਧੀਆਂ ਕੀਮਤਾਂ ਵਾਪਸ ਲੈਣ ਲਈ ਅਪੀਲ ਕੀਤੀ ਹੈ।

ਹਰਿੰਦਰ ਸਿੰਘ ਲੱਖੋਵਾਲ ਨੇ ਇਹ ਵੀ ਕਿਹਾ ਕਿ ਇੱਕ ਪਾਸੇ ਨਿਤਿਨ ਗਡਕਰੀ ਇਹ ਕਹਿ ਰਹੇ ਨੇ ਕਿ ਇੱਕ ਦੇਸ਼ ਇੱਕ ਮੰਡੀ ਦਾ ਉਹ ਤਜਵੀਜ਼ ਲੈ ਕੇ ਆ ਰਹੇ ਹਨ, ਉਨ੍ਹਾਂ ਕਿਹਾ ਕਿ ਜਦੋਂ ਵੋਟਾਂ ਸਨ ਤਾਂ ਭਾਜਪਾ ਨੇ ਵਾਅਦਾ ਕੀਤਾ ਸੀ ਕਿ ਉਹ ਸਵਾਮੀ ਨਾਥਨ ਰਿਪੋਰਟ ਦੀਆਂ ਸਿਫ਼ਾਰਿਸ਼ਾਂ ਨੂੰ ਲਾਗੂ ਕਰਨਗੇ ਪਰ ਹੁਣ ਜਦੋਂ ਵੋਟਾਂ ਚੱਲੀ ਗਈਆਂ, ਸਰਕਾਰ ਬਣ ਗਈ ਤਾਂ ਇਹ ਸਭ ਵਾਅਦੇ ਵੀ ਉਹ ਭੁੱਲ ਗਏ। ਉਨ੍ਹਾਂ ਕਿਹਾ ਕਿ ਗਡਕਰੀ ਸਾਫ ਕਹਿ ਰਹੇ ਨੇ ਕਿ ਕਿਸਾਨ ਨੂੰ ਜੇਕਰ ਪੂਰਾ ਮੁੱਲ ਦੇ ਦਿੱਤਾ ਤਾਂ ਦੇਸ਼ ਉੱਜੜ ਜਾਵੇਗਾ।

ਉਨ੍ਹਾਂ ਕਿਹਾ ਕਿ ਇਸ ਨਾਲ ਪੰਜਾਬ ਦੇ ਕਿਸਾਨ ਕਾਰਪੋਰੇਟ ਘਰਾਣਿਆਂ ਹੇਠ ਆ ਜਾਣਗੇ ਅਤੇ ਉਹ ਸਾਡੀਆਂ ਜ਼ਮੀਨਾਂ ਵੀ ਹੜਪ ਲੈਣਗੇ ਅਤੇ ਫਸਲ ਦਾ ਵੀ ਸਹੀ ਮੁੱਲ ਨਹੀਂ ਦੇਣਗੇ। ਇਸ ਦੇ ਨਾਲ ਹੀ ਕਿਸਾਨ ਯੂਨੀਅਨਾਂ ਨੇ ਪੈਟਰੋਲ-ਡੀਜ਼ਲ ਦੀਆਂ ਵਧੀਆਂ ਕੀਮਤਾਂ ਅਤੇ ਕਿਸਾਨ ਆਰਡੀਨੈਸ ਨੂੰ ਲੈ ਕੇ ਸਰਕਾਰ ਖਿਲਾਫ਼ ਵੱਡੇ ਸੰਘਰਸ਼ ਵਿੱਢਣ ਦੀ ਚੇਤਾਵਨੀ ਦਿੱਤੀ ਹੈ।

ABOUT THE AUTHOR

...view details