ਚੰਡੀਗੜ੍ਹ:Assembly Election 2022: ਵਿਧਾਨ ਸਭਾ ਚੋਣਾਂ 2017 ਵਿੱਚ ਗਿੱਲ (Gill Assembly Constituency) ਸੀਟ ਤੋਂ ਕਾਂਗਰਸ (Congress) ਦੇ ਕੁਲਦੀਪ ਸਿੰਘ ਵੈਦ ਨੇ ਜਿੱਤ ਹਾਸਲ ਕੀਤੀ ਸੀ। ਹੁਣ ਇਸ ਸੀਟ ’ਤੇ ਕਿਸ ਦਾ ਦਬਦਬਾ ਨਜ਼ਰ ਆ ਰਿਹਾ ਹੈ, ਇਸ ਲਈ ਪੜੋ ਪੂਰੀ ਖ਼ਬਰ...
ਪੰਜਾਬ ਵਿੱਚ 2022 ਦੀਆਂ ਵਿਧਾਨ ਸਭਾ ਚੋਣਾਂ (Punjab Assembly Election 2022) ਲਈ ਨਾਮਜਦਗੀਆਂ ਸ਼ੁਰੂ ਹੋ ਚੁੱਕੀਆਂ ਹਨ ਤੇ ਸਾਰੀਆਂ ਪਾਰਟੀਆਂ ਵੱਲੋਂ ਸੱਤਾ ਹਾਸਲ ਕਰਨ ਲਈ ਪੂਰੀ ਵਾਹ ਲਗਾਈ ਜਾ ਰਹੀ ਹੈ। ਜਿਸ ਦੇ ਚਲਦਿਆਂ ਸਾਰੀਆਂ ਸਿਆਸੀ ਪਾਰਟੀਆਂ ਨੇ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ। ਪੰਜਾਬ ਵਿੱਚ 117 ਵਿਧਾਨ ਸਭਾ ਸੀਟਾਂ ਹਨ, ਉਥੇ ਹੀ ਜੇਕਰ ਗਿੱਲ (Gill Assembly Constituency) ਦੀ ਗੱਲ ਕੀਤੀ ਜਾਵੇ ਤਾਂ ਅੱਜ ਅਸੀਂ ਇਸ ਸੀਟ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਲਵਾਂਗੇ।
ਗਿੱਲ (Gill Assembly Constituency)
ਜੇਕਰ ਗਿੱਲ (Gill Assembly Constituency) ਦੀ ਗੱਲ ਕੀਤੀ ਜਾਵੇ ਤਾਂ ਇਸ ਸਮੇਂ ਕਾਂਗਰਸ (Congress) ਦੇ ਕੁਲਦੀਪ ਸਿੰਘ ਵੈਦ ਵਿਧਾਇਕ ਹਨ। ਕੁਲਦੀਪ ਸਿੰਘ ਵੈਦ (Kuldip singh vaid) ਨੇ ਜਿੱਤ ਹਾਸਲ ਕੀਤੀ ਸੀ। ਕੁਲਦੀਪ ਸਿੰਘ ਵੈਦ 2017 ਵਿੱਚ ਇਥੋਂ ਪਹਿਲੀ ਵਾਰ ਵਿਧਾਇਕ ਬਣੇ ਸੀ। ਉਨ੍ਹਾਂ ਨੇ ਗਿੱਲ ਤੋਂ ਦੂਜੀ ਵਾਰ ਚੋਣ ਲੜੀ ਸੀ ਤੇ ਆਮ ਆਦਮੀ ਪਾਰਟੀ (AAP) ਦੇ ਜੀਵਨ ਸਿੰਘ ਸੰਗੋਵਾਲ (Jiwan singh sangowal) ਨੂੰ ਮਾਤ ਦਿੱਤੀ ਸੀ। ਸ਼੍ਰੋਮਣੀ ਅਕਾਲੀ ਦਲ (SAD)ਦੇ ਦਰਸ਼ਨ ਸਿੰਘ ਸ਼ਿਵਾਲਿਕ (Darshan singh shivalik) ਤੀਜੇ ਨੰਬਰ ’ਤੇ ਰਹੇ ਸੀ।
ਇਸ ਵਾਰ ਕਾਂਗਰਸ ਨੇ ਮੁੜ ਕੁਲਦੀਪ ਸਿੰਘ ਵੈਦ ਨੂੰ ਦੂਜੀ ਵਾਰ ਉਮੀਦਵਾਰ ਬਣਾਇਆ ਹੈ, ਜਦੋਂਕਿ ਆਮ ਆਦਮੀ ਪਾਰਟੀ ਨੇ ਵੀ ਜੀਵਨ ਸਿੰਘ ਸੰਗੋਵਾਲ ਨੂੰ ਹੀ ਟਿਕਟ ਦਿੱਤੀ ਹੈ ਤੇ ਅਕਾਲੀ ਦਲ ਨੇ ਵੀ ਪੁਰਾਣੇ ਚਿਹਰੇ ਦਰਸ਼ਨ ਸ਼ਿਵਾਲਿਕ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਇਸੇ ਤਰ੍ਹਾਂ ਭਾਜਪਾ ਨੇ ਇਸ ਹਲਕੇ ਵਿੱਚ ਸਾਬਕਾ ਆਈਏਐਸ ਅਫਸਰ ਸੁੱਚਾ ਰਾਮ ਲੱਧੜ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ।
2017 ਵਿਧਾਨ ਸਭਾ ਦੇ ਚੋਣ ਨਤੀਜੇ
ਜੇਕਰ ਗੱਲ 2017 ਦੀ ਕੀਤੀ ਜਾਵੇ ਤਾਂ ਗਿੱਲ (Gill Constituency) ’ਤੇ 75.78 ਫੀਸਦ ਵੋਟਿੰਗ ਹੋਈ ਸੀ ਤੇ ਇਸ ਦੌਰਾਨ ਕਾਂਗਰਸ ਦੇ ਕੁਲਦੀਪ ਸਿੰਘ ਵੈਦ ਵਿਧਾਇਕ ਬਣੇ ਸੀ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਜੀਵਨ ਸਿੰਘ ਸੰਗੋਵਾਲ ਨੂੰ ਮਾਤ ਦਿੱਤੀ ਸੀ, ਜਦੋਂਕਿ ਸ਼੍ਰੋਮਣੀ ਅਕਾਲੀ ਦਲ ਦੇ ਦਰਸ਼ਨ ਸਿੰਘ ਸ਼ਿਵਾਲਿਕ ਤੀਜੇ ਸਥਾਨ ’ਤੇ ਰਹੇ ਸੀ।
ਇਸ ਦੌਰਾਨ ਕਾਂਗਰਸ (Congress) ਦੇ ਉਮੀਦਵਾਰ ਕੁਲਦੀਪ ਸਿੰਘ ਵੈਦ ਨੂੰ 67927 ਵੋਟਾਂ ਮਿਲੀਆਂ ਸੀ, ਜਦੋਂਕਿ ਆਪ (AAP) ਦੇ ਜੀਵਨ ਸਿੰਘ ਸੰਗੋਵਾਲ ਨੂੰ 59286 ਵੋਟਾਂ ਪ੍ਰਾਪਤ ਹੋਈਆਂ ਸੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਦਰਸ਼ਨ ਸਿੰਘ ਸ਼ਿਵਾਲਿਕ ਨੂੰ 46376 ਵੋਟਾਂ ਮਿਲੀਆੰ ਸੀ।
2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀਆਂ ਦਾ ਵੋਟ ਸ਼ੇਅਰ