ਲੁਧਿਆਣਾ: ਕਰਨਾਟਕ ਦੇ ਇੱਕ ਨਿੱਜੀ ਕਾਲਜ ਵਿੱਚ ਇਕ ਮੁਸਲਿਮ ਲੜਕੀ ਦੀ ਲਗਾਤਾਰ ਸੋਸ਼ਲ ਮੀਡੀਆ ’ਤੇ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਵਿਚ ਕੁਝ ਲੋਕ ਉਸ ਨੂੰ ਹਿਜਾਬ ਪਾਉਣ ਨੂੰ ਲੈ ਕੇ ਵਿਰੋਧ ਕਰ ਰਹੇ ਹਨ। ਇਸ ਪੂਰੇ ਮਾਮਲੇ ਨੂੰ ਲੈ ਕੇ ਲਗਾਤਾਰ ਜਿੱਥੇ ਸਿਆਸਤ ਭਖਦੀ ਜਾ ਰਹੀ ਹੈ, ਉੱਥੇ ਹੀ ਦੂਜੇ ਪਾਸੇ ਧਾਰਮਿਕ ਆਗੂਆਂ ਵੱਲੋਂ ਵੀ ਸਖਤ ਨੋਟਿਸ ਲਿਆ ਜਾ ਰਿਹਾ ਹੈ। ਦੱਸ ਦਈਏ ਕਿ ਮੁਸਲਿਮ ਲੜਕੀ ਨੂੰ ਹਿਜਾਬ ਪਾਉਣ ਤੋਂ ਰੋਕਣ ਦੀ ਵੀਡੀਓ ਵਾਇਰਲ ’ਤੇ ਲੁਧਿਆਣਾ ਦੇ ਸ਼ਾਹੀ ਇਮਾਮ ਨੇ ਸਖ਼ਤ ਨੋਟਿਸ ਲਿਆ ਹੈ।
ਲੁਧਿਆਣਾ ਦੀ ਜਾਮਾ ਮਸਜਿਦ ਦੇ ਸ਼ਾਹੀ ਇਮਾਮ ਉਸਮਾਨ ਉਰ ਰਹਿਮਾਨ ਸਾਨੀ ਨੇ ਮਾਮਲੇ ਸਬੰਧੀ ਸਖ਼ਤ ਨੋਟਿਸ ਲੈਂਦਿਆ ਕਿਹਾ ਕਿ ਇਸ ਤਰ੍ਹਾਂ ਦੀ ਹਰਕਤਾਂ ਨੂੰ ਕਿਸੇ ਵੀ ਸੂਰਤ 'ਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਉਹ ਉਸ ਬੇਟੀ ਦੀ ਦਾਦ ਦਿੰਦੇ ਨੇ ਜਿਸ ਨੇ ਬਹੁਤ ਬਹਾਦਰੀ ਦੇ ਨਾਲ ਇਸ ਪੂਰੇ ਘਟਨਾਕ੍ਰਮ ਦਾ ਸਾਹਮਣਾ ਕੀਤਾ ਅਤੇ ਉਨ੍ਹਾਂ ਨੂੰ ਮੂੰਹ ਤੋੜ ਜਵਾਬ ਦਿੱਤਾ।