ਲੁਧਿਆਣਾ: ਹਲਕਾ ਆਤਮ ਨਗਰ ਤੋਂ ਵਿਧਾਇਕ ਅਤੇ ਲੋਕ ਇਨਸਾਫ ਪਾਰਟੀ ਮੁਖੀ ਸਿਮਰਜੀਤ ਸਿੰਘ ਬੈਂਸ ’ਤੇ ਲੱਗੇ ਬਲਾਤਕਾਰ ਦੇ ਮਾਮਲੇ ਵਿੱਚ ਸਿਮਰਜੀਤ ਸਿੰਘ ਬੈਂਸ ਵੱਲੋਂ ਹਾਈ ਕੋਰਟ ਵਿੱਚ ਦਾਇਰ ਕੀਤੀ ਗਈ ਪਟੀਸ਼ਨ ਨੂੰ ਹਾਈ ਕੋਰਟ ਨੇ ਖਾਰਜ ਕਰ ਦਿੱਤਾ ਹੈ। ਇਸ ਮੌਕੇ ਪੀੜਤ ਮਹਿਲਾ ਨੇ ਕਿਹਾ ਕਿ ਜਦ ਤੱਕ ਪੁਲਿਸ ਸਿਮਰਜੀਤ ਸਿੰਘ ਬੈਂਸ ਨੂੰ ਗ੍ਰਿਫ਼ਤਾਰ ਨਹੀਂ ਕਰਦੀ ਉਦੋਂ ਤਕ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨਾ ਜਾਰੀ ਰਹੇਗਾ।
ਬਲਾਤਕਾਰ ਮਾਮਲੇ ’ਚ ਸਿਮਰਜੀਤ ਬੈਂਸ ਦੀਆਂ ਵਧੀਆਂ ਮੁਸ਼ਕਿਲਾਂ ਇਹ ਵੀ ਪੜੋ: ਸ਼ੇਰ ਹਮੇਸ਼ਾ ਸ਼ੇਰ ਹੀ ਰਹਿੰਦਾ, ਉਹ ਕਦੇ ਬੁੱਢਾ ਨਹੀਂ ਹੁੰਦਾ: ਰਾਵਤ
ਪੀੜਤ ਤੇ ਉਨ੍ਹਾਂ ਦੇ ਵਕੀਲ ਹਰੀਸ਼ ਰਾਏ ਢਾਂਡਾ ਨੇ ਕਿਹਾ ਕਿ ਹਾਈ ਕੋਰਟ ਨੇ ਹੇਠਲੀ ਅਦਾਲਤ ਦੇ ਹੁਕਮਾਂ ਨੂੰ ਬਰਕਰਾਰ ਰੱਖਦੇ ਹੋਏ ਬੈਂਸ ਦੀ ਪਟੀਸ਼ਨ ਨੂੰ ਖਾਰਿਜ ਕਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਪੁਲਿਸ ਵੱਲੋਂ ਹੁਣ ਤਕ ਬੈਂਸ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ।
ਉਨ੍ਹਾਂ ਨੇ ਕਿਹਾ ਕਿ ਪੁਲਿਸ ਰਾਜਨੀਤਕ ਦਬਾਅ ਹੇਠ ਕੰਮ ਕਰ ਰਹੀ ਹੈ ਤੇ ਉਨ੍ਹਾਂ ਨੇ ਕਿਹਾ ਕਿ ਜਦੋਂ ਤੱਕ ਪੁਲਿਸ ਬੈਂਸ ਨੂੰ ਗ੍ਰਿਫ਼ਤਾਰ ਨਹੀਂ ਕਰਦੀ ਉਦੋਂ ਤੱਕ ਉਨ੍ਹਾਂ ਵੱਲੋਂ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨਾ ਜਾਰੀ ਰਹੇਗਾ। ਉਥੇ ਹੀ ਸਸਪੈਂਡ ਚੱਲ ਰਹੇ ਨਗਰ ਨਿਗਮ ਲੁਧਿਆਣਾ ਦੇ ਡੀ ਐਸ ਪੀ ਬਲਵਿੰਦਰ ਸੇਖੋਂ ਨੇ ਵੀ ਸਿਸਟਮ ਨੂੰ ਲੈਕੇ ਆਪਣੀ ਭੜਾਸ ਕੱਢੀ ਹੈ।
ਇਹ ਵੀ ਪੜੋ: ਭਰੀ ਸਟੇਜ ’ਤੇ ਸਿੱਧੂ ਨੇ ਕੈਪਟਨ ਨੂੰ ਕੀਤਾ ਅੱਖੋਂ ਪਰੋਖੇ