ਲੁਧਿਆਣਾ: ਗੁਰਦੇਵ ਨਗਰ 'ਚ ਉਸ ਵੇਲੇ ਮਾਹੌਲ ਸਹਿਮ ਵਾਲਾ ਹੋ ਗਿਆ ਜਦੋਂ ਇੱਕ ਪ੍ਰਵਾਸੀ ਨੇ ਆਪਣੀ ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਮੁਕੇਸ਼ ਨਾਂਅ ਦੇ ਵਿਅਕਤੀ ਨੇ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਖ਼ੁਦ ਵੀ ਜ਼ਹਿਰੀਲੀ ਵਸਤੂ ਨਿਗਲ ਕੇ ਖ਼ੁਦਕੁਸ਼ੀ ਦੀ ਕੋਸ਼ਿਸ਼ ਕੀਤੀ।
ਲੁਧਿਆਣਾ 'ਚ ਪ੍ਰਵਾਸੀ ਨੇ ਪਤਨੀ ਦਾ ਕੀਤਾ ਕਤਲ, ਮਗਰੋਂ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼ - punjab police
ਲੁਧਿਆਣਾ ਦੇ ਗੁਰਦੇਵ ਨਗਰ ਵਿੱਚ ਪ੍ਰਵਾਸੀ ਨੇ ਸ਼ਰਾਬੀ ਹਾਲਤ ਵਿੱਚ ਤੇਜ਼ਧਾਰ ਹਥਿਆਰ ਨਾਲ ਆਪਣੀ ਪਤਨੀ ਦਾ ਗਲ ਵੱਡ ਕੇ ਕਤਲ ਕਰ ਦਿੱਤਾ। ਮੁਕੇਸ਼ ਨਾਂਅ ਦੇ ਮੁਲਜ਼ਮ ਨੇ ਖ਼ੁਦ ਵੀ ਘਟਨਾ ਤੋਂ ਬਾਅਦ ਖ਼ੁਦਕੁਸ਼ੀ ਦੀ ਕੋਸ਼ਿਸ਼ ਕੀਤੀ।
ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਏਸੀਪੀ ਜਤਿੰਦਰ ਸਿੰਘ ਨੇ ਦੱਸਿਆ ਕਿ ਗੁਰਦੇਵ ਨਗਰ ਦੇ ਵਿੱਚ ਪ੍ਰਵਾਸੀ ਪਰਿਵਾਰ ਰਹਿੰਦਾ ਸੀ, ਜੋ ਕਿ ਕੱਪੜੇ ਪ੍ਰੈਸ ਕਰਨ ਦਾ ਕੰਮ ਕਰਦਾ ਹੈ। ਉਨ੍ਹਾਂ ਦੱਸਿਆ ਕਿ ਬੀਤੀ ਰਾਤ ਮੁਕੇਸ਼ ਨੇ ਨਸ਼ੇ ਦੀ ਹਾਲਤ ਵਿੱਚ ਆਪਣੀ ਪਤਨੀ ਦਾ ਤੇਜ਼ਧਾਰ ਹਥੀਆਰ ਦੇ ਨਾਲ ਗਲ ਵੱਢ ਕੇ ਕਤਲ ਕਰ ਦਿੱਤਾ। ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਮੁਕੇਸ਼ ਨੇ ਖ਼ੁਦ ਵੀ ਕੋਈ ਜ਼ਹਿਰੀਲੀ ਚੀਜ਼ ਖਾ ਕੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ।
ਮੁਕੇਸ਼ ਨੂੰ ਪਹਿਲਾਂ ਲੁਧਿਆਣਾ ਦੇ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਅਤੇ ਉਸ ਤੋਂ ਬਾਅਦ ਹਾਲਤ ਵਿਗੜਣ 'ਤੇ ਰਜਿੰਦਰਾ ਹਸਪਤਾਲ ਪਟਿਆਲਾ ਰੈਫਰ ਕਰ ਦਿੱਤਾ ਗਿਆ ਹੈ। ਏਸੀਪੀ ਨੇ ਦੱਸਿਆ ਕਿ ਪੁਲਿਸ ਸਾਰੇ ਮਾਮਲੇ ਦੀ ਜਾਂਚ ਕਰ ਰਹੀ ਹੈ।