ਚੰਡੀਗੜ੍ਹ: Assembly Election 2022: ਵਿਧਾਨ ਸਭਾ ਚੋਣਾਂ 2017 ਵਿੱਚ ਫਿਰੋਜਪੁਰ ਸ਼ਹਿਰੀ (Firozepur city Assembly Constituency) ਸੀਟ ਤੋਂ ਕਾਂਗਰਸ (Congress) ਦੇ ਗੁਰਮੀਤ ਸਿੰਘ ਪਿੰਕੀ ਨੇ ਜਿੱਤ ਹਾਸਲ ਕੀਤੀ ਸੀ। ਹੁਣ ਇਸ ਸੀਟ ’ਤੇ ਕਿਸ ਦਾ ਦਬਦਬਾ ਨਜ਼ਰ ਆ ਰਿਹਾ ਹੈ, ਇਸ ਲਈ ਪੜੋ ਪੂਰੀ ਖ਼ਬਰ...
ਪੰਜਾਬ ਵਿੱਚ 2022 ਦੀਆਂ ਵਿਧਾਨ ਸਭਾ ਚੋਣਾਂ (Punjab Assembly Election 2022) ਲਈ ਨਾਮਜਦਗੀਆਂ ਸ਼ੁਰੂ ਹੋ ਚੁੱਕੀਆਂ ਹਨ ਤੇ ਸਾਰੀਆਂ ਪਾਰਟੀਆਂ ਵੱਲੋਂ ਸੱਤਾ ਹਾਸਲ ਕਰਨ ਲਈ ਪੂਰੀ ਵਾਹ ਲਗਾਈ ਜਾ ਰਹੀ ਹੈ। ਜਿਸ ਦੇ ਚਲਦਿਆਂ ਸਾਰੀਆਂ ਸਿਆਸੀ ਪਾਰਟੀਆਂ ਨੇ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ। ਪੰਜਾਬ ਵਿੱਚ 117 ਵਿਧਾਨ ਸਭਾ ਸੀਟਾਂ ਹਨ, ਉਥੇ ਹੀ ਜੇਕਰ ਫਿਰੋਜਪੁਰ ਸ਼ਹਿਰੀ (Firozepur city Assembly Constituency) ਦੀ ਗੱਲ ਕੀਤੀ ਜਾਵੇ ਤਾਂ ਅੱਜ ਅਸੀਂ ਇਸ ਸੀਟ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਲਵਾਂਗੇ।
ਫਿਰੋਜਪੁਰ ਸ਼ਹਿਰੀ (Firozepur city Assembly Constituency)
ਜੇਕਰ ਫਿਰੋਜਪੁਰ ਸ਼ਹਿਰੀ (Firozepur city Assembly Constituency) ਦੀ ਗੱਲ ਕੀਤੀ ਜਾਵੇ ਤਾਂ ਇਸ ਸਮੇਂ ਕਾਂਗਰਸ (Congress) ਦੇ ਪਰਮਿੰਦਰ ਸਿੰਘ ਪਿੰਕੀ ਵਿਧਾਇਕ ਹਨ। ਪਰਮਿੰਦਰ ਸਿੰਘ ਪਿੰਕੀ (Parminder singh pinki) ਨੇ ਜਿੱਤ ਹਾਸਲ ਕੀਤੀ ਸੀ। ਪਰਮਿੰਦਰ ਸਿੰਘ ਪਿੰਕੀ 2017 ਵਿੱਚ ਇਥੋਂ ਦੂਜੀ ਵਾਰ ਵਿਧਾਇਕ ਬਣੇ ਸੀ। ਉਨ੍ਹਾਂ ਨੇ ਫਿਰੋਜਪੁਰ ਸ਼ਹਿਰੀ ਤੋਂ ਪਹਿਲੀ ਵਾਰ ਚੋਣ ਲੜੀ ਸੀ ਤੇ ਭਾਜਪਾ (BJP) ਦੇ ਸੁਖਪਾਲ ਸਿੰਘ ਨੰਨੂ (Sukhpal singh) ਨੂੰ ਮਾਤ ਦਿੱਤੀ ਸੀ। ਆਮ ਆਦਮੀ ਪਾਰਟੀ (AAP) ਦੇ ਨਰਿੰਦਰ ਸਿੰਘ (Narinder singh) ਨੂੰ ਮਾਤ ਦਿੱਤੀ ਸੀ।
ਇਸ ਵਾਰ ਕਾਂਗਰਸ ਨੇ ਮੁੜ ਪਰਮਿੰਦਰ ਸਿਘ ਪਿੰਕੀ ਨੂੰ ਤੀਜੀ ਵਾਰ ਉਮੀਦਵਾਰ ਬਣਾਇਆ ਹੈ। ਦੂਜੇ ਪਾਸੇ ਅਕਾਲੀ ਦਲ ਨੂੰ ਨਵਾਂ ਚਿਹਰਾ ਮੈਦਾਨ ਵਿੱਚ ਉਤਾਰਨਾ ਪਿਆ ਹੈ, ਪਾਰਟੀ ਰੋਹਿਤ ਕੁਮਾਰ ਮੌਂਟੂ ਵੋਹਰਾ ਨੂੰ ਟਿਕਟ ਦਿੱਤੀ ਹੈ, ਜਦੋਂਕਿ ਆਮ ਆਦਮੀ ਪਾਰਟੀ ਨੇ ਨਰਿੰਦਰ ਸਿੰਘ ਦੀ ਟਿਕਟ ਕੱਟ ਦਿੱਤੀ ਹੈ ਤੇ ਉਨ੍ਹਾਂ ਦੀ ਥਾਂ ਰਣਵੀਰ ਸਿੰਘ ਭੁੱਲਰ ਨੂੰ ਉਮੀਦਵਾਰ ਬਣਾਇਆ ਹੈ।
2017 ਵਿਧਾਨ ਸਭਾ ਦੇ ਚੋਣ ਨਤੀਜੇ
ਜੇਕਰ ਗੱਲ 2017 ਦੀ ਕੀਤੀ ਜਾਵੇ ਤਾਂ ਫਿਰੋਜਪੁਰ ਸ਼ਹਿਰੀ (Firozepur city Constituency) ’ਤੇ 69.93 ਵੋਟਿੰਗ ਹੋਈ ਸੀ ਤੇ ਇਸ ਦੌਰਾਨ ਕਾਂਗਰਸ ਦੇ ਪਰਮਿੰਦਰ ਸਿੰਘ ਪਿੰਕੀ ਵਿਧਾਇਕ ਬਣੇ ਸੀ। ਉਨ੍ਹਾਂ ਨੇ ਭਾਜਪਾ ਦੇ ਸੁਖਪਾਲ ਸਿੰਘ ਨੂੰ ਮਾਤ ਦਿੱਤੀ ਸੀ, ਜਦੋਂਕਿ ਆਮ ਆਦਮੀ ਪਾਰਟੀ ਦੇ ਨਰਿੰਦਰ ਸਿੰਘ ਤੀਜੇ ਸਥਾਨ ’ਤੇ ਰਹੇ ਸੀ।
ਇਸ ਦੌਰਾਨ ਕਾਂਗਰਸ (Congress) ਦੇ ਉਮੀਦਵਾਰ ਪਰਮਿੰਦਰ ਸਿੰਘ ਪਿੰਕੀ ਨੂੰ 67559 ਵੋਟਾਂ ਮਿਲੀਆਂ ਸੀ, ਜਦੋਂਕਿ ਭਾਜਪਾ (BJP) ਦੇ ਸੁਖਪਾਲ ਸਿੰਘ ਨੰਨੂ ਨੂੰ 37972 ਵੋਟਾਂ ਪ੍ਰਾਪਤ ਹੋਈਆਂ ਸੀ ਤੇ ਆਪ (AAP) ਦੇ ਨਰਿੰਦਰ ਸਿੰਘ ਨੂੰ 16202 ਵੋਟਾਂ ਪ੍ਰਾਪਤ ਹੋਈਆਂ ਸੀ।
2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀਆਂ ਦਾ ਵੋਟ ਸ਼ੇਅਰ