ਲੁਧਿਆਣਾ: ਭਾਜਪਾ ਆਗੂਆਂ ਤੇ ਵਰਕਰਾਂ ਨੇ ਲੁਧਿਆਣਾ ਵਿਖੇ ਹੋਏ ਅਨਾਜ ਘੁਟਾਲੇ ਦੇ ਸਬੰਧ 'ਚ ਡੀਸੀ ਨੂੰ ਮੰਗ ਪੱਤਰ ਸੌਂਪਿਆ ਹੈ। ਇਸ ਮੰਗ ਪੱਤਰ 'ਚ ਅਨਾਜ ਘੁਟਾਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਗਈ ਹੈ। ਭਾਜਪਾ ਆਗੂ ਪ੍ਰਵੀਨ ਬਾਂਸਲ ਨੇ ਮੰਗ ਪੱਤਰ ਲੈ ਕੇ ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਕੋਲ ਪਹੁੰਚ ਕੀਤੀ।
ਇਸ ਮੌਕੇ ਭਾਜਪਾ ਆਗੂ ਪ੍ਰਵੀਨ ਬਾਂਸਲ ਨੇ ਕਿਹਾ ਕਿ ਬੀਤੇ ਦਿਨੀਂ ਭਾਜਪਾ ਪਾਰਟੀ ਦੇ ਕੁਝ ਸੀਨੀਅਰ ਆਗੂਆਂ ਨੇ ਇੱਕ ਨਿੱਜੀ ਸਕੂਲ 'ਚ ਸਟਿੰਗ ਆਪ੍ਰੇਸ਼ਨ ਕੀਤਾ ਸੀ। ਜਿਥੇ ਭਾਰੀ ਮਾਤਰਾ 'ਚ ਅਨਾਜ ਬਾਰਮਦ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਅਨਾਜ ਘੁਟਾਲਾ ਬੇਹੱਦ ਵੱਡਾ ਘੁਟਾਲਾ ਹੈ। ਇਸ ਮਾਮਲੇ ਦੀ ਸਹੀ ਢੰਗ ਨਾਲ ਜਾਂਚ ਨਹੀਂ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ 'ਚ ਲੁਧਿਆਣਾ ਦੇ ਵਿਧਾਇਕ ਰਾਕੇਸ਼ ਪਾਂਡੇ ਦਾ ਨਾਂਅ ਸਾਹਮਣੇ ਆਇਆ ਸੀ। ਇਸ ਮਾਮਲੇ ਦੀ ਜਾਂਚ ਲਈ ਪੰਜਾਬ ਕੈਬਿਨੇਟ ਵੱਲੋਂ ਇੱਕ ਜਾਂਚ ਕਮੇਟੀ ਬਣਾਈ ਗਈ ਸੀ। ਕਮੇਟੀ ਵੱਲੋਂ ਵਿਧਾਇਕ ਨੂੰ ਕਲੀਨ ਚਿੱਟ ਦੇ ਦਿੱਤੀ ਗਈ ਹੈ, ਜੋ ਕਿ ਗ਼ਲਤ ਹੈ।