ਲੁਧਿਆਣਾ: ਕੋਰੋਨਾ ਕਾਰਨ ਪ੍ਰਵਾਸੀ ਮਜ਼ਦੂਰਾਂ ਵੱਲੋਂ ਆਪਣੇ ਘਰਾਂ ਨੂੰ ਵਾਪਸ ਜਾਣ ਦੀ ਪ੍ਰਕਿਰਿਆ ਵੱਖ-ਵੱਖ ਰੂਪਾਂ ਵਿੱਚ ਸਵਾਲਾਂ ਦੇ ਘੇਰੇ ਵਿੱਚ ਹੈ। ਇਸੇ ਤਰ੍ਹਾਂ ਦਾ ਹੀ ਵਰਤਾਰਾ ਲੁਧਿਆਣਾ ਵਿੱਚ ਦੇਖਣ ਨੂੰ ਮਿਲਿਆ, ਜਿੱਥੇ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਨਿੱਜੀ ਟ੍ਰਾਂਸਪੋਰਟ ਵੱਲੋਂ ਪ੍ਰਵਾਸੀ ਮਜ਼ਦੂਰਾਂ ਦੀ ਲੁੱਟ ਹੋਣ ਦਾ ਮੁੱਦਾ ਚੁੱਕਿਆ ਹੈ।
ਨਿੱਜੀ ਟਰਾਂਸਪੋਟਰਾਂ ਵੱਲੋਂ ਪ੍ਰਵਾਸੀ ਮਜ਼ਦੂਰਾਂ ਨਾਲ ਕੀਤੀ ਜਾ ਰਹੀ ਲੁੱਟ ਨੂੰ ਤੁਰੰਤ ਰੋਕਿਆ ਜਾਵੇ: ਬੈਂਸ
ਕੋਰੋਨਾ ਕਾਰਨ ਪ੍ਰਵਾਸੀ ਮਜ਼ਦੂਰਾਂ ਵੱਲੋਂ ਆਪਣੇ ਘਰਾਂ ਨੂੰ ਵਾਪਸ ਜਾਣ ਦੀ ਪ੍ਰਕਿਰਿਆ ਵੱਖ-ਵੱਖ ਰੂਪਾਂ ਵਿੱਚ ਸਵਾਲਾਂ ਦੇ ਘੇਰੇ ਵਿੱਚ ਹੈ। ਇਸੇ ਤਰ੍ਹਾਂ ਦਾ ਹੀ ਵਰਤਾਰਾ ਲੁਧਿਆਣਾ ਵਿੱਚ ਦੇਖਣ ਨੂੰ ਮਿਲਿਆ, ਜਿੱਥੇ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਨਿੱਜੀ ਟ੍ਰਾਂਸਪੋਰਟ ਵੱਲੋਂ ਪ੍ਰਵਾਸੀ ਮਜ਼ਦੂਰਾਂ ਦੀ ਲੁੱਟ ਹੋਣ ਦਾ ਮੁੱਦਾ ਚੁੱਕਿਆ ਹੈ।
ਇਸ ਬਾਰੇ ਬੈਂਸ ਨੇ ਕਿਹਾ ਕਿ ਇਹ ਟ੍ਰਾਂਸਪੋਰਟ ਮਾਫੀਆਂ ਸਰਕਾਰੀ ਸ਼ੈਅ 'ਤੇ ਮਜ਼ਦੂਰਾਂ ਦੀ ਲੁੱਟ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਨ੍ਹਾਂ ਮਜ਼ਦੂਰਾਂ ਲਈ ਸਰਕਾਰੀ ਬੱਸਾਂ ਦਾ ਪ੍ਰਬੰਧ ਕਰੇ ਤਾਂ ਜੋ ਇਹ ਸੁਰੱਖਿਅਤ ਆਪਣੇ ਘਰਾਂ ਨੂੰ ਪਹੁੰਚ ਜਾਣ। ਉਨ੍ਹਾਂ ਕਿਹਾ ਕਿ ਇਸ ਸਕੰਟ ਸਮੇਂ ਵੀ ਇਹ ਟ੍ਰਾਂਸਪੋਰਟਰ ਮਜ਼ਦੂਰਾਂ ਦੀ ਲੁੱਟ ਕਰ ਰਹੇ ਹਨ, ਇਸ ਨੂੰ ਤੁਰੰਤ ਰੋਕਿਆ ਜਾਵੇ। ਬੈਂਸ ਨੇ ਕਿਹਾ ਕਿ ਜੋ ਦਾਅਵਾ ਟ੍ਰਾਂਸਪੋਟਰ ਕਰ ਰਹੇ ਹਨ ਕਿ ਉਨ੍ਹਾਂ ਨੂੰ ਪ੍ਰਸ਼ਾਸਨ ਨੇ ਮਨਜ਼ੂਰੀ ਦਿੱਤੀ ਹੈ, ਉਹ ਬਿਲਕੁੱਲ ਗਲਤ ਹੈ। ਬੈਂਸ ਨੇ ਕਿਹਾ ਕਿ ਉਨ੍ਹਾਂ ਡੀਸੀ ਲੁਧਿਆਣਾ ਨਾਲ ਖੁਦ ਇਸ ਬਾਰੇ ਗੱਲ ਕੀਤੀ ਹੈ ਪਰ ਡੀਸੀ ਨੇ ਇਸ ਗੱਲ ਤੋਂ ਇਨਕਾਰ ਕਰ ਦਿੱਤਾ ਹੈ।
ਦੂਜੇ ਪਾਸੇ ਨਿੱਜੀ ਟ੍ਰਾਂਸਪੋਰਟ ਦੇ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਇਨ੍ਹਾਂ ਮਜ਼ਦੂਰਾਂ ਨੂੰ ਲੈ ਕੇ ਜਾਣ ਅਤੇ ਭਾੜਾ ਤੈਅ ਕੀਤਾ ਹੈ।