ਲੁਧਿਆਣਾ: ਸ਼ੇਰਪੁਰ ਇਲਾਕੇ ਤੋਂ ਦਿਲ ਦਹਿਲਾਅ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿਥੇ ਇੱਕ ਪਿਤਾ ਨੇ ਆਪਣੇ ਹੀ ਧੀ ਅਤੇ ਪਤਨੀ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ। ਜਿਸ ਕਾਰਨ ਪਤਨੀ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਧੀ ਗੰਭੀਰ ਰੂਪ ਵਿੱਚ ਜਖ਼ਮੀ ਹੈ, ਜੋ ਕੀ ਹਸਪਤਾਲ ’ਚ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੀ ਹੈ।
ਪਤਨੀ ਤੇ ਧੀ ’ਤੇ ਜਾਨਲੇਵਾ ਹਮਲਾ ਕਰ ਪਿਤਾ ਹੋਇਆ ਫਰਾਰ, ਪਤਨੀ ਦੀ ਮੌਕੇ ’ਤੇ ਮੌਤ - ਜਦਕਿ ਧੀ ਗੰਭੀਰ ਰੂਪ ਵਿੱਚ ਜਖ਼ਮੀ
ਸ਼ੇਰਪੁਰ ਇਲਾਕੇ ਤੋਂ ਦਿਲ ਦਹਿਲਾਅ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿਥੇ ਇੱਕ ਪਿਤਾ ਨੇ ਆਪਣੇ ਹੀ ਧੀ ਅਤੇ ਪਤਨੀ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ। ਜਿਸ ਕਾਰਨ ਪਤਨੀ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਧੀ ਗੰਭੀਰ ਰੂਪ ਵਿੱਚ ਜਖ਼ਮੀ ਹੈ, ਜੋ ਕੀ ਹਸਪਤਾਲ ’ਚ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੀ ਹੈ।
ਮੁਲਜ਼ਮ ਨੇ ਖੁਦਕੁਸ਼ੀ ਕਰਨ ਦੀ ਕਹੀ ਗੱਲ
ਇਸ ਪੂਰੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਪਰਿਵਾਰ ਦਾ ਮੁਖੀ ਮੌਕੇ ਤੋਂ ਫਰਾਰ ਹੋ ਗਿਆ। ਜਿਸ ਮਗਰੋਂ ਉਸ ਨੇ ਭਜੀਤੇ ਨੂੰ ਫੋਨ ਕਰ ਖੁਦਕੁਸ਼ੀ ਕਰਨ ਦੀ ਵੀ ਗੱਲ ਕਹੀ ਹੈ। ਇਸ ਸੰਬੰਧੀ ਪਰਿਵਾਰ ਦੇ ਗੁਆਂਢੀ ਨੇ ਦੱਸਿਆ ਕਿ ਸਵੇਰੇ ਹੀ ਉਨ੍ਹਾਂ ਨੂੰ ਇਸ ਬਾਰੇ ਪਤਾ ਲੱਗਾ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਅਤੇ ਬੇਟੀ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਸ ਦੇ ਨਾਲ ਉਨ੍ਹਾਂ ਕਿਹਾ ਕਿ ਕੁਝ ਦਿਨ ਬਾਅਦ ਘਰ ’ਚ ਬੇਟੀ ਦਾ ਵਿਆਹ ਸੀ। ਉਧਰ ਦੂਜੇ ਪਾਸੇ ਥਾਣਾ ਮੋਤੀ ਨਗਰ ਦੇ ਐੱਸ.ਐੱਚ.ਓ. ਪਰਮੋਦ ਕੁਮਾਰ ਨੇ ਕਿਹਾ ਕਿ ਘਟਨਾ ਸਵੇਰ ਦੀ ਹੈ। ਉਹਨਾਂ ਨੇ ਕਿਹਾ ਕਿ ਪਿਆਰਾ ਸਿੰਘ ਨੇ ਆਪਣੀ ਬੇਟੀ ਅਤੇ ਪਤਨੀ ’ਤੇ ਹਮਲਾ ਕਰ ਦਿੱਤਾ ਜਿਸ ਮਗਰੋਂ ਪਤਨੀ ਦੀ ਮੌਕੇ ’ਤੇ ਮੌਤ ਹੋ ਗਈ ਤੇ ਬੇਟੀ ਗੰਭੀਰ ਰੂਪ ’ਚ ਜਖਮੀ ਹੋ ਗਈ ਜੋ ਕੀ ਹਸਪਤਾਲ ’ਚ ਜ਼ੇਰੇ ਇਲਾਜ ਹੈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ ਹੈ।