ਲੁਧਿਆਣਾ: ਗੁਜਰਾਤ, ਹਿਮਾਚਲ ਦੀਆਂ ਵਿਧਾਨ ਸਭਾ ਅਤੇ ਹਰਿਆਣਾ ਦੀ ਜ਼ਿਮਨੀ ਚੋਣ ਤੋਂ ਪਹਿਲਾਂ ਰਾਮ ਰਹੀਮ ਨੂੰ ਪੈਰੋਲ ਦਿੱਤੀ ਗਈ ਹੈ ਜਿਸ ਨੂੰ ਲੈਕੇ ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਰਵਨੀਤ ਬਿੱਟੂ ਭੜਕਦੇ ਹੋਏ ਨਜ਼ਰ ਆ ਰਹੇ ਹਨ। ਐਮਪੀ ਰਵਨੀਤ ਬਿੱਟੂ ਨੇ ਕਿਹਾ ਕਿ ਉਸ ਨੂੰ ਬਾਬਾ ਨਹੀਂ ਸਗੋਂ ਬੁੱਚੜ ਕਹਿਣਾ ਚਾਹੀਦਾ ਹੈ।
ਐਮਪੀ ਨੇ ਕਿਹਾ ਕਿ ਭਾਜਪਾ ਆਪਣੀ ਵੋਟ ਬੈਂਕ ਦੀ ਰਾਜਨੀਤੀ ਦੇ ਲਈ ਇਹ ਸਭ ਕਰ ਰਹੀ ਹੈ ਜਦਕਿ ਉਨ੍ਹਾਂ ਦੇ ਲੀਡਰ ਇਸ ਨੂੰ ਕਾਨੂੰਨ ਦੀ ਪ੍ਰਕਿਰਿਆ ਦੱਸ ਰਹੇ ਹਨ। ਉਹਨਾਂ ਕਿਹਾ ਕਿ ਬਰਗਾੜੀ ਮੋਰਚੇ ਨੂੰ 7 ਸਾਲ ਹੋ ਗਏ ਹਨ ਉਸ ਨੂੰ ਜਾਣ ਬੁੱਝ ਕੇ 7 ਸਾਲ ਪੂਰੇ ਹੋਣ ’ਤੇ ਪੈਰੋਲ ਪਹਿਲਾਂ ਦਿੱਤੀ ਗਈ ਅਤੇ ਫਿਰ ਹੁਣ ਚੋਣਾਂ ਤੋਂ ਠੀਕ ਪਹਿਲਾਂ ਉਸ ਨੂੰ ਬਾਹਰ ਕੱਢਿਆ ਜਾ ਰਿਹਾ ਹੈ।