ਲੁਧਿਆਣਾ: ਪਿਛਲੇ ਕਈ ਦਿਨਾਂ ਤੋਂ ਪੈ ਰਹੀ ਹੁੰਮਸ ਵਾਲੀ ਗਰਮੀ (Weather Change) ਤੋਂ ਬਾਅਦ ਤੜਕਸਾਰ ਤੋਂ ਹੀ ਭਾਰੀ ਮੀਂਹ ਪੈ ਰਿਹਾ ਹੈ। ਇਸ ਭਾਰੀ ਮੀਂਹ ਨਾਲ ਜਿੱਥੇ ਲੁਧਿਆਣਾ (Ludhiana) ਦੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਪਰ ਇਸਦੇ ਨਾਲ ਹੀ ਸ਼ਹਿਰ ਦੀਆਂ ਸੜਕਾਂ 'ਤੇ ਪਾਣੀ ਭਰ ਜਾਣ ਕਰਕੇ ਲੋਕਾਂ ਦਾ ਆਉਣ ਜਾਣ ਮੁਸ਼ਕਿਲ ਹੋ ਰਹੀ ਹੈ।
ਦੱਸ ਦਈਏ ਕਿ ਉੱਤਰ ਭਾਰਤ ਦੇ ਨਾਲ ਪੰਜਾਬ (weather change in Punjab) ਦੇ ਕਈ ਹਿੱਸਿਆਂ ਵਿੱਚ ਸਵੇਰ ਤੋਂ ਹੀ ਤੇਜ਼ ਬਾਰਿਸ਼ ਹੋ ਰਹੀ ਹੈ। ਜਿਲ੍ਹੇ ’ਚ ਸਵੇਰ ਤੋਂ ਹੀ ਬੱਦਲਵਾਈ ਹੋਣ ਤੋਂ ਬਾਅਦ ਤੇਜ਼ ਹਵਾਵਾਂ ਚੱਲੀਆਂ ਅਤੇ ਜਿਸ ਤੋਂ ਬਾਅਦ ਮੀਂਹ ਦੀ ਸ਼ੁਰੂਆਤ ਹੋਈ। ਲਗਾਤਾਰ ਮੀਂਹ ਪੈਣ ਨਾਲ ਲੁਧਿਆਣਾ ਦੇ ਕਈ ਇਲਾਕਿਆਂ ਵਿੱਚ ਪਾਣੀ ਭਰ ਗਿਆ। ਥਾਂ-ਥਾਂ ਪਾਣੀ ਭਰਨ ਕਾਰਨ ਵਾਹਨਾਂ ਦੀਆਂ ਬਰੈਕਾਂ ਲੱਗ ਗਈਆਂ ਅਤੇ ਸੜਕਾਂ ’ਤੇ ਜਾਮ ਵੀ ਵੇਖਣ ਨੂੰ ਮਿਲਿਆ।
ਮੀਂਹ ਦਾ ਪੈ ਸਕਦਾ ਹੈ ਝੋਨੇ ਦੀ ਝਾੜ ’ਤੇ ਅਸਰ