ਲੁਧਿਆਣਾ: ਕੋਰੋਨਾ ਵਾਇਰਸ ਨੇ ਪੂਰੇ ਵਿਸ਼ਵ ਨੂੰ ਇੱਕ ਗੰਭੀਰ ਸਕੰਟ ਵਿੱਚ ਲਿਆ ਖੜ੍ਹਾ ਕੀਤਾ ਹੈ। ਇਸੇ ਸਕੰਟ ਦਾ ਸਭ ਤੋਂ ਵੱਡਾ ਪ੍ਰਛਾਵਾਂ ਮਜ਼ਦੂਰ ਜਮਾਤ 'ਤੇ ਵੀ ਪਿਆ ਹੈ। ਭਾਰਤ ਵਿੱਚ ਵੱਡੇ ਪੱਧਰ 'ਤੇ ਪ੍ਰਵਾਸੀ ਮਜ਼ਦੂਰਾਂ ਵੱਲੋਂ ਆਪਣੇ ਪਿੱਤਰੀ ਰਾਜਾਂ ਨੂੰ ਵਾਪਸੀ ਕੀਤੀ ਜਾ ਰਹੀ ਹੈ। ਇਸੇ ਦੌਰਾਨ ਸਰਕਾਰ ਵੱਲੋਂ ਕੀਤੇ 5.0 ਲੌਕਡਾਊਨ ਦੇ ਐਲਾਨ ਤੋਂ ਬਾਅਦ ਇਨ੍ਹਾਂ ਮਜ਼ਦੂਰਾਂ ਲਈ ਰਾਹਤ ਦੀ ਖ਼ਬਰ ਹੈ।
'ਤਾਲਾਬੰਦੀ 5.0' : ਲੁਧਿਆਣਾ 'ਚ ਮੁੜ ਸ਼ੁਰੂ ਹੋਇਆ ਸਨਅਤਾਂ 'ਚ ਕੰਮ, ਪ੍ਰਵਾਸੀ ਮਜ਼ਦੂਰਾਂ ਦਾ ਰੁਕਿਆ ਪਲਾਇਨ ਪੰਜਾਬ ਦੇ ਵਿੱਚ ਸਨਅਤ ਮੁੜ ਸ਼ੁਰੂ ਹੋ ਚੁੱਕੀ ਹੈ, ਲੁਧਿਆਣਾ ਦੇ ਕਈ ਤਰ੍ਹਾਂ ਦੀਆਂ ਸਨਅਨਤੀ ਇਕਾਈਆਂ ਚੱਲ ਪਈਆਂ ਹਨ। ਲੁਧਿਆਣਾ 'ਚ ਸਾਡੀ ਟੀਮ ਵੱਲੋਂ ਫ਼ੈਕਟਰੀਆਂ ਦਾ ਜਾਇਜ਼ਾ ਲਿਆ ਗਿਆ, ਜਿੱਥੇ ਕੰਮ ਚੱਲ ਰਿਹਾ ਸੀ ਅਤੇ 50 ਫੀਸਦੀ ਮਜ਼ਦੂਰ ਵੀ ਕੰਮ ਕਰ ਰਹੇ ਹਨ। ਇੱਥੋਂ ਤੱਕ ਕਿ ਜੋ ਮਜ਼ਦੂਰ ਲੁਧਿਆਣਾ ਛੱਡ ਕੇ ਵਾਪਸ ਗਏ ਹਨ, ਉਹ ਵੀ ਹੁਣ ਵਾਪਸ ਪੰਜਾਬ ਆਉਣਾ ਚਾਹੁੰਦੇ ਹਨ।
ਮਜ਼ਦੂਰਾਂ ਨੇ ਦੱਸਿਆ ਕਿ ਲੁਧਿਆਣਾ ਦੇ ਵਿੱਚ ਫੈਕਟਰੀਆਂ 'ਚ ਕੰਮ ਸ਼ੁਰੂ ਹੋ ਗਿਆ ਹੈ ਅਤੇ ਹੁਣ ਉਹ ਆਪਣੇ ਰਾਜਾਂ ਨੂੰ ਵਾਪਸ ਜਾਣ ਦੇ ਚਾਹਵਾਨ ਨਹੀਂ ਹਨ। ਪ੍ਰਵਾਸੀ ਮਜ਼ਦੂਰਾਂ ਨੇ ਕਿਹਾ ਕਿ ਉਨ੍ਹਾਂ ਨੂੰ ਆਪਣੇ ਪਰਿਵਾਰ ਚਲਾਉਣ ਲਈ ਪੈਸੇ ਚਾਹੀਦੇ ਹਨ ਅਤੇ ਫੈਕਟਰੀਆਂ ਦੇ ਸ਼ੁਰੂ ਹੋ ਜਾਣ ਕਾਰਨ ਉਨ੍ਹਾਂ ਨੂੰ ਕੰਮ ਮਿਲਣ ਲੱਗ ਗਿਆ ਹੈ।
ਉਧਰ ਦੂਜੇ ਪਾਸੇ ਲੁਧਿਆਣਾ ਵਿਸ਼ਵਕਰਮਾ ਇੰਡਸਟਰੀ ਦੇ ਐੱਮਡੀ ਅਤੇ ਯੂਸੀਪੀਐੱਮਏ ਦੇ ਸਾਬਕਾ ਪ੍ਰਧਾਨ ਚਰਨਜੀਤ ਸਿੰਘ ਵਿਸ਼ਵਕਰਮਾ ਨੇ ਕਿਹਾ ਕਿ ਹੁਣ ਮਜ਼ਦੂਰ ਫੈਕਟਰੀਆਂ 'ਚ ਕੰਮ ਕਰ ਰਹੇ ਹਨ। ਉਨ੍ਹਾਂ ਨੂੰ ਕੰਮ ਵੀ ਮਿਲਣਾ ਸ਼ੁਰੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਸਾਈਕਲ ਸਨਅਨਤ ਦੇ ਨਾਲ ਜੁੜੀਆਂ ਹੋਈਆਂ ਲੁਧਿਆਣਾ ਵਿੱਚ ਪੰਜ ਹਜ਼ਾਰ ਤੋਂ ਵੱਧ ਫੈਕਟਰੀਆਂ ਨੇ ਜੋ ਕੇ ਮੁੜ ਚੱਲ ਰਹੀਆਂ ਹਨ। ਇਨ੍ਹਾਂ ਸਨਅਨਤਾਂ ਵਿੱਚ ਤਿਆਰ ਮਾਲ ਦੀ ਮੰਗ ਵੀ ਵੱਧ ਹੈ। ਉਨ੍ਹਾਂ ਕਿਹਾ ਕਿ ਮਜ਼ਦੂਰਾਂ ਦੀ ਘਾਟ ਜ਼ਰੂਰ ਹੈ ਪਰ ਜੋ ਵੀ ਮਜ਼ਦੂਰ ਹਨ ਉਹ ਆਪਣਾ ਕੰਮ ਸਹੀ ਤਰੀਕੇ ਨਾਲ ਕਰ ਰਹੇ ਹਨ।ਚਰਨਜੀਤ ਵਿਸ਼ਵਕਰਮਾ ਨੇ ਕਿਹਾ ਕਿ ਫੈਕਟਰੀਆਂ ਸਰਕਾਰ ਦੇ ਨਿਯਮਾਂ ਮੁਤਾਬਕ ਚੱਲਾਈਆਂ ਜਾ ਰਹੀਆਂ ਨੇ ਤਾਪਮਾਨ ਚੈੱਕ ਕੀਤਾ ਜਾਂਦਾ ਹੈ ਅਤੇ ਹਰ ਮਜ਼ਦੂਰਾਂ ਨੂੰ ਸੈਨੇਟਾਈਜ਼ ਕੀਤਾ ਜਾਂਦਾ ਹੈ।
ਇਹ ਵੀ ਪੜ੍ਹੋ : ਅੰਮ੍ਰਿਤਸਰ ਦੇ ਲੋਕਾਂ ਦਾ ਮਿੱਟੀ ਦੇ ਭਾਂਡਿਆਂ ਵੱਲ ਵਧਿਆ ਰੁਝਾਨ