ਲੁਧਿਆਣਾ: ਦਿਹਾਤੀ ਪੁਲਿਸ ਨੇ ਮਸ਼ਹੂਰ ਸ਼ਰਾਬ ਕਾਰੋਬਾਰੀ ਬਿੱਟੂ ਛਾਬੜਾ ਨੂੰ ਹਾਰਡੀਜ਼ ਵਰਲਡ ਤੋਂ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਇਹ ਕਾਰਵਾਈ ਥਾਣਾ ਜੋਧਾ ਦੇ ਅਧੀਨ ਆਉਂਦੇ ਪਿੰਡ ਖਡੂਰ ਵਿੱਚ ਫਰਵਰੀ 2020 ਵਿੱਚ ਨਕਲੀ ਸਕਾਚ ਬਣਾਉਣ ਦੀ ਫੈਕਟਰੀ ਦਾ ਪਰਦਾਫਾਸ਼ ਕਰਨ ਦੇ ਮਾਮਲੇ 'ਚ ਕੀਤੀ ਹੈ।
ਹਾਰਡੀਜ਼ ਵਰਲਡ ਦੇ ਮਾਲਕ ਅਤੇ ਸ਼ਰਾਬ ਕਾਰੋਬਾਰੀ ਬਿੱਟੂ ਛਾਬੜਾ ਗ੍ਰਿਫਤਾਰ
ਲੁਧਿਆਣਾ ਦਿਹਾਤੀ ਪੁਲਿਸ ਨੇ ਹਾਰਡੀਜ਼ ਵਰਲਡ ਦੇ ਮਲਿਕ ਅਤੇ ਸ਼ਰਾਬ ਕਾਰੋਬਾਰੀ ਬਿੱਟੂ ਛਾਬੜਾ ਨੂੰ ਗ੍ਰਿਫਤਾਰ ਕੀਤਾ ਹੈ। ਫਰਵਰੀ 2020 ਵਿੱਚ ਨਕਲੀ ਸਕਾਚ ਬਣਾਉਣ ਦੀ ਫੈਕਟਰੀ ਦਾ ਪਰਦਾਫਾਸ਼ ਕਰਨ ਦੇ ਮਾਮਲੇ 'ਚ ਇਹ ਗ੍ਰਿਫਤਾਰੀ ਕੀਤੀ ਗਈ ਹੈ।
ਸ਼ਰਾਬ ਕਾਰੋਬਾਰੀ ਬਿੱਟੂ ਛਾਬੜਾ ਗ੍ਰਿਫਤਾਰ
ਮਾਮਲੇ ਦੀ ਜਾਣਕਾਰੀ ਦਿੰਦਿਆਂ ਲੁਧਿਆਣਾ ਦਿਹਾਤੀ ਦੇ ਡੀਐੱਸਪੀ ਨੇ ਦੱਸਿਆ ਕਿ ਨਕਲੀ ਸ਼ਰਾਬ ਬਣਾਉਣ ਦੇ ਮਾਮਲੇ 'ਚ ਗਠਿਤ ਕੀਤੀ ਐੱਸਆਈਟੀ ਜਾਂਚ ਕਰ ਰਹੀ ਹੈ। ਇਸ ਜਾਂਚ ਦੇ ਦੌਰਾਨ ਮੁਲਜ਼ਮ ਬਿੱਟੂ ਛਾਬੜਾ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਲੁਧਿਆਣਾ ਦਿਹਾਤੀ ਦੇ ਡੀਐਸਪੀ ਨੇ ਕਿਹਾ ਕਿ ਮੁਲਜ਼ਮ ਤੋਂ ਨਕਲੀ ਸ਼ਰਾਬ ਦੇ ਗੋਰਖ ਧੰਦੇ ਨਾਲ ਜੁੜੇ ਕਈ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।