ਲੁਧਿਆਣਾ: ਦਿੱਲੀ ਦੇ 'ਚ ਆਪਣੀ ਹੱਕੀ ਮੰਗਾਂ ਲਈ ਧਰਨੇ ਤੇ ਬੈਠੇ ਕਿਸਾਨਾਂ ਵੱਲੋਂ ਜਿਥੇ ਲੜੀਵਾਰ ਹਰ ਰੋਜ਼ ਕਿਸਾਨਾਂ ਦੇ ਜਥੇ ਭੁੱਖ ਹੜਤਾਲ ਤੇ ਬੈਠ ਰਹੇ ਹਨ, ਉਥੇ ਹੀ ਉਨ੍ਹਾਂ ਦੇ ਹੱਕ ਦੇ 'ਚ, ਕੁਝ ਲੋਕ ਅਤੇ ਸਿਆਸੀ ਪਾਰਟੀਆਂ ਵੀ ਭੁੱਖ ਹੜਤਾਲ ਰੱਖ ਰਹੀਆਂ ਹਨ। ਲੁਧਿਆਣਾ ਦੇ 'ਚ ਇਸ ਦੇ ਤਹਿਤ ਅੱਜ ਕਾਂਗਰਸ ਸੇਵਾ ਦਲ ਵੱਲੋਂ ਸੰਕੇਤਕ ਇਕ ਦਿਨੀਂ ਭੁੱਖ ਹੜਤਾਲ ਕੀਤੀ ਗਈ, ਜਿਸ ਦੌਰਾਨ ਕਾਂਗਰਸ ਸੇਵਾ ਦਲ ਦੇ ਪੰਜਾਬ ਪ੍ਰਧਾਨ ਨਿਰਮਲ ਕੈਡ਼ਾ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਗਈ ਕਿ ਜਲਦ ਤੋਂ ਜਲਦ ਇਹ ਖੇਤੀ ਕਾਨੂੰਨ ਰੱਦ ਕੀਤੇ ਜਾਣ।
ਕਾਂਗਰਸ ਸੇਵਾ ਦਲ ਨੇ ਕਿਸਾਨਾਂ ਦੇ ਹੱਕ 'ਚ ਰੱਖੀ 1 ਦਿਨ ਦੀ ਭੁੱਖ ਹੜਤਾਲ - hunger strike
ਦਿੱਲੀ ਦੇ ਬਾਰਡਰਾਂ ਉੱਤੇ ਕਿਸਾਨ ਆਗੂ ਲੜੀਵਾਰ ਭੁੱਖ ਹੜਤਾਲ ਉੱਤੇ ਬੈਠੇ ਹਨ। ਇਸ ਦੇ ਤਹਿਤ ਲੁਧਿਆਣਾ ਦੇ ਕਾਂਗਰਸ ਸੇਵਾ ਦਲ ਵੱਲੋਂ ਕਿਸਾਨਾਂ ਦੇ ਹੱਕ 'ਚ ਇੱਕ ਦਿਨ ਦੀ ਭੁੱਖ ਹੜਤਾਲ ਰੱਖੀ ਗਈ।
ਲੁਧਿਆਣਾ ਕਾਂਗਰਸ ਸੇਵਾ ਦਲ
ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਕੁਝ ਕਾਰਪੋਰੇਟ ਘਰਾਣਿਆਂ ਨੂੰ ਖੁਸ਼ ਕਰਨ ਲਈ ਕਿਸਾਨਾਂ ਦੇ ਨਾਲ ਧੱਕੇਸ਼ਾਹੀ ਕਰ ਰਿਹਾ ਹੈ। ਕਿਸਾਨ ਠੰਢ ਦੇ 'ਚ ਧਰਨੇ ਦੇਣ ਨੂੰ ਮਜਬੂਰ ਹੋ ਰਹੇ ਹਨ ਅਤੇ ਭੁੱਖ ਹੜਤਾਲ ਕਰ ਰਹੇ ਹਨ, ਲਗਪਗ ਇੱਕ ਮਹੀਨੇ ਦਾ ਸਮਾਂ ਹੋਣ ਵਾਲਾ ਹੈ ਪਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨ ਰਹੀ ਹੈ। ਮੋਦੀ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਮੰਨ ਲੈਣੀਆਂ ਚਾਹੀਦੀਆਂ ਨੇ ਅਤੇ ਖੇਤੀ ਕਾਨੂੰਨ ਰੱਦ ਕਰ ਦੇਣੇ ਚਾਹੀਦੇ ਹਨ।