ਲੁਧਿਆਣਾ : ਪੰਜਾਬ 'ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 4000 ਤੋਂ ਵੱਧ ਹੋ ਚੁੱਕੀ ਹੈ। ਕੋਰੋਨਾ ਸੰਕਟ ਨੂੰ ਵੇਖਦੇ ਹੋਏ ਪੰਜਾਬ ਸਰਕਾਰ ਨੇ ਇਸ ਤੋਂ ਬਚਾਅ ਸਬੰਧੀ ਖ਼ਾਸ ਹਿਦਾਇਤਾਂ ਜਾਰੀ ਕੀਤੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਲੁਧਿਆਣਾ ਟ੍ਰੈਫਿਕ ਪੁਲਿਸ ਦੇ ਏਸੀਪੀ ਗੁਰਦੇਵ ਸਿੰਘ ਨੇ ਦੱਸਿਆ ਕਿ ਕੋਰੋਨਾ ਵਾਇਰਸ ਸਬੰਧੀ ਸਰਕਾਰੀ ਨਿਰਦੇਸ਼ਾਂ ਮੁਤਾਬਕ ਹਰ ਵਿਅਕਤੀ ਲਈ ਇਨ੍ਹਾਂ ਹਿਦਾਇਤਾਂ ਦੀ ਪਾਲਣਾ ਕਰਨਾ ਲਾਜ਼ਮੀ ਹੈ। ਉਨ੍ਹਾਂ ਦੱਸਿਆ ਕਿ ਜੇਕਰ ਕੋਈ ਇਨ੍ਹਾਂ ਹਿਦਾਇਤਾਂ ਨੂੰ ਨਹੀਂ ਮੰਨਦਾ ਤਾਂ ਉਸ ਨੂੰ ਭਾਰੀ ਜ਼ੁਰਮਾਨਾ ਦੇਣਾ ਪਵੇਗਾ।
ਇਸ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦੇ ਹੋਏ ਏਸੀਪੀ ਨੇ ਦੱਸਿਆ ਕਿ ਬਿਨ੍ਹਾਂ ਵਜ੍ਹਾ ਘਰੋਂ ਬਾਹਰ ਨਾ ਨਿਕਲਣਾ, ਵੀਕੈਂਡ ਲੌਕਡਾਊਨ ਦੀ ਪਾਲਣਾ, ਜਨਤਕ ਥਾਵਾਂ 'ਤੇ ਮਾਸਕ ਪਾਉਣਾ ਤੇ ਜਨਤਕ ਥਾਵਾਂ 'ਤੇ ਥੁੱਕਣਾ ਮੰਨਾ ਹੈ। ਜ਼ੁਰਮਾਨੇ ਬਾਰੇ ਦੱਸਦੇ ਹੋਏ ਉਨ੍ਹਾਂ ਆਖਿਆ ਕਿ ਜੇਕਰ ਕੋਈ ਮਾਸਕ ਨਹੀਂ ਪਾਉਂਦਾ ਤਾਂ ਉਸ ਦਾ ਚਲਾਨ 500 ਰੁਪਏ ਹੈ।