ਜਗਰਾਓਂ: ਨਗਰ ਕੌਂਸਲ ਜਗਰਾਓਂ ਵਿਖੇ ਸਫਾਈ ਯੂਨੀਅਨ ਦੇ ਦਫ਼ਤਰ ਵਿਖੇ ਮਜ਼ਦੂਰ ਦਿਵਸ ਮਨਾਇਆ ਗਿਆ। ਇਸ ਮੌਕੇ ਉਚੇਚੇ ਤੌਰ ’ਤੇ ਮਾਨਯੋਗ ਚੇਅਰਮੈਨ ਸਫਾਈ ਕਰਮਚਾਰੀ ਕਮਿਸ਼ਨ ਪੰਜਾਬ ਗੇਜਾ ਰਾਮ ਵਾਲਮੀਕਿ ਪਹੁੰਚੇ ਅਤੇ ਝੰਡੇ ਦੀ ਰਸਮ ਅਦਾ ਕੀਤੀ। ਇਸ ਮੌਕੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ।
ਇਹ ਵੀ ਪੜੋ: 'ਖੇਲਾ ਬੰਗਾਲ ਕਾ' ਸ਼ੁਭੇਂਦੂ ਅਧਿਕਾਰੀ ਨੇ ਮਮਤਾ ਬੈਨਰਜੀ ਨੂੰ ਹਰਾਇਆ
ਇਸ ਮੌਕੇ ਗੇਜਾ ਰਾਮ ਨੇ ਕਿਹਾ ਕਿ ਸ਼ਿਕਾਗੋ ਦੇ ਸ਼ਹੀਦਾਂ ਨੇ ਆਪਣਾ ਬਲਿਦਾਨ ਦੇ ਕੇ ਸਾਨੂੰ 12 ਘੰਟੇ ਤੋਂ ਘਟਾ ਕੇ 8 ਘੰਟੇ ਡਿਊਟੀ ਕਰਨ ਦਾ ਹੱਕ ਦਿਵਾਇਆ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਉਨ੍ਹਾਂ ਸ਼ਹੀਦਾਂ ਦੇ ਬਲਿਦਾਨ ਨੂੰ ਮੁੱਖ ਰੱਖਦਿਆਂ ਆਪਣੀ ਡਿਊਟੀ ਪ੍ਰਤੀ ਲਾਮਬੰਦ ਰਹਿਣਾ ਚਾਹੀਦਾ ਹੈ ਤੇ ਪੂਰੀ ਤਨਦੇਹੀ ਨਾਲ ਕਰਨੀ ਚਾਹੀਦੀ ਹੈ।
ਇਹ ਵੀ ਪੜੋ: ਭਾਜਪਾ ਦੀ ਹਾਰ ਦਾ ਕਿਸਾਨਾਂ ਨੇ ਲੱਡੂ ਵੰਡ ਮਨਾਇਆ ਜਸ਼ਨ