ਲੁਧਿਆਣਾ:ਲੁਧਿਆਣਾ ਦੇ ਹਰ ਚੌਂਕ ਵਿੱਚ ਵੱਡੀ ਗਿਣਤੀ ਵਿੱਚ ਭਿਖਾਰੀ ਨਜ਼ਰ ਆਉਂਦੇ ਹਨ ਅਤੇ ਭਿਖਾਰੀਆਂ ਵੱਲੋਂ ਵੱਖਰੇ ਤਰੀਕੇ ਨਾਲ ਭੀਖ ਮੰਗੀ ਜਾਂਦੀ ਹੈ। ਕੁੱਝ ਭਿਖਾਰੀ ਤਾਂ ਗੱਡੀਆਂ ਦੇ ਸ਼ੀਸ਼ੇ ਸਾਫ ਕਰ ਕੇ ਭੀਖ ਮੰਗਦੇ ਨਜ਼ਰ ਆਉਂਦੇ ਹਨ। ਜਿਸ ਕਾਰਨ ਲੁਧਿਆਣਾ ਦੇ ਚੌਕਾਂ ਵਿੱਚ ਕਾਫੀ ਭੀੜ ਨਜ਼ਰ ਆਉਂਦੀ ਹੈ ਅਤੇ ਐਕਸੀਡੈਂਟ ਹੋਣ ਦਾ ਖ਼ਤਰਾ ਵੀ ਬਣਿਆ ਰਹਿੰਦਾ ਹੈ। ਜਿਸ ਨੂੰ ਲੈ ਕੇ ਹੁਣ ਲੁਧਿਆਣਾ ਪੁਲਿਸ ਕਮਿਸ਼ਨਰੇਟ ਵਲੋਂ ਸਿੱਖਿਆ ਵਿਭਾਗ ਨਾਲ ਮਿਲਕੇ ਸਾਂਝਾ ਉਪਰਾਲਾ ਕੀਤਾ ਜਾ ਰਿਹਾ ਹੈ। ਜਿਸ ਵਿੱਚ ਛੋਟੇ ਬੱਚਿਆਂ ਨੂੰ ਦੋ ਭੀਖ ਮੰਗਦੇ ਨਜ਼ਰ ਆਉਂਦੇ ਹਨ, ਨੂੰ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਲਈ ਭੇਜਿਆ ਜਾਵੇਗਾ। ਜਿਸ ਨੂੰ ਲੈ ਸੀਨੀਅਰ ਪੁਲਿਸ ਅਧਿਕਾਰੀ ਅਤੇ ਸਿੱਖਿਆ ਅਧਿਕਾਰੀ ਖੁਦ ਸੜਕਾਂ ਉੱਤੇ ਉਤਰੇ ਹਨ। ਭਿਖਾਰੀਆਂ ਦਾ ਡਾਟਾ ਇਕੱਠਾ ਕੀਤਾ ਜਾ ਰਿਹਾ ਹੈ।
ਇਸ ਮੌਕੇ ਉੱਤੇ ਬੋਲਦਿਆਂ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਲੁਧਿਆਣਾ ਪੁਲਿਸ ਵਲੋਂ ਇੱਕ ਖ਼ਾਸ ਮੁਹਿੰਮ ਚਲਾਈ ਜਾ ਰਹੀ ਹੈ। ਜਿਸ ਸੜਕਾਂ ਤੇ ਭੀਖ ਮੰਗਣ ਵਾਲੇ ਬੱਚਿਆਂ ਨੂੰ ਸਕੂਲਾਂ ਵਿਚ ਪੜਨ ਦੇ ਲਈ ਭੇਜਿਆ ਜਾਵੇਗਾ। ਪਹਿਲਾਂ ਵੀ ਅਜਿਹੇ ਉਪਰਾਲੇ ਕੀਤੇ ਗਏ ਹਨ। ਉਨ੍ਹਾਂ ਨੇ ਕਿਹਾ ਵੱਡੀ ਗਿਣਤੀ ਵਿੱਚ ਭਿਖਾਰੀ ਸੜਕਾਂ ਤੇ ਭੀਖ ਮੰਗਦੇ ਨਜਰ ਆਉਂਦੇ ਹਨ ਅਤੇ ਇਸ ਦੇ ਨਾਲ ਸੜਕਾਂ ਉੱਤੇ ਹਾਦਸੇ ਦਾ ਵੀ ਡਰ ਬਣਿਆ ਰਹਿੰਦਾ ਹੈ। ਜਿਸ ਨੂੰ ਲੈ ਕੇ ਪੁਲਿਸ ਵਲੋਂ ਸਿੱਖਿਆ ਵਿਭਾਗ ਨਾਲ ਮਿਲਕੇ ਸਾਂਝਾ ਉਪਰਾਲਾ ਕੀਤਾ ਜਾ ਰਿਹਾ ਹੈ। ਜਿਸ ਨੂੰ ਲੈ ਕੇ ਡਾਟਾ ਵੀ ਇਕੱਠਾ ਕੀਤਾ ਜਾ ਰਿਹਾ ਹੈ।