ਚੰਡੀਗੜ੍ਹ: ਭਾਰਤ ਭੂਸ਼ਣ ਆਸ਼ੂ ਦੀ ਵਿਜੀਲੈਂਸ ਵੱਲੋਂ ਗ੍ਰਿਫਤਾਰੀ ਤੋਂ ਬਾਅਦ ਉਨ੍ਹਾਂ ਨੂੰ ਲੁਧਿਆਣਾ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਵਿੱਚ ਪੇਸ਼ ਕਰਨ ਤੋਂ ਪਹਿਲਾਂ ਉਨ੍ਹਾਂ ਦਾ ਮੈਡੀਕਲ ਚੈਕਅਪ ਕੀਤਾ ਗਿਆ ਸੀ।
ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਚਾਰ ਦਿਨ ਦੇ ਰਿਮਾਂਡ ਉੱਤੇ ਦੱਸ ਦਈਏ ਕਿ ਵਿਜੀਲੈਂਸ ਨੇ ਟੈਂਡਰ ਘੁਟਾਲੇ ਦੇ ਮਾਮਲੇ 'ਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ 4 ਦਿਨ ਦੇ ਰਿਮਾਂਡ ਤੇ ਭੇਜਿਆ ਗਿਆ ਹੈ। ਹੁਣ 27 ਅਗਸਤ ਨੂੰ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਮੁੜ ਪੇਸ਼ ਕੀਤਾ ਜਾਵੇਗਾ, ਜਦਕਿ ਤੇਲੂ ਰਾਮ ਨੂੰ 25 ਅਗਸਤ ਤੱਕ ਰਿਮਾਂਡ 'ਤੇ ਭੇਜ ਦਿੱਤਾ ਗਿਆ ਸੀ।
ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਚਾਰ ਦਿਨ ਦੇ ਰਿਮਾਂਡ ਉੱਤੇ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਵਿਜੀਲੈਂਸ ਨੇ ਆਸ਼ੂ ਵਿਰੁੱਧ ਧਾਰਾ 420, 409, 467, 468, 471, 120-ਬੀ ਆਈਪੀਸੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7,8,12,13 ਦੇ ਤਹਿਤ ਆਸ਼ੂ ਥਾਣਾ ਲੁਧਿਆਣਾ ਵਿਖੇ ਐਫ.ਆਈ.ਆਰ. ਇਸ ਮਾਮਲੇ ਵਿੱਚ ਠੇਕੇਦਾਰਾਂ ਦੇ ਨਾਮ ਤੇਲੂ ਰਾਮ, ਜਗਰੂਪ ਸਿੰਘ ਅਤੇ ਸੰਦੀਪ ਭਾਟੀਆ ਅਤੇ ਗੁਰਦਾਸ ਰਾਮ ਐਂਡ ਕੰਪਨੀ ਦੇ ਮਾਲਕ/ਭਾਗੀਦਾਰ ਹਨ। ਠੇਕੇਦਾਰ ਤੇਲੂਰਾਮ ਪੁਲੀਸ ਹਿਰਾਸਤ ਵਿੱਚ ਹੈ, ਜਿਸ ਤੋਂ ਪੁੱਛਗਿੱਛ ਵਿੱਚ ਭਾਰਤ ਭੂਸ਼ਣ ਆਸ਼ੂ ਦਾ ਨਾਂ ਸਾਹਮਣੇ ਆਇਆ ਹੈ।
ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਚਾਰ ਦਿਨ ਦੇ ਰਿਮਾਂਡ ਉੱਤੇ ਮਿਲੀ ਜਾਣਕਾਰੀ ਮੁਤਾਬਿਕ ਤੇਲੂ ਰਾਮ ਨੇ ਅਦਾਲਤ 'ਚ ਦਿੱਤੇ ਆਪਣੇ ਬਿਆਨ ਤੋਂ ਪਲਟ ਗਿਆ ਹੈ। ਉਸਨੇ ਕਿਹਾ ਹੈ ਕਿ ਮੇਰੀ ਮੰਤਰੀ ਦੇ ਨਾਲ ਕਦੇ ਵੀ ਮੁਲਾਕਾਤ ਹੋਈ ਹੀ ਨਹੀਂ। ਦੱਸ ਦਈਏ ਕਿ ਆਸ਼ੂ ਨੂੰ ਸਖ਼ਤ ਸੁਰੱਖਿਆ ਵਿਚਕਾਰ ਲੁਧਿਆਣਾ ਦੀ ਅਦਾਲਤ ਵਿੱਚ ਲਿਆਂਦਾ ਗਿਆ ਸੀ। ਇਸ ਦੌਰਾਨ ਕਾਂਗਰਸੀ ਆਗੂ ਆਸ਼ੂ ਦੀ ਗ੍ਰਿਫਤਾਰੀ ਨੂੰ ਸਿਆਸੀ ਬਦਲਾਖੋਰੀ ਕਹਿ ਕੇ ਵਿਰੋਧ ਕਰ ਰਹੇ ਹਨ।
ਕਾਂਗਰਸੀ ਲੀਡਰਸ਼ਿਪ ਕਰੇਗੀ ਬੈਠਕ:ਮਿਲੀ ਜਾਣਕਾਰੀ ਮੁਤਾਬਿਕ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਦੀ ਬੈਠਕ ਜਲਦ ਇਸ ਸਬੰਧੀ ਕੋਈ ਫੈਸਲਾ ਲੈ ਕੇ ਅਗਲਾ ਕਦਮ ਚੁੱਕਿਆ ਜਾਵੇਗਾ।
ਇਹ ਹੈ ਮਾਮਲਾ ? :ਦੱਸ ਦਈਏ ਕਿ 200 ਕਰੋੜ ਦੇ ਟੈਂਡਰ ਘੁਟਾਲੇ (Corruption Case) ਨੂੰ ਲੈ ਕੇ ਸਾਬਕਾ ਮੰਤਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਕਾਬਿਲੇਗੌਰ ਹੈ ਕਿ ਇਸ ਮਾਮਲੇ ਵਿੱਚ ਹੁਣ ਤੱਕ ਠੇਕੇਦਾਰ ਤੇਲੂ ਰਾਮ ਜਗਰੂਪ ਸਿੰਘ ਸੰਦੀਪ ਭਾਟੀਆ ਤੋਂ ਇਲਾਵਾ ਗੁਰਦਾਸ ਰਾਮ ਐਂਡ ਕੰਪਨੀ ਦੇ ਮਾਲਕ ਅਤੇ ਭਾਗੀਦਾਰਾਂ ਦੇ ਨਾਮ ਸ਼ਾਮਲ ਹਨ। ਤੇਲੂ ਰਾਮ ਨੂੰ ਵਿਜੀਲੈਂਸ ਪਹਿਲਾਂ ਹੀ ਗ੍ਰਿਫਤਾਰ ਕਰ ਚੁੱਕੀ ਹੈ ਅਤੇ ਵਿਜੀਲੈਂਸ ਨੇ ਪ੍ਰੈੱਸ ਨੋਟ ਵਿੱਚ ਖੁਲਾਸਾ ਕੀਤਾ ਹੈ ਕਿ ਤੇਲੂ ਰਾਮ ਨੇ ਹੀ ਮੰਨ ਲਿਆ ਹੈ ਕਿ ਉਹ ਭਾਰਤ ਭੂਸ਼ਣ ਆਸ਼ੂ ਦੇ ਪੀਏ ਮੀਨੂ ਮਲਹੋਤਰਾ ਰਾਹੀ ਆਸ਼ੂ ਨੂੰ ਮਿਲਿਆ ਸੀ ਅਤੇ ਟੈਂਡਰ ਪ੍ਰਾਪਤ ਕੀਤਾ ਸੀ।
ਇਹ ਵੀ ਪੜੋ:ਰਡਾਰ ਉੱਤੇ ਕਾਂਗਰਸੀ ਆਗੂ, ਸਾਬਕਾ ਕਾਂਗਰਸੀ ਮੁੱਖ ਮੰਤਰੀ ਵੀ ਘੇਰੇ ਵਿੱਚ