ਪੰਜਾਬ

punjab

ETV Bharat / city

ਲੋਕ ਇਨਸਾਫ ਪਾਰਟੀ ਨੇ ਵਿਧਾਇਕ ਰਾਕੇਸ਼ ਪਾਂਡੇ ਦੀ ਰਿਹਾਇਸ਼ ਦਾ ਕੀਤਾ ਘਿਰਾਓ

ਪੰਜਾਬ ਸਰਕਾਰ ਵੱਲੋਂ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀਆਂ ਦੇਣ ਨੂੰ ਲੈ ਕੇ ਲੋਕਾਂ ਵਿੱਚ ਭਾਰੀ ਰੋਸ ਹੈ। ਇਸ ਦੇ ਚਲਦੇ ਲੋਕ ਇਨਸਾਫ ਪਾਰਟੀ ਵੱਲੋਂ ਲੁਧਿਆਣਾ ਦੇ ਵਿਧਾਇਕ ਰਾਕੇਸ਼ ਪਾਂਡੇ ਦੀ ਰਿਹਾਇਸ਼ ਦਾ ਘਿਰਾਓ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਬੇਰੁਜ਼ਗਾਰ ਨੌਜਵਾਨਾਂ ਵਿੱਚ ਭਾਰੀ ਰੋਸ ਨਜ਼ਰ ਆਇਆ।

ਰਾਕੇਸ਼ ਪਾਂਡੇ ਦੀ ਰਿਹਾਇਸ਼ ਦਾ ਕੀਤਾ ਘਿਰਾਓ
ਰਾਕੇਸ਼ ਪਾਂਡੇ ਦੀ ਰਿਹਾਇਸ਼ ਦਾ ਕੀਤਾ ਘਿਰਾਓ

By

Published : Jul 11, 2021, 3:10 PM IST

ਲੁਧਿਆਣਾ : ਪੰਜਾਬ ਸਰਕਾਰ ਵੱਲੋਂ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀਆਂ ਦੇਣ ਨੂੰ ਲੈ ਕੇ ਜਿਥੇ ਇੱਕ ਪਾਸੇ ਵਿਰੋਧੀ ਪਾਰਟੀਆਂ ਵੱਲੋਂ ਸਿਆਸਤ ਜਾਰੀ ਹੈ, ਉਥੇ ਹੀ ਦੂਜੇ ਪਾਸੇ ਬੇਰੁਜ਼ਗਾਰ ਨੌਜਵਾਨਾਂ ਵਿੱਚ ਵੀ ਭਾਰੀ ਰੋਸ ਹੈ।

ਲੁਧਿਆਣਾ ਤੋਂ ਕਾਂਗਰਸ ਦੇ ਵਿਧਾਇਕ ਰਾਕੇਸ਼ ਪਾਂਡੇ ਦੇ ਬੇਟੇ ਨੂੰ ਨਾਇਬ ਤਹਿਸੀਲਦਾਰ ਲਾਉਣ ਦਾ ਮਾਮਲਾ ਬੀਤੇ ਕਈ ਦਿਨਾਂ ਤੋਂ ਗਰਮਾਉਂਦਾ ਜਾ ਰਿਹਾ ਹੈ। ਲੋਕ ਇਨਸਾਫ ਪਾਰਟੀ ਵੱਲੋਂ ਵਿਧਾਇਕ ਰਾਕੇਸ਼ ਪਾਂਡੇ ਦੀ ਰਿਹਾਇਸ਼ ਦਾ ਘਿਰਾਓ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ 'ਚ ਬੇਰੁਜ਼ਗਾਰ ਨੌਜਵਾਨ ਵੀ ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ। ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਤੇ ਵਿਧਾਇਕ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ। ਬੇਰੁਜ਼ਗਾਰ ਨੌਜਵਾਨਾਂ ਨੇ ਆਪਣੀਆਂ ਡਿਗਰੀਆਂ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਗਟਾਇਆ।

ਰਾਕੇਸ਼ ਪਾਂਡੇ ਦੀ ਰਿਹਾਇਸ਼ ਦਾ ਕੀਤਾ ਘਿਰਾਓ

ਇਸ ਦੌਰਾਨ ਲੋਕ ਇਨਸਾਫ ਪਾਰਟੀ ਦੇ ਆਗੂ ਰਣਧੀਰ ਸਿੰਘ ਸਿਬੀਆ ਨੇ ਕਿਹਾ ਕਿ ਜਿਥੇ ਇੱਕ ਪਾਸੇ ਪੰਜਾਬ 'ਚ ਹਜ਼ਾਰਾਂ ਨੌਜਵਾਨ ਬੇਰੁਜ਼ਗਾਰ ਹਨ, ਉਥੇ ਹੀ ਪੰਜਾਬ ਸਰਕਾਰ ਵਿਧਾਇਕਾਂ ਦੇ ਪੁੱਤਰਾਂ ਨੂੰ ਸਰਕਾਰੀ ਨੌਕਰੀਆਂ ਵੰਡ ਰਹੀ ਹੈ। ਇਸ ਦੇ ਚਲਦੇ ਆਮ ਲੋਕਾਂ ਤੇ ਨੌਜਾਵਾਨਾਂ ਵਿੱਚ ਭਾਰੀ ਰੋਸ ਹੈ। ਵੱਡੀ ਗਿਣਤੀ 'ਚ ਨੌਜਵਾਨ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਾਰਨ ਬੇਰੁਜ਼ਗਾਰ ਘੁੰਮ ਰਹੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬੇਰੁਜ਼ਗਾਰ ਨੌਜਵਾਨਾਂ ਵੱਲ ਧਿਆਨ ਨਾ ਦੇ ਕੇ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀਆਂ ਦੇਣਾ ਗ਼ਲਤ ਹੈ। ਉਨ੍ਹਾਂ ਸੂਬਾ ਸਰਕਾਰ ਕੋਲੋਂ ਬੇਰੁਜ਼ਗਾਰਾਂ ਲਈ ਨੌਕਰੀਆਂ ਦੇਣ ਦੀ ਮੰਗ ਕੀਤੀ।

ਇਹ ਵੀ ਪੜ੍ਹੋ :ਪੰਜਾਬ 'ਚ ਬਿਜਲੀ ਸੰਕਟ,15 ਜੁਲਾਈ ਤੱਕ ਬੰਦ ਰਹੇਗੀ ਇੰਡਸਟਰੀ

ABOUT THE AUTHOR

...view details