ਮਜ਼ਦੂਰ ਯੂਨੀਅਨਾਂ ਨੇ ਪੰਜਾਬ ਸਰਕਾਰ ਵਿਰੁੱਧ ਲਾਇਆ ਧਰਨਾ
ਹੁਣ ਮਜ਼ਦੂਰਾਂ ਨੇ ਵੀ ਪੰਜਾਬ ਸਰਕਾਰ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਹੈ। ਲੁਧਿਆਣਾ 'ਚ ਮਜ਼ਦੂਰ ਯੂਨੀਅਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਧਰਨਾ ਦਿੱਤਾ। ਮਜ਼ਦੂਰਾਂ ਦਾ ਕਹਿਣਾ ਹੈ ਕਿ ਸਰਕਾਰ ਨੇ ਹੁਣ ਤੱਕ ਮਜ਼ਦੂਰ ਵਰਗ ਲਈ ਕੁੱਝ ਵੀ ਨਹੀਂ ਕੀਤਾ ਹੈ।
LUDHIANA LABOUR PROTEST
ਲੁਧਿਆਣਾ: ਮਜ਼ਦੂਰਯੂਨੀਅਨਾਂ ਨੇ ਪੰਜਾਬ ਸਰਕਾਰ ਵਿਰੁੱਧ ਧਰਨਾ ਦਿੱਤਾ। ਮਜ਼ਦੂਰਯੂਨੀਅਨਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਮਜ਼ਦੂਰਾਂ 'ਤੇ ਧਿਆਨ ਨਹੀਂ ਦੇ ਰਹੀ ਹੈਜਿਸ ਕਾਰਨ ਮਜ਼ਦੂਰਾਂ ਨੂੰ ਹੱਕਾਂ ਲਈ ਸੜਕਾਂ 'ਤੇ ਉਤਰਨਾ ਪੈ ਰਿਹਾ ਹੈ।
ਮਜ਼ਦੂਰ ਯੂਨੀਅਨ ਪ੍ਰਧਾਨ ਸਵਰਨ ਸਿੰਘ ਨੇ ਕਿਹਾ ਕਿ ਪੰਜਾਬ 'ਚ ਮਜ਼ਦੂਰਾਂ ਦੀ ਹਾਲਤ ਬਹੁਤਖ਼ਰਾਬ ਹੋ ਚੁੱਕੀ ਹੈ। ਹੁਣ ਤੱਕ ਸਰਕਾਰ ਨੇ ਮਜ਼ਦੂਰਾਂ ਲਈ ਕੁੱਝ ਨਹੀਂ ਕੀਤਾ ਹੈ। ਪ੍ਰਧਾਨ ਦਾ ਕਹਿਣਾ ਹੈ ਕਿ ਜੇ ਮਜ਼ਦੂਰ ਕੋਰਟ 'ਚ ਜਾਂਦੇ ਹਨਤਾਂ ਉੱਥੇ ਵੀ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੁੰਦੀ ਹੈ।
ਮਜ਼ਦੂਰ ਯੂਨੀਅਨਾਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੇ ਹਿੱਤਾਂ ਦਾ ਧਿਆਨ ਨਾ ਰੱਖਿਆ ਤਾਂ ਉਹ ਲੇਬਰ ਡੇਅ ਵਾਲੇ ਦਿਨ ਵੱਡੀ ਤਦਾਦ 'ਚ ਇਕੱਠੇ ਹੋ ਕੇ ਆਪਣਾ ਸ਼ਕਤੀ ਪ੍ਰਦਰਸ਼ਨ ਕਰਨਗੇ 'ਤੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਨਗੇ।