ਲੁਧਿਆਣਾ: ਯੂਟਿਊਬਰ ਪਾਰਸ ਨੂੰ ਗ੍ਰਿਫ਼ਤਾਰ ਕਰਨ ਦੀ ਪੁਲਿਸ ਨੇ ਪੁਸ਼ਟੀ ਕਰ ਦਿੱਤੀ ਹੈ। ਇਸ ਸੰਬੰਧੀ ਪੁਲਿਸ ਵਲੋਂ ਉਸ ਦੇ ਘਰ 'ਚ ਕਾਈ ਵਾਰ ਛਾਪੇਮਾਰੀ ਵੀ ਕੀਤੀ ਗਈ ਹੈ। ਹਾਲਾਂਕਿ ਉਸ ਨੂੰ ਕਦੋਂ ਗ੍ਰਿਫ਼ਤਾਰ ਕੀਤਾ ਗਿਆ, ਇਸ ਸਬੰਧੀ ਪੁਲਿਸ ਨੇ ਕੁਝ ਵੀ ਖੁੱਲ੍ਹ ਕੇ ਨਹੀਂ ਬੋਲਿਆ। ਇਸ ਦੇ ਨਾਲ ਹੀ ਇਸ ਗੱਲ ਦਾ ਖੁਲਾਸਾ ਵੀ ਨਹੀਂ ਕੀਤਾ ਗਿਆ ਕਿ ਪਾਰਸ ਦੀ ਗ੍ਰਿਫ਼ਤਰੀ ਕਿਸ ਸਬੰਧੀ ਕੀਤੀ ਗਈ ਹੈ। ਪੁਲਿਸ ਨੇ ਉਸ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕਰਦਿਆਂ ਕਿਹਾ ਹੈ ਕਿ ਅਰੁਣਾਚਲ 'ਚ ਕੀ ਹੋਇਆ ਇਸ ਸਬੰਧੀ ਉਨ੍ਹਾਂ ਨੂੰ ਨਹੀਂ ਪਤਾ, ਸਿਰਫ ਉਨ੍ਹਾਂ ਨੂੰ ਉਪਰੋਂ ਹੁਕਮ ਆਇਆ ਅਤੇ ਉਨ੍ਹਾਂ ਨੇ ਗ੍ਰਿਫ਼ਤਾਰੀ ਕਰ ਲਈ।
ਯੂਟਿਊਬਰ ਪਾਰਸ ਖਿਲਾਫ਼ ਦਰਜ ਹੋਏ ਮਾਮਲੇ ਤੋਂ ਬਾਅਦ ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਸੋਸ਼ਲ ਮੀਡੀਆ ਰਾਹੀਂ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਨੂੰ ਪਾਰਸ ਨੂੰ ਗ੍ਰਿਫ਼ਤਾਰ ਕਰਨ ਲਈ ਕਿਹਾ ਸੀ। ਉਨ੍ਹਾਂ ਕਿਹਾ ਕਿ ਅਰੁਣਾਚਲ ਸੂਬੇ ਦੀ ਪੁਲਿਸ ਆਵੇਗੀ ਤਾਂ ਪਾਰਸ ਨੂੰ ਅਰੁਣਾਚਲ ਸੂਬੇ ਦੀ ਪੁਲਿਸ ਨੂੰ ਸੌਂਪ ਦਿੱਤਾ ਜਾਵੇ। ਉਸ ਤੋਂ ਬਾਅਦ ਪੁਲਿਸ ਦੀ ਛਾਣਬੀਣ ਤੇਜ਼ ਹੋ ਗਈ ਸੀ ਅਤੇ ਪਾਰਸ ਦੇ ਘਰ ਛਾਪੇਮਾਰੀ ਕੀਤੀ ਜਾ ਰਹੀ ਸੀ।