ਪੰਜਾਬ

punjab

ETV Bharat / city

ਭਾਰਤੀ ਕਿਸਾਨ ਯੂਨੀਅਨ ਨੇ ਸਰਕਾਰ ਵਿਰੁੱਧ ਕੀਤਾ ਮੁਜ਼ਹਾਰਾ

ਲੁਧਿਆਣਾ ਵਿੱਚ ਭਾਰਤੀ ਕਿਸਾਨ ਯੂਨੀਅਨ ਵੱਲੋਂ ਮੁਜ਼ਾਹਰਾ ਕਰਕੇ , ਆਵਾਰਾ ਪਸ਼ੂ,  ਗੰਨੇ ਦੀ ਬਕਾਇਆ ਰਾਸ਼ੀ ਅਤੇ ਕੁਦਰਤੀ ਕਰੋਪੀ ਨਾਲ ਨੁਕਸਾਨੀ ਫ਼ਸਲ ਲਈ ਮੁਆਵਜ਼ੇ ਦੀ ਮੰਗ ਕੀਤੀ ਗਈ। ਕਿਸਾਨ ਯੂਨੀਅਨ ਨੇ ਕਿਹਾ ਕਿ ਜੇ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਵੱਡਾ ਸੰਘਰਸ਼ ਸਰਕਾਰ ਵਿਰੁੱਧ ਵੱਢਣਗੇ।

ਫ਼ੋਟੋ

By

Published : Jul 29, 2019, 3:33 PM IST



ਲੁਧਿਆਣਾ: ਭਾਰਤੀ ਕਿਸਾਨ ਯੂਨੀਅਨ ਵੱਲੋਂ ਅੱਜ ਲੁਧਿਆਣਾ ਦੇ ਵਿਖੇ ਮੁਜ਼ਾਹਰਾ ਕੀਤਾ ਗਿਆ ਅਤੇ ਜ਼ਿਲ੍ਹਾ ਡੀਸੀ ਦਫ਼ਤਰ ਦਾ ਘਿਰਾਓ ਕੀਤਾ ਗਿਆ।

ਵੇਖੋ ਵੀਡੀਓ
ਇਸ ਦੌਰਾਨ ਕਿਸਾਨ ਯੂਨੀਅਨ ਲੱਖੋਵਾਲ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਆਵਾਰਾ ਅਤੇ ਪਾਲਤੂ ਜਾਨਵਰ ਕਿਸਾਨਾਂ ਦੀ ਫ਼ਸਲਾਂ ਦਾ ਨੁਕਸਾਨ ਕਰ ਰਹੇ ਨੇ ਅਤੇ ਨਾਲ ਹੀ ਬੀਤੇ ਦੋ ਸਾਲ ਤੋਂ ਕਿਸਾਨਾਂ ਨੂੰ ਗੰਨੇ ਦੀ ਬਕਾਇਆ ਰਾਸ਼ੀ ਨਹੀਂ ਮਿਲੀ ਜਿਸ ਕਰਕੇ ਉਨ੍ਹਾਂ ਵੱਲੋਂ ਮੁਜ਼ਾਹਰੇ ਕੀਤੇ ਜਾ ਰਹੇ ਹਨ

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਨੇ ਸਾਡੀ ਟੀਮ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਵਾਰਾ ਅਤੇ ਪਾਲਤੂ ਜਾਨਵਰ ਕਿਸਾਨਾਂ ਦੀ ਫ਼ਸਲ ਦਾ ਨੁਕਸਾਨ ਕਰਦੇ ਨੇ ਜਿਸ ਸਬੰਧੀ ਉਹ ਸਰਕਾਰ ਨੂੰ ਕਈ ਵਾਰ ਕਹਿ ਵੀ ਚੁੱਕੇ ਨੇ ਪਰ ਹਾਲੇ ਤੱਕ ਉਨ੍ਹਾਂ ਨੇ ਸਾਡੀ ਸਮੱਸਿਆ ਦਾ ਹੱਲ ਨਹੀਂ ਕੀਤਾ ਨਾਲ ਇਹ ਹੀ ਉਨ੍ਹਾਂ ਨੇ ਕਿਹਾ ਕਿ ਦੋ ਸਾਲ ਤੋਂ ਗੰਨੇ ਦੀ ਬਕਾਇਆ ਰਾਸ਼ੀ ਅਤੇ ਕੁਦਰਤੀ ਕਰੋਪੀ ਨਾਲ ਖਰਾਬ ਹੋਈ ਫਸਲਾਂ ਦਾ ਮੁਆਵਜ਼ਾ ਵੀ ਸਰਕਾਰ ਵੱਲੋਂ ਨਹੀਂ ਦਿੱਤਾ ਗਿਆ।

ਇਹ ਵੀ ਪੜ੍ਹੌ:ਵਿਜੇ ਮਾਲਿਆ ਦੀ ਸੁਣਵਾਈ 2 ਅਗਸਤ ਤੱਕ ਮੁਲਤਵੀ
ਲੱਖੋਵਾਲ ਨੇ ਕਿਹਾ ਕਿ ਫਿਲਹਾਲ ਇਹ ਧਰਨੇ ਲੁਧਿਆਣਾ ਪੱਧਰ ਤੇ ਹੈ ਜਿਸ ਤੋਂ ਬਾਅਦ ਉਹ ਪੰਜਾਬ ਦੇ ਹਰ ਜ਼ਿਲੇ 'ਚ ਧਰਨੇ ਲਾਉਣਗੇ ਤੇ ਨਾਲ ਹੀ ਚੰਡੀਗੜ੍ਹ 'ਚ ਵੱਡਾ ਘਿਰਾਓ ਕਰਨਗੇ।
ਹਾਲਾਂਕਿ ਕਿਸਾਨਾਂ ਵੱਲੋਂ ਆਵਾਰਾ ਅਤੇ ਪਾਲਤੂ ਪਸ਼ੂਆਂ ਦਾ ਮੁੱਦਾ ਪਹਿਲਾਂ ਵੀ ਚੁੱਕਿਆ ਜਾ ਚੁੱਕਾ ਹੈ ਪਰ ਸਰਕਾਰ ਵੱਲੋਂ ਹਾਲੇ ਤੱਕ ਉਨ੍ਹਾਂ ਦੇ ਇਸ ਮਸਲੇ ਦਾ ਕੋਈ ਹੱਲ ਨਹੀਂ ਕੀਤਾ ਗਿਆ। ਕਿਸਾਨਾਂ ਨੇ ਚਿਤਾਵਨੀ ਦਿੱਤੀ ਹੈ ਕਿ ਸਰਕਾਰਾਂ ਵੱਲੋਂ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਵੱਡਾ ਸੰਘਰਸ਼ ਸਰਕਾਰ ਵਿਰੁੱਧ ਵੱਢਣਗੇ।

ABOUT THE AUTHOR

...view details