ਲੁਧਿਆਣਾ: ਜ਼ਿਲ੍ਹਾ ਕਚਹਿਰੀ ਵਿੱਚ ਦੁਪਹਿਰ ਧਮਾਕਾ ਹੋਣ ਨਾਲ ਸਹਿਮ ਦਾ ਮਾਹੌਲ ਪੈਦਾ ਹੋ ਗਿਆ। 12 ਵਜੇ ਦੇ ਕਰੀਬ ਧਮਾਕਾ ਹੋਇਆ ਪ੍ਰਤੱਖਦਰਸ਼ੀਆਂ ਨੇ ਦੱਸਿਆ ਕਿ ਕਈ ਲੋਕ ਜ਼ਖ਼ਮੀ ਹੋਏ ਹਨ।
ਜਿਨ੍ਹਾਂ ਵਿਚੋਂ ਕਈਆਂ ਨੂੰ ਗੰਭੀਰ ਸੱਟਾਂ ਵੀ ਵੱਜੀਆਂ ਹਨ। ਕਚਹਿਰੀ ਦੇ ਦੂਜੇ ਫਿਲੌਰ 'ਤੇ ਧਮਾਕਾ ਹੋਇਆ ਅਤੇ ਧਮਾਕਾ ਬਾਥਰੂਮ ਵਿੱਚ ਹੋਇਆ ਦੱਸਿਆ ਜਾ ਰਿਹਾ ਹੈ। ਫਿਲਹਾਲ ਮੌਕੇ 'ਤੇ ਪੁਲਿਸ ਦੀਆਂ ਟੀਮਾਂ ਫਾਇਰ ਬ੍ਰਿਗੇਡ ਅਤੇ ਐਂਬੂਲੈਂਸ ਪਹੁੰਚ ਚੁੱਕੀ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਲੁਧਿਆਣਾ ਅਦਾਲਤ 'ਚ ਵੱਡਾ ਧਮਾਕਾ ਉਧਰ ਮੌਕੇ 'ਤੇ ਮੌਜੂਦ ਪ੍ਰਤੱਖਦਰਸ਼ੀਆਂ ਨੇ ਦੱਸਿਆ ਕਿ ਦੂਜੇ ਫਲੋਰ ਤੇ ਧਮਾਕਾ ਹੋਇਆ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਪੂਰੀ ਬਿਲਡਿੰਗ ਹਿਲ ਗਈ। ਉਨ੍ਹਾਂ ਨੇ ਕਿਹਾ ਕਿ ਧਮਾਕਾ ਬਹੁਤ ਜ਼ਬਰਦਸਤ ਸੀ ਕਿ ਬਿਲਡਿੰਗ ਦੇ ਸ਼ੀਸ਼ੇ ਟੁੱਟ ਗਏ। ਇੱਥੋਂ ਤੱਕ ਕਿ ਥੱਲੇ ਹੀ ਖੜ੍ਹੀਆਂ ਗੱਡੀਆਂ ਵੀ ਕਈ ਨੁਕਸਾਨੀਆਂ ਗਈਆਂ। ਜਿਨ੍ਹਾਂ ਦੇ ਉੱਤੇ ਆ ਕੇ ਮਲਬਾ ਡਿੱਗਿਆ ਸੀ।
ਲੁਧਿਆਣਾ ਅਦਾਲਤ 'ਚ ਵੱਡਾ ਧਮਾਕਾ, ਜ਼ਿਲ੍ਹੇ ’ਚ ਸਹਿਮ ਦਾ ਮਾਹੌਲ ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਲੁਧਿਆਣਾ ਕੋਰਟ ਕੰਪਲੈਕਸ ਦੀ ਦੂਜੀ ਮੰਜ਼ਿਲ 'ਤੇ ਰਿਕਾਰਡ ਰੂਮ ਨੇੜੇ ਧਮਾਕੇ ਦੀ ਆਵਾਜ਼ ਸੁਣਾਈ ਦਿੱਤੀ। ਇਸ ਘਟਨਾ 'ਚ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਦੋ ਲੋਕ ਜ਼ਖਮੀ ਹੋ ਗਏ। ਚੰਡੀਗੜ੍ਹ ਤੋਂ ਬੰਬ ਨਿਰੋਧਕ ਟੀਮ ਅਤੇ ਫੋਰੈਂਸਿਕ ਟੀਮ ਨੂੰ ਜਾਂਚ ਲਈ ਬੁਲਾਇਆ ਗਿਆ ਹੈ।
ਇਹ ਵੀ ਪੜ੍ਹੋ:LIVE UPDATE: ਲੁਧਿਆਣਾ ਦੀ ਜ਼ਿਲ੍ਹਾ ਕਚਹਿਰੀ ‘ਚ ਹੋਇਆ ਧਮਾਕਾ, 1 ਦੀ ਮੌਤ