ਲੁਧਿਆਣਾ: ਦੇਸ਼ ਭਰ ਵਿੱਚ ਕੋਰੋਨਾ ਵੈਕਸੀਨ ਦੀ ਸ਼ੁਰੂਆਤ ਹੋ ਚੁੱਕੀ ਹੈ ਅਤੇ ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਕੋਰੋਨਾ ਟੀਕਾਕਰਨ ਦੀ ਸ਼ੁਰੂਆਤ ਕਰਵਾਈ। ਇਸ ਦੌਰਾਨ ਲੁਧਿਆਣਾ ਦੇ ਸਿਵਲ ਸਰਜਨ, ਡਿਪਟੀ ਕਮਿਸ਼ਨਰ ਅਤੇ ਹੋਰ ਕਾਂਗਰਸ ਦੀ ਲੀਡਰਸ਼ਿਪ ਮੌਜੂਦ ਰਹੀ।
ਟੀਕਾ ਲਗਵਾਉਣ ਤੋਂ ਬਾਅਦ ਕੋਈ ਮਾੜਾ ਪ੍ਰਭਾਵ ਨਹੀਂ
ਟੀਕਾਕਰਨ ਕਰਵਾਉਣ ਦੀ ਸ਼ੁਰੂਆਤ ਸਭ ਤੋਂ ਪਹਿਲਾਂ ਡਾਕਟਰਾਂ ਨੇ ਕੀਤੀ। ਟੀਕਾਕਰਨ ਕਰਵਾਉਣ ਤੋਂ ਬਾਅਦ ਡਾਕਟਰਾਂ ਨੇ ਕਿਹਾ ਕਿ ਉਹ ਬਿਲਕੁਲ ਤੰਦਰੁਸਤ ਹਨ ਅਤੇ ਕਿਸੇ ਤਰ੍ਹਾਂ ਦਾ ਮਾੜਾ ਪ੍ਰਭਾਵ ਉਨ੍ਹਾਂ ਨੂੰ ਮਹਿਸੂਸ ਨਹੀਂ ਹੋ ਰਿਹਾ। ਉਨ੍ਹਾਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਇਸ ਵਿੱਚ ਸਹਿਯੋਗ ਦੇਣ।
ਲੁਧਿਆਣਾ 'ਚ ਕੈਬਿਨੇਟ ਮੰਤਰੀ ਆਸ਼ੂ ਨੇ ਸ਼ੁਰੂ ਕਰਵਾਇਆ ਕੋਰੋਨਾ ਵੈਕਸੀਨ ਟੀਕਾਕਰਨ 5 ਥਾਂਵਾਂ 'ਤੇ ਹੋਵੇਗੀ ਵੈਕਸੀਨੇਸ਼ਨ
ਸਿਵਲ ਸਰਜਨ ਦੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵੈਕਸੀਨ 5 ਥਾਂਵਾਂ 'ਤੇ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਲੁਧਿਆਣਾ ਵਿੱਚ ਸਿਵਲ ਹਸਪਤਾਲ ਡੀਐਮਸੀ ਸੀਐਮਸੀ ਅਤੇ ਜਗਰਾਊਂ ਹੈਲਥ ਕੇਅਰ ਸੈਂਟਰ ਵਿੱਚ ਟੀਕਾਕਰਨ ਹੋ ਰਿਹਾ ਹੈ। ਲੁਧਿਆਣਾ ਦੇ ਸਿਵਲ ਸਰਜਨ ਨੇ ਕਿਹਾ ਕਿ ਕੋਰੋਨਾ ਤੋਂ ਮੁਕਤੀ ਲਈ ਇਸ ਟੀਕਾਕਰਨ ਦੀ ਸ਼ੁਰੂਆਤ ਕੀਤੀ ਗਈ ਹੈ। ਪਹਿਲੇ ਪੜਾਅ ਦੇ ਤਹਿਤ ਹੈਲਥ ਵਰਕਰਾਂ ਨੂੰ ਟੀਕੇ ਲਗਾਏ ਜਾ ਰਹੇ ਹਨ।
ਭਾਰਤ ਭੂਸ਼ਨ ਆਸ਼ੂ ਨੇ ਟੀਕਾਕਰਨ ਦੀ ਸ਼ੁਰੂਆਤ ਕੀਤੀ
ਭਾਰਤ ਭੂਸ਼ਨ ਆਸ਼ੂ ਨੇ ਕਿਹਾ ਕਿ ਦੇਸ਼ ਭਰ ਦੇ ਵਿੱਚ ਕੋਰੋਨਾ ਟੀਕਾਕਰਨ ਦੀ ਸ਼ੁਰੂਆਤ ਹੋਈ ਹੈ। ਮੁੱਖ ਮੰਤਰੀ ਪੰਜਾਬ ਨੇ ਅੱਜ ਪੰਜਾਬ ਵਿੱਚ ਇਸ ਦੀ ਸ਼ੁਰੂਆਤ ਕੀਤੀ ਹੈ ਅਤੇ ਲੁਧਿਆਣਾ ਸਿਵਲ ਹਸਪਤਾਲ ਤੋਂ ਉਹ ਸ਼ੁਰੂਆਤ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਲੁਧਿਆਣਾ ਦੇ ਵੱਖ-ਵੱਖ ਥਾਵਾਂ 'ਤੇ ਟੀਕਾਕਰਨ ਦੀ ਸ਼ੁਰੂਆਤ ਹੋ ਚੁੱਕੀ ਹੈ ਅਤੇ ਉਹ ਲੋਕਾਂ ਨੂੰ ਵੱਧ ਤੋਂ ਵੱਧ ਟੀਕਾਕਰਨ ਵਿੱਚ ਸ਼ਾਮਿਲ ਹੋਣ ਦੀ ਅਪੀਲ ਕਰ ਰਹੇ ਹਨ।