ਲੁਧਿਆਣਾ:ਅਗਾਮੀ ਵਿਧਾਨ ਸਭਾ ਚੋਣਾਂ ( Assembly election 2022) ਨੂੰ ਲੈ ਕੇ ਸੱਤਾ ਧਿਰ ਕਾਂਗਰਸ ਵੱਲੋਂ ਲੁਧਿਆਣਾ ਚ ਵੱਡਾ ਸ਼ਕਤੀ ਪ੍ਰਦਰਸ਼ਨ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ ਜਿਸਨੂੰ ਲੈ ਕੇ ਲੁਧਿਆਣਾ (Ludhiana) ਦੇ ਗਿੱਲ ਰੋਡ ਤੇ ਸਥਿਤ ਦਾਣਾ ਮੰਡੀ ਵਿੱਚ 22 ਤਾਰੀਕ ਨੂੰ ਪੰਜਾਬ ਕਾਂਗਰਸ ਲੀਡਰਸ਼ਿਪ ਪਹੁੰਚ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਨਾਲ ਨਵਜੋਤ ਸਿੱਧੂ ਹਰੀਸ਼ ਚੌਧਰੀ ਅਤੇ ਹੋਰ ਲੀਡਰਸ਼ਿਪ ਮੌਜੂਦ ਰਹੇਗੀ। ਇਸ ਜਨ ਸਭਾ ਨੂੰ ਲੈ ਕੇ ਤਿਆਰੀਆਂ ਜ਼ੋਰਾਂ ਸ਼ੋਰਾਂ ਨਾਲ ਚੱਲ ਰਹੀਆਂ ਹਨ ਅਤੇ ਕਾਂਗਰਸ ਦੀ ਲੀਡਰਸ਼ਿਪ ਜਾਇਜ਼ਾ ਲੈਣ ਲਈ ਦਾਣਾ ਮੰਡੀ ਪਹੁੰਚੀ। ਜਿੱਥੇ ਗਿੱਲ ਹਲਕੇ ਤੋਂ ਵਿਧਾਇਕ ਕੁਲਦੀਪ ਵੈਦ ਨੇ ਦਾਅਵਾ ਕੀਤਾ ਕਿ ਲੁਧਿਆਣਾ ਕਾਂਗਰਸ ਦਾ ਗੜ੍ਹ ਹੈ ਇਸ ਕਰਕੇ ਮੁੱਖ ਮੰਤਰੀ ਚੰਨੀ ਲੁਧਿਆਣਾ ਪਹੁੰਚ ਰਹੇ ਹਨ।
ਇਸ ਦੌਰਾਨ ਕੁਲਦੀਪ ਵੈਦ ਨੇ ਕਿਹਾ ਕਿ ਲੁਧਿਆਣਾ ਵਿੱਚ ਪਹਿਲਾਂ ਵੀ ਕਾਂਗਰਸ ਕਈ ਸੀਟਾਂ ਤੇ ਕਾਬਜ਼ ਹੈ ਅਤੇ ਵਰਕਰਾਂ ਵਿਚ ਪੂਰਾ ਜੋਸ਼ ਹੈ ਪੰਜਾਬ ਦੀ ਪੂਰੀ ਲੀਡਰਸ਼ਿਪ ਲੁਧਿਆਣਾ ਪਹੁੰਚ ਰਹੀ ਹੈ ਅਤੇ ਇਸ ਨੂੰ ਲੈ ਕੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਕਮਲਜੀਤ ਕੜਵਲ ਆਤਮ ਨਗਰ ਤੋਂ ਇੰਚਾਰਜ ਨੇ ਜਿਨ੍ਹਾਂ ਦੀ ਦੇਖ ਰੇਖ ਚ ਇਹ ਸਾਰੀਆਂ ਤਿਆਰੀਆਂ ਚੱਲ ਰਹੀਆਂ ਹਨ। ਕੁਲਦੀਪ ਵੈਦ ਨੇ ਇਹ ਵੀ ਕਿਹਾ ਕਿ ਕੜਵਲ ਵੀ ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਕਾਂਗਰਸ ਦੇ ਉਮੀਦਵਾਰ ਹੋਣਗੇ ਉਨ੍ਹਾਂ ਨੇ ਇਹ ਵੀ ਕਿਹਾ ਕਿ ਜੋ ਬਾਕੀ ਕਾਂਗਰਸ ਦੇ ਆਗੂ ਦਾਅਵੇਦਾਰੀ ਕਰ ਰਹੇ ਨੇ ਉਹ ਉਨ੍ਹਾਂ ਦਾ ਹੱਕ ਹੈ ਪਰ ਫ਼ੈਸਲਾ ਪਾਰਟੀ ਨੇ ਕਰਨਾ ਹੈ।