ਪੰਜਾਬ

punjab

ETV Bharat / city

ਲੁਧਿਆਣਾ ਪੱਛਮੀ ’ਤੇ ਚਾਰ ਕੋਣਾ ਮੁਕਾਬਲਾ ਹੋਣ ਦੇ ਆਸਾਰ - 2022 ਦੀਆਂ ਵਿਧਾਨ ਸਭਾ ਚੋਣਾਂ

Punjab Assembly Election 2022: ਕੀ ਲੁਧਿਆਣਾ ਪੱਛਮੀ ਸੀਟ (Ludhiana West assembly constituency)'ਤੇ ਇਸ ਵਾਰ ਵੀ ਵਿਧਾਇਕ ਤੇ ਮੰਤਰੀ ਭਾਰਤ ਭੂਸ਼ਣ ਆਸ਼ੂ ਦਰਜ ਕਰਵਾਉਣਗੇ ਲਗਾਤਾਰ ਤੀਜੀ ਜਿੱਤ ਤੇ ਜਾਂ ਫੇਰ ਅਕਾਲੀ ਦਲ ਦੇ ਮਹੇਸ਼ ਇੰਦਰ ਸਿੰਘ ਗਰੇਵਾਲ ਮਾਰਨਗੇ ਬਾਜੀ ਤੇ ਜਾਂ ਫੇਰ ਭਾਜਪਾ ਦੇ ਬਿਕਰਮ ਸਿੰਘ ਸਿੱਧੂ ਵਿਖਾਉਣਗੇ ਜਲਵਾ ਤੇ ਜਾਂ ਫੇਰ ਆਮ ਆਦਮੀ ਪਾਰਟੀ ਚਿਹਰਾ ਬਦਲ ਕੇ ਸੀਟ ਜਿੱਤਣ ਵੱਚ ਹੋਵੇਗੀ ਕਾਮਯਾਬ, ਜਾਣੋਂ ਇਥੋਂ ਦਾ ਸਿਆਸੀ ਹਾਲ...

ਲੁਧਿਆਣਾ ਪੱਛਮੀ ’ਤੇ ਚਾਰ ਕੋਣਾ ਮੁਕਾਬਲਾ ਹੋਣ ਦੇ ਆਸਾਰ
ਲੁਧਿਆਣਾ ਪੱਛਮੀ ’ਤੇ ਚਾਰ ਕੋਣਾ ਮੁਕਾਬਲਾ ਹੋਣ ਦੇ ਆਸਾਰ

By

Published : Jan 27, 2022, 6:19 PM IST

ਚੰਡੀਗੜ੍ਹ:Assembly Election 2022: ਵਿਧਾਨ ਸਭਾ ਚੋਣਾਂ 2017 ਵਿੱਚ ਲੁਧਿਆਣਾ ਪੱਛਮੀ (Ludhiana West Assembly Constituency) ਸੀਟ ਤੋਂ ਕਾਂਗਰਸ (Congress) ਦੇ ਭਾਰਤ ਭੂਸ਼ਣ ਆਸ਼ੂ ਨੇ ਜਿੱਤ ਹਾਸਲ ਕੀਤੀ ਸੀ। ਹੁਣ ਇਸ ਸੀਟ ’ਤੇ ਕਿਸ ਦਾ ਦਬਦਬਾ ਨਜ਼ਰ ਆ ਰਿਹਾ ਹੈ, ਇਸ ਲਈ ਪੜੋ ਪੂਰੀ ਖ਼ਬਰ...

ਪੰਜਾਬ ਵਿੱਚ 2022 ਦੀਆਂ ਵਿਧਾਨ ਸਭਾ ਚੋਣਾਂ (Punjab Assembly Election 2022) ਲਈ ਨਾਮਜਦਗੀਆਂ ਸ਼ੁਰੂ ਹੋ ਚੁੱਕੀਆਂ ਹਨ ਤੇ ਸਾਰੀਆਂ ਪਾਰਟੀਆਂ ਵੱਲੋਂ ਸੱਤਾ ਹਾਸਲ ਕਰਨ ਲਈ ਪੂਰੀ ਵਾਹ ਲਗਾਈ ਜਾ ਰਹੀ ਹੈ। ਜਿਸ ਦੇ ਚਲਦਿਆਂ ਸਾਰੀਆਂ ਸਿਆਸੀ ਪਾਰਟੀਆਂ ਨੇ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ। ਪੰਜਾਬ ਵਿੱਚ 117 ਵਿਧਾਨ ਸਭਾ ਸੀਟਾਂ ਹਨ, ਉਥੇ ਹੀ ਜੇਕਰ ਲੁਧਿਆਣਾ ਪੱਛਮੀ ਸੀਟ (Ludhiana West Assembly Constituency) ਦੀ ਗੱਲ ਕੀਤੀ ਜਾਵੇ ਤਾਂ ਅੱਜ ਅਸੀਂ ਇਸ ਸੀਟ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਲਵਾਂਗੇ।

ਲੁਧਿਆਣਾ ਪੱਛਮੀ (Ludhiana West Assembly Constituency)

ਜੇਕਰ ਆਤਮ ਲੁਧਿਆਣਾ ਪੱਛਮੀ (Ludhiana West Assembly Constituency) ਦੀ ਗੱਲ ਕੀਤੀ ਜਾਵੇ ਤਾਂ ਇਸ ਸਮੇਂ ਕਾਂਗਰਸ (Congress) ਦੇ ਭਾਰਤ ਭੂਸ਼ਣ ਆਸ਼ੂ ਵਿਧਾਇਕ ਹਨ। ਭਾਰਤ ਭੂਸ਼ਣ ਆਸ਼ੂ (Bharat Bhushan Ashu) ਨੇ ਜਿੱਤ ਹਾਸਲ ਕੀਤੀ ਸੀ। ਭਾਰਤ ਭੂਸ਼ਣ ਆਸ਼ੂ 2017 ਵਿੱਚ ਇਥੋਂ ਦੂਜੀ ਵਾਰ ਵਿਧਾਇਕ ਬਣੇ ਸੀ। ਉਨ੍ਹਾਂ ਨੇ ਲੁਧਿਆਣਾ ਦੱਖਣੀ ਤੋਂ ਦੂਜੀ ਵਾਰ ਚੋਣ ਲੜੀ ਸੀ ਤੇ ਆਮ ਆਦਮੀ ਪਾਰਟੀ (AAP) ਦੇ ਅਹਿਬਾਬ ਸਿੰਘ ਗਰੇਵਾਲ (Ahbaab Singh Grewal) ਨੂੰ ਮਾਤ ਦਿੱਤੀ ਸੀ।

ਭਾਜਪਾ (JP) ਦੇ ਉਮੀਦਵਾਰ ਕਮਲ ਚੇਤਲੀ (Kamal Chatly) ਤੀਜੇ ਸਥਾਨ ’ਤੇ ਰਹੇ ਸੀ। ਇਸ ਵਾਰ ਕਾਂਗਰਸ ਨੇ ਉਮੀਦਵਾਰ ਨੇ ਤੀਜੀ ਵਾਰ ਭਾਰਤ ਭੂਸ਼ਣ ਆਸ਼ੂ ਨੂੰ ਉਮੀਦਵਾਰ ਐਲਾਨਿਆ ਹੈ ਤੇ ਭਾਜਪਾ ਨੇ ਬਿਕਰਮ ਸਿੰਘ ਸਿੱਧੂ ਨੂੰ ਟਿਕਟ ਦਿੱਤੀ ਹੈ, ਜਦੋਂਕਿ ਸ਼੍ਰੋਮਣੀ ਅਕਾਲੀ ਦਲ ਨੇ ਵੱਡਾ ਚਿਹਰਾ ਮਹੇਸ਼ ਇੰਦਰ ਸਿੰਘ ਗਰੇਵਾਲ ਚੋਣ ਮੈਦਾਨ ਵਿੱਚ ਉਤਾਰਿਆ ਹੈ। ਲੋਕ ਇੰਸਾਫ ਪਾਰਟੀ ਵੱਲੋਂ ਅਜੇ ਉਮੀਦਵਾਰ ਦਾ ਐਲਾਨ ਕਰਨਾ ਬਾਕੀ ਹੈ।

2017 ਵਿਧਾਨ ਸਭਾ ਦੇ ਚੋਣ ਨਤੀਜੇ

ਜੇਕਰ ਗੱਲ 2017 ਦੀ ਕੀਤੀ ਜਾਵੇ ਤਾਂ ਲੁਧਿਆਣਾ ਪੱਛਮੀ ਸੀਟ (Ludhiana West Constituency) ’ਤੇ 69.05 ਫੀਸਦ ਵੋਟਿੰਗ ਹੋਈ ਸੀ ਤੇ ਇਸ ਦੌਰਾਨ ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ ਵਿਧਾਇਕ ਬਣੇ ਸੀ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਅਹਿਬਾਵ ਸਿੰਘ ਗਰੇਵਾਲ ਨੂੰ ਮਾਤ ਦਿੱਤੀ ਸੀ, ਜਦੋਂਕਿ ਭਾਜਪਾ ਦੇ ਕਮਲ ਚੇਤਲੀ ਤੀਜੇ ਸਥਾਨ ’ਤੇ ਰਹੇ ਸੀ।

ਇਸ ਦੌਰਾਨ ਕਾਂਗਰਸ (Congress) ਦੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ 66627 ਵੋਟਾਂ ਮਿਲੀਆਂ ਸੀ, ਜਦੋਂਕਿ ਆਪ (AAP) ਦੇ ਅਹਿਬਾਬ ਸਿੰਘ ਗਰੇਵਾਲ ਨੂੰ 30106 ਵੋਟਾਂ ਪ੍ਰਾਪਤ ਹੋਈਆਂ ਸੀ ਤੇ ਭਾਜਪਾ (BJP) ਦੇ ਉਮੀਦਵਾਰ ਕਮਲ ਚੇਤਲੀ ਨੂੰ 22620 ਵੋਟਾਂ ਹਾਸਲ ਹੋਈਆਂ ਸੀ।

2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀਆਂ ਦਾ ਵੋਟ ਸ਼ੇਅਰ

2017 ਦੀਆਂ ਵਿਧਾਨ ਸਭਾ ਚੋਣਾਂ (Assembly Elections) ਵਿੱਚ ਇਸ ਸੀਟ 'ਤੇ ਕਾਂਗਰਸ ਨੂੰ 54.86 ਫੀਸਦੀ ਵੋਟ ਸ਼ੇਅਰ ਮਿਲਿਆ ਸੀ, ਜਦੋਂਕਿ ਆਪ ਦੇ ਹਿੱਸੇ 24.79 ਫੀਸਦੀ ਵੋਟਾਂ ਆਈਆਂ ਸੀ ਤੇ ਭਾਜਪਾ ਨੂੰ 18.63 ਫੀਸਦੀ ਵੋਟ ਸ਼ੇਅਰ ਮਿਲਿਆ ਸੀ।

2012 ਵਿਧਾਨ ਸਭਾ ਦੇ ਚੋਣ ਨਤੀਜੇ

ਲੁਧਿਆਣਾ ਪੱਛਮੀ (Ludhiana West Assembly Constituency) ਸੀਟ ’ਤੇ 69.68 ਫੀਸਦੀ ਵੋਟਿੰਗ ਹੋਈ ਸੀ। ਇਸ ਸੀਟ ਤੋਂ ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ ਵਿਧਾਇਕ ਬਣੇ ਸੀ। ਉਨ੍ਹਾਂ ਨੇ ਸਿੱਧੇ ਮੁਕਾਬਲੇ ਵਿੱਚ ਭਾਰਤੀ ਜਨਤਾ ਪਾਰਟੀ (BJP) ਦੇ ਪ੍ਰੋਫੈਸਰ ਰਾਜਿੰਦਰ ਭੰਡਾਰੀ ਨੂੰ ਮਾਤ ਦਿੱਤੀ ਸੀ।

ਇਸ ਦੌਰਾਨ ਕਾਂਗਰਸ ਦੇ ਭਾਰਤ ਭੂਸ਼ਣ ਨੂੰ 69125 ਵੋਟਾਂ ਪਈਆਂ ਸੀ, ਜਦੋਂਕਿ ਭਾਜਪਾ ਦੇ ਰਾਜਿੰਦਰ ਭੰਡਾਰੀ ਨੂੰ 33203 ਵੋਟਾਂ ਮਿਲੀਆਂ ਸੀ।

2012 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀਆਂ ਦਾ ਵੋਟ ਸ਼ੇਅਰ

2012 ਦੀਆਂ ਵਿਧਾਨ ਸਭਾ ਚੋਣਾਂ (Assembly Elections) ਵਿੱਚ ਲੁਧਿਆਣਾ ਪੱਛਮੀ ਸੀਟ (Ludhiana West Assembly Constituency) 'ਤੇ 69.68 ਫੀਸਦ ਵੋਟਿੰਗ ਹੋਈ ਸੀ। ਇਸ ਦੌਰਾਨ ਕਾਂਗਰਸ ਨੂੰ 62.81 ਫੀਸਦੀ, ਸ਼੍ਰੋਮਣੀ ਅਕਾਲੀ ਦਲ-ਭਾਜਪਾ ਨੂੰ 30.17 ਫੀਸਦੀ ਵੋਟਾਂ ਮਿਲੀਆਂ ਸੀ।

ਲੁਧਿਆਣਾ ਪੱਛਮੀ ਸੀਟ (Ludhiana West Assembly Constituency) ਦਾ ਸਿਆਸੀ ਸਮੀਕਰਨ

ਜੇਕਰ ਇਸ ਸੀਟ ਦਾ ਮੌਜੂਦਾ ਸਮੀਕਰਨ ਦੇਖੀਏ ਤਾਂ ਇਸ ਸੀਟ ’ਤੇ ਕਾਂਗਰਸ ਅਤੇ ਭਾਜਪਾ, ਆਪ ਅਤੇ ਅਕਾਲੀ ਦਲ ਵਿਚਾਲੇ ਚਾਰ ਕੋਣਾ ਮੁਕਾਬਲਾ ਹੋਣ ਦੇ ਆਸਾਰ ਹਨ। ਅਜੇ ਲੋਕ ਇੰਸਾਫ ਪਾਰਟੀ ਨੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ। ਆਮ ਆਦਮੀ ਪਾਰਟੀ ਨੇ ਚਿਹਰਾ ਬਦਲ ਦਿੱਤਾ ਹੈ ਜਦੋਂਕਿ ਪਿਛਲੀ ਵਾਰ ਇਸ ਦਾ ਉਮੀਦਵਾਰ ਦੂਜੇ ਨ ਨੰਬਰ ’ਤੇ ਰਿਹਾ ਸੀ ਹਾਲਾਂਕਿ ਆਪ ਦੀਆਂ ਵੋਟਾਂ ਕਾਂਗਰਸ ਦੇ ਉਮੀਦਵਾਰ ਦੀਆਂ ਵੋਟਾਂ ਦੇ ਅੱਧ ਨਾਲੋਂ ਵੀ ਘੱਟ ਸੀ।

ਇਹ ਵੀ ਪੜ੍ਹੋ:ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਵੱਲੋਂ ਦੂਜੀ ਸੂਚੀ ਜਾਰੀ

ABOUT THE AUTHOR

...view details