ਲੁਧਿਆਣਾ: ਸ਼ਹਿਰ ਦੇ ਫੋਕਲ ਪੁਆਇੰਟ ਇਲਾਕੇ ਵਿਚ ਉਸ ਸਮੇਂ ਸੋਗ ਦਾ ਮਾਹੌਲ ਬਣ ਗਿਆ ਜਦੋਂ ਗੁਆਂਢੀ ਵਲੋਂ ਹੀ ਦਸ ਸਾਲ ਦੇ ਬੱਚੇ ਨੂੰ ਅਗਵਾ ਕਰਕੇ ਉਸਦਾ ਕਤਲ ਕਰ ਦਿੱਤਾ ਗਿਆ। ਪਰਿਵਾਰ ਨੇ ਇਲਜ਼ਾਮ ਲਗਾਇਆ ਹੈ ਕਿ ਅਗਵਾਕਾਰ ਨੇ ਉਨ੍ਹਾਂ ਦੇ ਬੱਚੇ ਦਾ ਕਤਲ ਕਰ ਲਾਸ਼ ਨੂੰ ਨਹਿਰ ’ਚ ਸੁੱਟ ਦਿੱਤਾ ਹੈ। ਇਸ ਮਾਮਲੇ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੋਇਆ ਪਿਆ ਹੈ।
ਮਾਮਲੇ ਸਬੰਧੀ ਪਰਿਵਾਰ ਦਾ ਕਹਿਣਾ ਹੈ ਕਿ ਗੁਆਂਢੀ ਵਲੋਂ ਹੀ ਦੱਸ ਸਾਲ ਦੇ ਬੱਚੇ ਨੂੰ ਅਗਵਾ ਕਰ ਉਸਦੇ ਪਰਿਵਾਰ ਤੋਂ ਦੱਸ ਸਾਲ ਫਿਰੋਤੀ ਮੰਗੀ ਗਈ ਸੀ, ਪਰ ਪੁਲਿਸ ਨੂੰ ਜਾਣਕਾਰੀ ਦੇਣ ਤੇ ਅਗਵਾਕਾਰ ਨੇ ਡਰ ਦੇ ਕਾਰਨ ਹੀ ਬੱਚੇ ਦਾ ਗਲਾ ਘੁੱਟ ਕੇ ਮਾਰ ਦਿੱਤਾ ਅਤੇ ਉਸ ਦੀ ਲਾਸ਼ ਨੂੰ ਨਹਿਰ ਵਿਚ ਸੁੱਟ ਦਿੱਤਾ ਗਿਆ।
ਫਿਰੌਤੀ ਦੀ ਰਕਮ ਨਾ ਮਿਲਣ ’ਤੇ 10 ਸਾਲਾਂ ਬੱਚੇ ਦਾ ਕਤਲ ਪੀੜਤ ਪਰਿਵਾਰ ਨੇ ਦੱਸਿਆ ਕਿ ਮੁਲਜ਼ਮ ਉਨ੍ਹਾਂ ਦੇ ਗੁਆਂਢ ’ਚ ਰਹਿੰਦਾ ਸੀ। ਮੁਲਜ਼ਮ ਅਕਸਰ ਆਉਂਦਾ ਜਾਂਦਾ ਰਹਿੰਦਾ ਸੀ ਅਤੇ ਬੱਚਾ ਵੀ ਉਨ੍ਹਾਂ ਨਾਲ ਘੁੱਲ ਮਿਲ ਗਿਆ ਸੀ ਪਰ ਮੁਕੇਸ਼ ਨੇ ਸਵੇਰੇ ਬੱਚੇ ਨੂੰ ਸੱਦਿਆ ਅਤੇ ਉਸ ਨੂੰ ਅਗਵਾ ਕਰਕੇ ਲੈ ਗਿਆ। ਅਗਵਾ ਕਰਨ ਤੋਂ ਬਾਅਦ ਮੁਲਜ਼ਮ ਨੇ ਪਰਿਵਾਰ ਤੋਂ ਲਗਭਗ 2 ਲੱਖ ਰੁਪਏ ਕਰੀਬ ਦੀ ਫਿਰੌਤੀ ਮੰਗੀ ਗਈ ਤੇ ਨਾ ਦੇਣ ਤੇ 10 ਸਾਲ ਦੇ ਬੱਚੇ ਦਾ ਕਤਲ ਕਰ ਲਾਸ਼ ਨਹਿਰ ’ਚ ਸੁੱਟ ਦਿੱਤੀ।
ਪੁਲਿਸ ਕਮਿਸ਼ਨਰ ਲੁਧਿਆਣਾ ਨੇ ਦੱਸਿਆ ਕਿ ਫੋਕਲ ਪੁਆਇੰਟ ਇਲਾਕੇ ਵਿੱਚ ਗੁਆਂਢੀ ਵੱਲੋਂ ਹੀ 10 ਸਾਲ ਦੇ ਬੱਚੇ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਪੁਲਿਸ ਨੂੰ ਜਾਣਕਾਰੀ ਦੇਣ ’ਤੇ ਡਰ ਕਾਰਨ ਹੀ ਅਗਵਾਕਾਰ ਵੱਲੋਂ ਬੱਚੇ ਦਾ ਕਤਲ ਕਰ ਦਿੱਤਾ ਗਿਆ ਅਤੇ ਉਸ ਦੀ ਲਾਸ਼ ਨੂੰ ਨਹਿਰ ਵਿਚ ਸੁੱਟ ਦਿੱਤਾ ਗਿਆ ਜਿਸ ਨੂੰ ਲੱਭਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਨਾਲ ਹੀ ਉਨ੍ਹਾਂ ਦੱਸਿਆ ਕਿ ਮੁਲਜ਼ਮ ਪੁਲਿਸ ਦੀ ਗ੍ਰਿਫਤ ਚੋਂ ਬਾਹਰ ਹੈ ਜਿਸਦੀ ਭਾਲ ਕੀਤੀ ਜਾ ਰਹੀ ਹੈ।
ਇਹ ਵੀ ਪੜੋ:ਅਗਨੀਪਥ ਯੋਜਨਾ ਦਾ ਲੁਧਿਆਣਾ ਅਤੇ ਜਲੰਧਰ 'ਚ ਵਿਰੋਧ, 4 ਗ੍ਰਿਫਤਾਰ, 17 ਟਰੇਨਾਂ ਰੱਦ