ਲੁਧਿਆਣਾ: ਜੀਟੀਬੀ ਨਗਰ ਇਲਾਕੇ ਵਿੱਚ ਦੇਰ ਰਾਤ ਦੋ ਪਰਿਵਾਰਾਂ ਵਿਚਾਲੇ ਖੂਨੀ ਝੜਪ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਝੜਪ ਦੌਰਾਨ ਤਿੰਨ ਲੋਕ ਗੰਭੀਰ ਜ਼ਖਮੀ ਹੋ ਗਏ ਹਨ।
ਪੀੜਤ ਪਰਿਵਾਰ ਨੇ ਦੱਸਿਆ ਕਿ ਵਿਰੋਧੀ ਪੱਖ ਵਾਲੇ ਲੋਕ ਆਪਣੇ ਕੁੱਤੇ ਨੂੰ ਉਨ੍ਹਾਂ ਦੇ ਘਰ ਤੋਂ ਬਾਹਰ ਘੁੰਮਾਉਣ ਲਿਆਉਂਦੇ ਹਨ ਤੇ ਉਸ ਨੂੰ ਉਥੇ ਹੀ ਲੈਟਰਿਨ ਕਰਵਾ ਦਿੰਦੇ ਹਨ। ਉਨ੍ਹਾਂ ਨੇ ਅਜਿਹਾ ਕਰਨ ਲਈ ਕਈ ਵਾਰ ਵਿਰੋਧੀ ਪੱਖ ਦੇ ਲੋਕਾਂ ਨੂੰ ਰੋਕਿਆ ਪਰ ਉਹ ਨਾ ਹਟੇ। ਵਿਰੋਧੀ ਪੱਖ ਨੇ ਪਹਿਲਾਂ ਆਪਣਾ ਕੁੱਤਾ ਪੀੜਤ ਪਰਿਵਾਰ ਦੇ ਮੈਂਬਰਾਂ ਉੱਤੇ ਛੱਡ ਦਿੱਤਾ ਤੇ ਫਿਰ ਤੇਜ਼ਧਾਰ ਹਥਿਆਰਾਂ ਨਾਲ ਉਨ੍ਹਾਂ ਉੱਤੇ ਹਮਲਾ ਕੀਤਾ। ਪੀੜਤ ਪਰਿਵਾਰ ਨੇ ਇਨਸਾਫ ਦੀ ਮੰਗ ਕਰਦਿਆਂ ਵਿਰੋਧੀ ਪੱਖ ਉੱਤੇ ਸਖ਼ਤ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਸ ਹਮਲੇ ਵਿੱਚ ਤਿੰਨ ਲੋਕ ਗੰਭੀਰ ਜ਼ਖਮੀ ਹੋਏ ਹਨ।