ਲੁਧਿਆਣਾ: ਸਿਵਲ ਹਸਪਤਾਲ 'ਚ ਐਂਡਰਸ ਕੰਟਰੋਲ ਇੰਪਲਾਈ ਵੈੱਲਫੇਅਰ ਐਸੋਸੀਏਸ਼ਨ ਹੈਲਥ ਡਿਪਾਰਟਮੈਂਟ ਪੰਜਾਬ ਦੀ ਸਟੇਟ ਬਾਡੀ ਦੇ ਵੱਲੋਂ ਪੰਜਾਬ ਸਰਕਾਰ ਦੇ ਵਿਰੁੱਧ ਰੋਸ ਜ਼ਾਹਿਰ ਕਰਦਿਆਂ ਇੱਕ ਬੈਠਕ ਦਾ ਪ੍ਰਬੰਧ ਕੀਤਾ ਗਿਆ। ਇਸ ਬੈਠਕ ਦੌਰਾਨ ਪੰਜਾਬ ਦੇ ਵੱਖ ਵੱਖ ਹਿੱਸਿਆਂ ਤੋਂ ਆਏ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਰੈਗੂਲਰ ਕਰਨ ਦੀ ਮੰਗ ਕੀਤੀ ਹੈ।
ਲੁਧਿਆਣਾ: ਸਿਵਲ ਹਸਪਤਾਲ 'ਚ ਕੱਚੇ ਮੁਲਾਜ਼ਮਾਂ ਨੇ ਕੀਤੀ ਬੈਠਕ - ਲੁਧਿਆਣਾ
ਲੁਧਿਆਣਾ ਦੇ ਸਿਵਲ ਹਸਪਤਾਲ 'ਚ ਐਂਡਰਸ ਕੰਟਰੋਲ ਇੰਪਲਾਈ ਵੈੱਲਫੇਅਰ ਐਸੋਸੀਏਸ਼ਨ ਹੈਲਥ ਡਿਪਾਰਟਮੈਂਟ ਪੰਜਾਬ ਦੀ ਸਟੇਟ ਬਾਡੀ ਦੇ ਵੱਲੋਂ ਪੰਜਾਬ ਸਰਕਾਰ ਦੇ ਵਿਰੁੱਧ ਰੋਸ ਜ਼ਾਹਿਰ ਕਰਦਿਆਂ ਇੱਕ ਬੈਠਕ ਦਾ ਪ੍ਰਬੰਧ ਕੀਤਾ ਗਿਆ।
ਇਸ ਦੌਰਾਨ ਯੂਨੀਅਨ ਦੇ ਸੂਬਾ ਪ੍ਰਧਾਨ ਮਹਿੰਦਰ ਪਾਲ ਸਿੰਘ ਨੇ ਦੱਸਿਆ ਕਿ ਜੋ ਕਿ ਕੱਚੇ ਮੁਲਾਜ਼ਮ ਨੇ ਉਨ੍ਹਾਂ ਨੂੰ ਪੱਕਾ ਕਰਨ ਦੀ ਕਈ ਵਾਰ ਸਰਕਾਰ ਤੋਂ ਮੰਗ ਚੁੱਕੀ ਜਾ ਚੁੱਕੀ ਹੈ ਪਰ ਉਨ੍ਹਾਂ ਦੀ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਹਾਲਾਂਕਿ ਅਕਾਲੀ ਸਰਕਾਰ ਦੇ ਸਮੇਂ ਉਨ੍ਹਾਂ ਨੂੰ ਭਰੋਸਾ ਦਿੱਤਾ ਗਿਆ ਸੀ ਪਰ ਮੌਜੂਦਾ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਗੌਰ ਨਹੀਂ ਫਰਮਾ ਰਹੀ ਹੈ।
ਜ਼ਿਕਰੇ ਖਾਸ ਹੈ ਕਿ ਇਸ ਦੌਰਾਨ ਮੁਲਾਜ਼ਮਾਂ ਨੇ ਚਿਤਾਵਨੀ ਵੀ ਦਿੱਤੀ ਕਿ ਜੇਕਰ ਸਰਕਾਰ ਨੇ ਮੁਲਾਜ਼ਮਾਂ ਨੂੰ ਰੈਗੂਲਰ ਨਾ ਕੀਤਾ ਤਾਂ ਉਹ ਵੱਡੇ ਪੱਧਰ 'ਤੇ ਇਸ ਵਿਰੁੱਧ ਸੰਘਰਸ਼ ਕਰਨਗੇ।