ਲੁਧਿਆਣਾ: ਟਿਫਨ ਬੰਬ ਮਿਲਣ ਤੋਂ ਬਾਅਦ ਪੰਜਾਬ ਭਰ ਦੇ ਸਾਰੇ ਸ਼ਹਿਰਾਂ ਦੇ ਵਿੱਚ ਅਲਰਟ ਜਾਰੀ ਕੀਤਾ ਗਿਆ ਹੈ। ਲੁਧਿਆਣਾ ਦੇ ਵਿੱਚ ਵੀ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਦੇ ਮੱਦੇਨਜ਼ਰ ਆਜ਼ਾਦੀ ਦਿਵਸ ਤੱਕ ਲੁਧਿਆਣਾ ਦੇ ਵਿੱਚ ਪੁਲਿਸ ਵੱਲੋਂ ਪਬਲਿਕ ਡੀਲਿੰਗ ਬੰਦ ਕਰ ਦਿੱਤੀ ਗਈ ਹੈ। ਪੰਜਾਬ ਪੁਲਿਸ ਵੱਲੋਂ ਜ਼ਿਲ੍ਹੇ ਦੇ ਸਾਰੇ ਪਾਸੇ ਸਖ਼ਤ ਸੁਰੱਖਿਆ ਤਾਇਨਾਤ ਕੀਤੀ ਗਈ ਹੈ। ਪੁਲਿਸ ਵੱਲੋਂ ਲੁਧਿਆਣਾ ਸ਼ਹਿਰ ਵਿੱਚ ਵੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।
ਸੁਰੱਖਿਆ ਨੂੰ ਲੈਕੇ ਸ਼ਹਿਰ ਵਿੱਚ ਸੀਨੀਅਰ ਅਫ਼ਸਰਾਂ ਵੱਲੋਂ ਰੇਲਵੇ ਸਟੇਸ਼ਨ ਤੇ ਬੱਸ ਸਟੈਂਡ ‘ਤੇ ਯਾਤਰੀਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਤਾਂ ਜੋ ਕਈ ਘਟਨਾ ਨਾ ਵਾਪਰ ਸਕੇ। ਸਰਹੱਦੀ ਇਲਾਕਿਆਂ ਦੇ ਵਿੱਚ ਡਰੋਨਾਂ ਦੀ ਗਤੀਵਿਧੀਆਂ ਦੇ ਮੱਦੇਨਜ਼ਰ ਆਰ.ਪੀ.ਐੱਫ. ਤੇ ਜੀ.ਆਰ.ਪੀ. ਨੂੰ ਵੀ ਅਲਰਟ ‘ਤੇ ਰੱਖਿਆ ਗਿਆ ਹੈ।