ਲੁਧਿਆਣਾ: ਘੱਲੂਘਾਰਾ ਦਿਵਸ ਦੇ ਮੱਦੇਨਜ਼ਰ ਸ਼ਹਿਰ ਵਿੱਚ ਮੰਗਲਵਾਰ ਨੂੰ ਪੁਲਿਸ ਵੱਲੋਂ ਇੱਕ ਫਲੈਗ ਮਾਰਚ ਕੱਢਿਆ ਗਿਆ ਜਿਸ ਦੀ ਅਗਵਾਈ ਲੁਧਿਆਣਾ ਦੇ ਏਡੀਸੀਪੀ ਦੀਪਕ ਪਾਰਿਕ ਵੱਲੋਂ ਕੀਤੀ ਗਈ।
ਘੱਲੂਘਾਰਾ ਦਿਵਸ ਤੋਂ ਪਹਿਲਾਂ ਸ਼ਾਂਤੀ ਦਾ ਸੁਨੇਹਾ ਦੇਣ ਲਈ ਕੱਢਿਆ ਫਲੈਗ ਮਾਰਚ ਇਸ ਦੌਰਾਨ ਪੰਜਾਬ ਪੁਲਿਸ ਦੇ ਜਵਾਨ, ਕਮਾਂਡੋ ਅਤੇ ਪੈਰਾਮਿਲਟਰੀ ਫੋਰਸ ਦੇ ਜਵਾਨ ਮੌਜੂਦ ਰਹੇ। ਪੁਲਿਸ ਵੱਲੋਂ ਆਪਣੀ ਮੁਸਤੈਦੀ ਵਿਖਾਉਂਦਿਆਂ ਸ਼ਹਿਰ ਭਾਰਤ ਵਿੱਚ ਸ਼ਾਂਤੀ ਬਣਾਈ ਰੱਖਣ ਅਤੇ ਲੋੜ ਦੇ ਸਮੇਂ ਪੁਲਿਸ ਵੱਲੋਂ ਤਿਆਰ ਬਰ ਤਿਆਰ ਰਹਿਣ ਦਾ ਸੁਨੇਹਾ ਦਿੱਤਾ ਗਿਆ।
ਘੱਲੂਘਾਰਾ ਦਿਵਸ ਤੋਂ ਪਹਿਲਾਂ ਸ਼ਾਂਤੀ ਦਾ ਸੁਨੇਹਾ ਦੇਣ ਲਈ ਕੱਢਿਆ ਫਲੈਗ ਮਾਰਚ ਫਲੈਗ ਮਾਰਚ ਦੀ ਅਗਵਾਈ ਕਰ ਰਹੇ ਏਡੀਸੀਪੀ ਦੀਪਕ ਪਾਰਿਕ ਨੇ ਦੱਸਿਆ ਕਿ ਇਸ ਵਾਰ ਪੂਰੀ ਫੋਰਸ ਲੁਧਿਆਣਾ ਦੇ ਵਿੱਚ ਘੱਲੂਘਾਰਾ ਦਿਵਸ ਨੂੰ ਲੈ ਕੇ ਤਾਇਨਾਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਫਲੈਗ ਮਾਰਚ ਦੌਰਾਨ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦਾ ਸੁਨੇਹਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪਿਛਲੀ ਵਾਰ ਦੀ ਤਰ੍ਹਾਂ ਇਸ ਵਾਰ ਮਾਹੌਲ ਅਤੇ ਕਾਨੂੰਨ ਵਿਵਸਥਾ ਨੂੰ ਕਿਸੇ ਵੀ ਤਰ੍ਹਾਂ ਵਿਗੜਨ ਨਹੀਂ ਦਿੱਤਾ ਜਾਵੇਗਾ।
ਘੱਲੂਘਾਰਾ ਦਿਵਸ ਤੋਂ ਪਹਿਲਾਂ ਸ਼ਾਂਤੀ ਦਾ ਸੁਨੇਹਾ ਦੇਣ ਲਈ ਕੱਢਿਆ ਫਲੈਗ ਮਾਰਚ ਜ਼ਿਕਰੇਖ਼ਾਸ ਹੈ ਕਿ ਬੀਤੇ ਸਾਲ ਘੱਲੂਘਾਰਾ ਦਿਵਸ ਮੌਕੇ ਕੁਝ ਕੱਟੜਪੰਥੀ ਜਥੇਬੰਦੀਆਂ ਆਹਮੋ ਸਾਹਮਣੇ ਹੋ ਗਈਆਂ ਸਨ ਅਤੇ ਇਸ ਦੌਰਾਨ ਮਾਹੌਲ ਕਾਫੀ ਤਣਾਅਪੂਰਨ ਹੋ ਗਿਆ ਸੀ ਅਤੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਨੂੰ ਖੁਦ ਮੌਕੇ ਤੇ ਪਹੁੰਚ ਕੇ ਹਾਲਾਤਾਂ ਨੂੰ ਕਾਬੂ ਵਿੱਚ ਕੀਤਾ ਸੀ।