ਲੁਧਿਆਣਾ: ਪੰਜਾਬ ਸਰਕਾਰ ਵੱਲੋਂ ਨਵੇਂ ਟ੍ਰੈਫਿਕ ਨਿਯਮਾਂ ਨੂੰ ਲਾਗੂ ਕਰਵਾਉਣ ਅਤੇ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕ ਕਰਨ ਲਈ ਪੁਲੀਸ ਕਮਿਸ਼ਨਰ ਵੱਲੋਂ ਇੱਕ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਇਸ ਵਿੱਚ ਇੱਕ ਪਾਸੇ ਜਿੱਥੇ ਬਿਨ੍ਹਾਂ ਹੈਲਮਟ, ਬਿਨ੍ਹਾਂ ਸੀਟ ਬੈਲਟ ਅਤੇ ਰੈੱਡ ਲਾਈਟ ਜੰਪ ਕਰਨ ਵਾਲਿਆਂ ਦੇ ਚਲਾਨ ਕੱਟੇ ਗਏ, ਉਥੇ ਹੀ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਵੀ ਕੀਤਾ ਗਿਆ।
ਟ੍ਰੈਫਿਕ ਨਿਯਮਾਂ ਨੂੰ ਲੈ ਕੇ ਲੁਧਿਆਣਾ ਪੁਲਿਸ ਸਖ਼ਤ, ਚਲਾਨ ਦੇ ਨਾਲ ਲੋਕਾਂ ਨੂੰ ਕਰ ਰਹੀ ਜਾਗਰੂਕ - ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ
ਲੁਧਿਆਣਾ ਪੁਲਿਸ ਵੱਲੋਂ ਟ੍ਰੈਫਿਕ ਨਿਯਮਾਂ ਦੀ ਪਾਲਣਾ ਲਈ ਚਲਾਈ ਗਈ ਮੁਹਿੰਮ ਤਹਿਤ ਲੋਕਾਂ ਦੇ ਚਲਾਨ ਕੱਟਣ ਦੇ ਨਾਲ ਨਾਲ ਉਨ੍ਹਾਂ ਨੂੰ ਜਾਗਰੂਕ ਵੀ ਕੀਤਾ ਜਾ ਰਿਹਾ ਹੈ।
ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਦੱਸਿਆ ਕਿ ਫ਼ਿਲਹਾਲ ਵਿਜ਼ੀਬਲ ਚਲਾਨ ਕੱਟੇ ਜਾ ਰਹੇ ਹਨ। ਇਸ ਵਿੱਚ ਬਿਨ੍ਹਾਂ ਸੀਟ ਬੈਲਟ ਬਿਨ੍ਹਾਂ ਹੈਲਮੇਟ ਪਾਉਣ ਵਾਲੇ ਅਤੇ ਰੈੱਡ ਲਾਇਟ ਜੰਪ ਕਰਨ ਵਾਲਿਆਂ ਦੇ ਚਲਾਨ ਕੱਟੇ ਜਾ ਰਹੇ ਹਨ। ਦੂਜੇ ਪਾਸੇ ਉਨ੍ਹਾਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਜਾਣੂ ਵੀ ਕਰਵਾਇਆ ਜਾ ਰਿਹਾ ਹੈ।
ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਕਿਹਾ ਕਿ ਸਾਰਿਆਂ ਦਾ ਫਰਜ਼ ਹੈ ਕਿ ਉਹ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ। ਉਨ੍ਹਾਂ ਕਿਹਾ ਕਿ ਜਿਵੇਂ ਚੰਡੀਗੜ੍ਹ 'ਚ ਟ੍ਰੈਫਿਕ ਨਿਯਮਾਂ ਦੀ ਸਾਰੇ ਵਾਸੀ ਪਾਲਣਾ ਕਰਦੇ ਹਨ, ਉਸੇ ਤਰ੍ਹਾਂ ਲੁਧਿਆਣਾ 'ਚ ਵੀ ਉਹ ਚੰਡੀਗੜ੍ਹ ਦੀ ਤਰਜ਼ 'ਤੇ ਲੋਕਾਂ ਤੋਂ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਅਪੀਲ ਕਰ ਰਹੇ ਹਨ।