ਲੁਧਿਆਣਾ: ਫੋਕਲ ਪੁਆਇੰਟ 7 ਵਿੱਚ ਸਥਿੱਤ ਇੱਕ ਸਾਈਕਲ ਬਣਾਉਣ ਵਾਲੀ ਇੱਕ ਫੈਕਟਰੀ ਵਿੱਚ ਵੀਰਵਾਰ ਨੂੰ ਅਚਾਨਕ ਭਿਆਨਕ ਅੱਗ ਲੱਗ ਗਈ। ਦੱਸਿਆ ਜਾ ਰਿਹਾ ਹੈ ਕਿ ਅੱਗ ਸ਼ਾਰਟ ਸਰਕਟ ਨਾਲ ਲੱਗੀ ਹੈ। ਅੱਗ ਬੁਝਾਊ ਦਸਤੇ ਦੀਆਂ ਗੱਡੀਆਂ ਲਗਾਤਾਰ ਅੱਗ 'ਤੇ ਕਾਬੂ ਪਾਉਣ 'ਚ ਲੱਗੀਆਂ ਹੋਈਆਂ ਹਨ। ਇਸ ਦੌਰਾਨ ਅਫ਼ਸਰਾਂ ਨੇ ਕਿਹਾ ਕਿ ਹੁਣ ਅੱਗ ਕਾਬੂ ਹੇਠ ਹੈ। ਹਾਲਾਂਕਿ ਜਿਸ ਵੇਲੇ ਫ਼ੈਕਟਰੀ ਨੂੰ ਅੱਗ ਲੱਗੀ, ਉਸ ਵੇਲੇ ਕੋਈ ਮਜ਼ਦੂਰ ਮੌਜੂਦ ਨਹੀਂ ਸੀ। ਇਸ ਕਰਕੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ।
ਲੁਧਿਆਣਾ 'ਚ ਸਾਈਕਲ ਫੈਕਟਰੀ 'ਚ ਲੱਗੀ ਭਿਆਨਕ ਅੱਗ - ludhiana news
ਲੁਧਿਆਣਾ 'ਚ ਸਾਈਕਲ ਬਣਾਉਣ ਵਾਲੀ ਫੈਕਟਰੀ 'ਚ ਭਿਆਨਕ ਅੱਗ ਲੱਗ ਗਈ। ਇਹ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ।
ਇਸ ਸਬੰਧੀ ਅੱਗ ਬੁਝਾਊ ਅਮਲੇ ਦੇ ਅਫ਼ਸਰ ਨੇ ਦੱਸਿਆ ਉਨ੍ਹਾਂ ਨੂੰ ਦੁਪਹਿਰ ਵੇਲੇ ਅੱਗ ਲੱਗਣ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਤੁਰੰਤ ਅੱਗਬੁਝਾਊਅਮਲੇ ਨੇ ਆ ਕੇ ਅੱਗ 'ਤੇ ਕਾਬੂ ਪਾਉਣਾ ਸ਼ੁਰੂ ਕਰ ਦਿੱਤਾ। ਉਨ੍ਹਾਂ ਕਿਹਾ ਕਿ ਅੱਗ ਬੁਝਾਊ ਅਮਲੇ ਦੀਆਂ 7 ਗੱਡੀਆਂ ਹੁਣ ਤੱਕ ਅੱਗ 'ਤੇ ਕਾਬੂ ਪਾਉਣ 'ਤੇ ਲਈਆਂ ਗਈਆਂ ਹਨ ਅਤੇ ਹੁਣ ਅੱਗ ਕਾਬੂ ਹੇਠ ਹੈ, ਜਲਦ ਹੀ ਇਸ ਨੂੰ ਬੁਝਾ ਦਿੱਤਾ ਜਾਵੇਗਾ।
ਉਧਰ ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਕਿਉਂਕਿ ਫੈਕਟਰੀ ਵਿੱਚ ਪਹਿਲਾਂ ਹੀ ਕੋਈ ਵਿਵਾਦ ਚੱਲ ਰਿਹਾ ਸੀ, ਜਿਸ ਕਰਕੇ ਮਜ਼ਦੂਰ ਨਹੀਂ ਸਨ।