ਚੰਡੀਗੜ੍ਹ:Assembly Election 2022: ਵਿਧਾਨ ਸਭਾ ਚੋਣਾਂ 2017 ਵਿੱਚ ਲੁਧਿਆਣਾ ਕੇਂਦਰੀ (Ludhiana Central Assembly Constituency) ਸੀਟ ਤੋਂ ਕਾਂਗਰਸ (Congress) ਦੇ ਸੁਰਿੰਦਰ ਡਾਵਰ ਨੇ ਜਿੱਤ ਹਾਸਲ ਕੀਤੀ ਸੀ। ਹੁਣ ਇਸ ਸੀਟ ’ਤੇ ਕਿਸ ਦਾ ਦਬਦਬਾ ਨਜ਼ਰ ਆ ਰਿਹਾ ਹੈ, ਇਸ ਲਈ ਪੜੋ ਪੂਰੀ ਖ਼ਬਰ...
ਪੰਜਾਬ ਵਿੱਚ 2022 ਦੀਆਂ ਵਿਧਾਨ ਸਭਾ ਚੋਣਾਂ (Punjab Assembly Election 2022) ਲਈ ਨਾਮਜਦਗੀਆਂ ਸ਼ੁਰੂ ਹੋ ਚੁੱਕੀਆਂ ਹਨ ਤੇ ਸਾਰੀਆਂ ਪਾਰਟੀਆਂ ਵੱਲੋਂ ਸੱਤਾ ਹਾਸਲ ਕਰਨ ਲਈ ਪੂਰੀ ਵਾਹ ਲਗਾਈ ਜਾ ਰਹੀ ਹੈ। ਜਿਸ ਦੇ ਚਲਦਿਆਂ ਸਾਰੀਆਂ ਸਿਆਸੀ ਪਾਰਟੀਆਂ ਨੇ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ। ਪੰਜਾਬ ਵਿੱਚ 117 ਵਿਧਾਨ ਸਭਾ ਸੀਟਾਂ ਹਨ, ਉਥੇ ਹੀ ਜੇਕਰ ਲੁਧਿਆਣਾ ਕੇਂਦਰੀ ਸੀਟ (Ludhiana Central Assembly Constituency) ਦੀ ਗੱਲ ਕੀਤੀ ਜਾਵੇ ਤਾਂ ਅੱਜ ਅਸੀਂ ਇਸ ਸੀਟ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਲਵਾਂਗੇ।
ਲੁਧਿਆਣਾ ਕੇਂਦਰੀ (Ludhiana Central Assembly Constituency)
ਜੇਕਰ ਆਤਮ ਲੁਧਿਆਣਾ ਕੇਂਦਰੀ (Ludhiana Central Assembly Constituency) ਦੀ ਗੱਲ ਕੀਤੀ ਜਾਵੇ ਤਾਂ ਇਸ ਸਮੇਂ ਕਾਂਗਰਸ (Congress) ਦੇ ਸੁਰਿੰਦਰ ਡਾਵਰ ਵਿਧਾਇਕ ਹਨ। ਸੁਰਿੰਦਰ ਡਾਵਰ (Surinder Dawar) ਨੇ ਜਿੱਤ ਹਾਸਲ ਕੀਤੀ ਸੀ। ਸੁਰਿੰਦਰ ਡਾਵਰ 2017 ਵਿੱਚ ਇਥੋਂ ਦੂਜੀ ਵਾਰ ਵਿਧਾਇਕ ਬਣੇ ਸੀ। ਉਨ੍ਹਾਂ ਨੇ ਲੁਧਿਆਣਾ ਕੇਂਦਰੀ ਤੋਂ ਦੂਜੀ ਵਾਰ ਚੋਣ ਲੜੀ ਸੀ ਤੇ ਭਾਜਪਾ (BJP) ਦੇ ਉਮੀਦਵਾਰ ਗੁਰਦੇਵ ਸ਼ਰਮਾ ਦੇਬੀ (Gurdev Sharma Debi) ਨੂੰ ਮਾਤ ਦਿੱਤੀ ਸੀ।
ਲੋਕ ਇੰਸਾਫ ਪਾਰਟੀ (LIP) ਦੇ ਉਮੀਦਵਾਰ ਵਿਪਿਨ ਸੂਦ ਕਾਕਾ (Vipin Sood Kaka) ਤੀਜੇ ਸਥਾਨ ’ਤੇ ਰਹੇ ਸੀ। ਇਸ ਵਾਰ ਕਾਂਗਰਸ ਨੇ ਉਮੀਦਵਾਰ ਨੇ ਤੀਜੀ ਵਾਰ ਸੁਰਿੰਦਰ ਡਾਵਰ ਨੂੰ ਉਮੀਦਵਾਰ ਐਲਾਨਿਆ ਹੈ ਤੇ ਭਾਜਪਾ ਨੇ ਵੀ ਗੁਰਦੇਵ ਸ਼ਰਮਾ ਦੇਬੀ ਨੂੰ ਟਿਕਟ ਦਿੱਤੀ ਹੈ, ਜਦੋਂਕਿ ਸ਼੍ਰੋਮਣੀ ਅਕਾਲੀ ਦਲ ਨੇ ਪ੍ਰਿਤਪਾਲ ਸਿੰਘ ਪਾਲੀ ਨੂੰ ਉਮੀਦਵਾਰ ਬਣਾਇਆ ਹੈ ਤੇ ਲੋਕ ਇੰਸਾਫ ਪਾਰਟੀ ਵੱਲੋਂ ਅਜੇ ਉਮੀਦਵਾਰ ਦਾ ਐਲਾਨ ਕਰਨਾ ਬਾਕੀ ਹੈ।
2017 ਵਿਧਾਨ ਸਭਾ ਦੇ ਚੋਣ ਨਤੀਜੇ
ਜੇਕਰ ਗੱਲ 2017 ਦੀ ਕੀਤੀ ਜਾਵੇ ਤਾਂ ਲੁਧਿਆਣਾ ਕੇਂਦਰੀ ਸੀਟ (Ludhiana णालूीोत Constituency) ’ਤੇ 69.05 ਫੀਸਦ ਵੋਟਿੰਗ ਹੋਈ ਸੀ ਤੇ ਇਸ ਦੌਰਾਨ ਕਾਂਗਰਸ ਦੇ ਸੁਰਿੰਦਰ ਡਾਵਰ ਵਿਧਾਇਕ ਬਣੇ ਸੀ। ਉਨ੍ਹਾਂ ਨੇ ਭਾਜਪਾ ਦੇ ਗੁਰਦੇਵ ਸ਼ਰਮਾ ਦੇਬੀ ਨੂੰ ਮਾਤ ਦਿੱਤੀ ਸੀ, ਜਦੋਂਕਿ ਲੋਕ ਇੰਸਾਫ ਪਾਰਟੀ ਦੇ ਵਿਪਿਨ ਸੂਦ ਕਾਕਾ ਤੀਜੇ ਸਥਾਨ ’ਤੇ ਰਹੇ ਸੀ।
ਇਸ ਦੌਰਾਨ ਕਾਂਗਰਸ (Congress) ਦੇ ਉਮੀਦਵਾਰ ਸੁਰਿੰਦਰ ਡਾਵਰ ਨੂੰ 47871 ਵੋਟਾਂ ਮਿਲੀਆਂ ਸੀ, ਜਦੋਂਕਿ ਭਾਜਪਾ (BJP) ਦੇ ਗੁਰਦੇਵ ਸ਼ਰਮਾ ਦੇਬੀ ਨੂੰ 27391 ਵੋਟਾਂ ਪ੍ਰਾਪਤ ਹੋਈਆਂ ਸੀ ਤੇ ਲੋਕ ਇੰਸਾਫ ਪਾਰਟੀ (LIP) ਦੇ ਉਮੀਦਵਾਰ ਵਿਪਿਨ ਸੂਦ ਕਾਕਾ ਨੂੰ 25001 ਵੋਟਾਂ ਹਾਸਲ ਹੋਈਆਂ ਸੀ।
2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀਆਂ ਦਾ ਵੋਟ ਸ਼ੇਅਰ