ਲੁਧਿਆਣਾ: ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਧਰਮ ਪਰਿਵਰਤਨ ਨੂੰ ਲੈ ਕੇ ਇਸਾਈ ਭਾਈਚਾਰੇ ਵੱਲੋਂ ਸਰਕਾਰ ਨੂੰ ਸੁਰੱਖਿਆ ਅਪੀਲ ਕੀਤੀ ਹੈ। ਇਸਾਈ ਭਾਈਚਾਰੇ ਵੱਲੋਂ ਨੇ ਕਿਹਾ ਹੈ ਕਿ ਕੁਝ ਲੋਕ ਪੰਜਾਬ ਦੇ ਵਿਚ ਮਹੌਲ ਖ਼ਰਾਬ ਕਰਨਾ ਚਾਹੁੰਦੇ ਹਨ ਅਤੇ ਸਾਡੇ ਭਾਈਚਾਰੇ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਪਾਸਟਰਾਂ ਵਿੱਚਾਲੇ ਹੋਈ ਮੀਟਿੰਗ ਦੌਰਾਨ ਧਰਮ ਪਰਿਵਰਤ ਨੂੂੰ ਲੈ ਕੇ ਚਰਚਾ ਕੀਤੀ ਗਈ ਸੀ। ਇਸ ਵਿੱਚ ਪਾਸਟਰਾਂ ਵੱਲੋਂ ਕਿਹਾ ਗਿਆ ਸੀ ਪੈਸਾ ਜਾਂ ਲਾਲਚ ਦੇ ਕੇ ਧਰਮ ਪਰਿਵਰਤਨ ਕਰਵਾਇਆ ਜਾ ਰਿਹਾ ਹੈ ਉਹ ਇਸਾਈਅਤ ਦੇ ਖ਼ਿਲਾਫ ਹੈ।
ਇਸ ਨੂੰ ਲੈ ਕੇ ਅਲਬਰਟ ਦੂਆ ਨੇ ਕਿਹਾ ਕਿ ਕੁਝ ਲੋਕ ਪੰਜਾਬ ਦੇ ਵਿੱਚ ਮਹੌਲ ਖ਼ਰਾਬ ਕਰਨਾ ਚਾਹੁੰਦੇ ਹਨ, ਜਿਸ ਕਰਕੇ ਅਜਿਹੀਆਂ ਬਿਆਨਬਾਜ਼ੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨਾਲ ਉਨ੍ਹਾਂ ਪਾਸਟਰਾਂ ਦਾ ਕੋਈ ਲੈਣਾ-ਦੇਣਾ ਨਹੀਂ ਹੈ ਜਿਨ੍ਹਾਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੀਟਿੰਗ ਕੀਤੀ ਗਈ ਹੈ। ਨਾਲ ਹੀ ਕਿਹਾ ਕਿ ਜਥੇਦਾਰ ਮਾਨਯੋਗ ਸ਼ਖਸੀਅਤ ਹਨ ਅਤੇ ਉਹ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਦੇਣ ਅਤੇ ਚਿੱਟੇ ਨੂੰ ਖ਼ਤਮ ਕਰਨ ਲਈ ਕਦਮ ਚੁੱਕਣ ਨਾ ਕੇ ਪੰਜਾਬ ਦੇ ਵਿੱਚ ਅਜਿਹੀ ਬਿਆਨਬਾਜ਼ੀ ਕਰਵਾ ਕੇ 90 ਦੇ ਦਹਾਕੇ ਵਾਲਾ ਮਹੌਲ ਬਣਾਉਣ।