ਲੁਧਿਆਣਾ: ਸਥਾਨਕ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ ਲੁਧਿਆਣਾ ਤੋਂ ਇੱਕ ਨਸ਼ਾ ਤਸਕਰ ਨੂੰ ਗ੍ਰਿਫਤਾਰ ਕੀਤਾ ਹੈ ਜਿਸ ਦੀ ਸ਼ਨਾਖਤ ਪ੍ਰਤਾਪ ਸਿੰਘ ਵਾਸੀ ਕੋਟਲੀ ਵਜੋਂ ਹੋਈ ਹੈ।
11 ਕਿਲੋ ਹੈਰੋਇਨ ਸਣੇ ਤਸਕਰ ਕਾਬੂ - ludhiana police
ਲੁਧਿਆਣਾ ਐਸਟੀਐਫ ਰੇਂਜ ਨੇ ਹੈਰੋਇਨ ਤਸਕਰ ਸਣੇ 5 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਬੀਤੇ ਦਿਨੀਂ ਫਿਰੋਜ਼ਪੁਰ ਤੋਂ ਬਰਾਮਦ ਹੋਈ 6 ਕਿੱਲੋ ਹੈਰੋਇਨ ਵੀ ਇਸੇ ਮੁਲਜ਼ਮ ਨਾਲ ਸਬੰਧਿਤ ਦੱਸੀ ਜਾ ਰਹੀ ਹੈ।
ਮੁਲਜ਼ਮ ਨੂੰ ਲੁਧਿਆਣਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਸ ਕੋਲੋਂ 5 ਕਿੱਲੋ ਹੈਰਇਨ ਬਰਾਮਦ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਟੀਐਫ਼ ਰੇਂਜ ਲੁਧਿਆਣਾ ਦੇ ਏਆਈਜੀ ਸਨੇਹਦੀਪ ਸ਼ਰਮਾ ਨੇ ਦੱਸਿਆ ਕਿ ਫਿਰੋਜ਼ਪੁਰ ਸੈਕਟਰ ਤੋਂ ਉਨ੍ਹਾਂ ਨੇ ਬੀਤੇ ਦਿਨੀਂ 6 ਕਿੱਲੋ ਹੈਰੋਇਨ ਬਰਾਮਦ ਕੀਤੀ ਸੀ ਪਰ ਮੁਲਜ਼ਮ ਭੱਜਣ 'ਚ ਕਾਮਯਾਬ ਰਿਹਾ ਸੀ ਜਿਸ ਦੀ ਪਛਾਣ ਪ੍ਰਤਾਪ ਸਿੰਘ ਵਜੋਂ ਹੋਈ ਸੀ।
ਉਨ੍ਹਾਂ ਕਿਹਾ ਕਿ ਪੁਲਿਸ ਉਸ ਦੀ ਭਾਲ ਕਰ ਰਹੀ ਸੀ ਜਿਸ ਤੋਂ ਬਾਅਦ ਐੱਸਟੀਐੱਫ ਨੇ ਲੁਧਿਆਣਾ 'ਚ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਸ ਕੋਲੋਂ ਹੋਰ 5 ਕਿੱਲੋ ਹੈਰੋਇਨ ਬਰਾਮਦ ਹੋਈ ਜਿਸ ਨੂੰ ਉਹ ਪਾਕਿਸਤਾਨ ਤੋਂ ਲਿਆ ਕੇ ਅੱਗੇ ਸਪਲਾਈ ਕਰਨ ਜਾ ਰਿਹਾ ਸੀ। ਕੁੱਲ ਮਿਲਾ ਕੇ ਮੁਲਜ਼ਮ ਤੋਂ 11 ਕਿੱਲੋ 40 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ ਜਿਸ ਦੀ ਕੌਮਾਂਤਰੀ ਬਾਜ਼ਾਰ 'ਚ ਕੀਮਤ ਕਰੋੜਾਂ ਰੁਪਏ ਬਣਦੀ ਹੈ।