ਪੰਜਾਬ

punjab

ETV Bharat / city

ਸ਼ਹੀਦ ਸੁਖਦੇਵ ਥਾਪਰ ਦੇ ਪਰਿਵਾਰ ਵੱਲੋਂ ਆਜ਼ਾਦੀ ਦਿਹਾੜੇ ਦੇ ਸਮਾਗਮਾਂ ਦਾ ਬਾਈਕਾਟ - ਸ਼ਹੀਦ ਸੁਖਦੇਵ ਥਾਪਰ ਦੇ ਪਰਿਵਾਰ

ਸ਼ਹੀਦ ਸੁਖਦੇਵ ਥਾਪਰ ਦੇ ਪਰਿਵਾਰ ਨੇ ਆਜ਼ਾਦੀ ਦਿਹਾੜੇ ਦੇ ਜਸ਼ਨਾਂ ਦਾ ਬਾਈਕਾਟ ਕੀਤਾ ਹੈ. ਸ਼ਹੀਦ ਦੇ ਪਰਿਵਾਰਿਕ ਮੈਂਬਰਾਂ ਦਾ ਕਹਿਣਾ ਹੈ ਕਿ ਸਮੇਂ ਦੀਆਂ ਸਰਕਾਰਾਂ ਵੱਲੋਂ ਅਜੇ ਤੱਕ ਸ਼ਹੀਦ ਸੁਖਦੇਵ ਥਾਪਰ ਦੀ ਰਿਹਾਇਸ਼ ਨੂੰ ਠੀਕ ਨਹੀਂ ਕੀਤਾ ਗਿਆ ਹੈ. ਜਿਸ ਕਾਰਨ ਉਨ੍ਹਾਂ ਵੱਲੋਂ ਆਜ਼ਾਦੀ ਦਾ ਅੰਮ੍ਰਿਤ ਮਹੋਸਤਵ ਦਾ ਉਨ੍ਹਾਂ ਵੱਲੋਂ ਬਾਈਕਾਟ ਕੀਤਾ ਗਿਆ ਹੈ.

ਆਜ਼ਾਦੀ ਦਿਹਾੜੇ ਦੇ ਸਮਾਗਮਾਂ ਦਾ ਬਾਈਕਾਟ
ਆਜ਼ਾਦੀ ਦਿਹਾੜੇ ਦੇ ਸਮਾਗਮਾਂ ਦਾ ਬਾਈਕਾਟ

By

Published : Aug 13, 2022, 2:12 PM IST

ਲੁਧਿਆਣਾ: ਜ਼ਿਲ੍ਹੇ ਵਿਖੇ ਸ਼ਹੀਦ ਸੁਖਦੇਵ ਥਾਪਰ ਦੇ ਪਰਿਵਾਰ ਨੇ ਆਜ਼ਾਦੀ ਦੇ ਅੰਮ੍ਰਿਤ ਮਹੋਤਸਵ ਦਾ ਕੀਤਾ ਬਾਈਕਾਟ ਕੀਤਾ ਗਿਆ ਹੈ। ਪਰਿਵਾਰ ਦਾ ਕਹਿਣਾ ਹੈ ਕਿ ਅੱਜ ਤੱਕ ਸ਼ਹੀਦਾਂ ਨੂੰ ਸ਼ਰਧਾਂਜਲੀ ਨਹੀਂ ਮਿਲੀ ਅਤੇ ਨਾ ਹੀ ਸ਼ਹੀਦ ਸੁਖਦੇਵ ਥਾਪਰ ਦੀ ਲੁਧਿਆਣਾ ਸਥਿਤ ਰਿਹਾਇਸ਼ ਦਾ ਮੁਰਮੰਤ ਕੀਤਾ ਗਿਆ ਹੈ।

ਦੱਸ ਦਈਏ ਕਿ ਸ਼ਹੀਦ ਸੁਖਦੇਵ ਥਾਪਰ ਦਾ ਜੱਦੀ ਘਰ ਲੁਧਿਆਣਾ ਦੇ ਚੌੜਾ ਬਾਜ਼ਾਰ ਸਥਿਤ ਹੈ ਜਿਸਦੀ ਹਾਲਤ ਕਾਫੀ ਖਸਤਾ ਹੋਈ ਪਈ ਹੈ। ਦਰਅਸਲ ਸੁਖਦੇਵ ਥਾਪਰ ਦਾ ਬਚਪਨ ਲੁਧਿਆਣਾ ਦੀਆਂ ਇਨ੍ਹਾਂ ਗਲੀਆਂ 'ਚ ਲੰਘਿਆ ਸੀ। ਸੁਖਦੇਵ ਥਾਪਰ ਨੇ ਲੁਧਿਆਣਾ ਦੇ ਇਸ ਛੋਟੇ ਜਿਹੇ ਘਰ 'ਚ ਕਰੀਬ 5 ਸਾਲ ਬਿਤਾਏ ਸਨ, ਜਿਸ ਤੋਂ ਬਾਅਦ ਉਨ੍ਹਾਂ ਆਪਣੇ ਪਰਿਵਾਰ ਨਾਲ ਹੋਰ ਅੱਗੇ ਚਲੇ ਗਏ ਅਤੇ ਬਾਕੀ ਦੀ ਪੜ੍ਹਾਈ ਵੀ ਉੱਥੇ ਹੀ ਕੀਤੀ, ਇਸ ਤੋਂ ਬਾਅਦ ਉਹ ਭਗਤ ਸਿੰਘ ਨਾਲ ਆਜ਼ਾਦੀ ਦੀ ਲੜਾਈ ਵਿਚ ਸ਼ਾਮਲ ਹੋ ਗਏ, ਜਿਸ ਤੋਂ ਬਾਅਦ ਉਨ੍ਹਾਂ ਨੇ ਦੇਸ਼ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ।

ਆਜ਼ਾਦੀ ਦਿਹਾੜੇ ਦੇ ਸਮਾਗਮਾਂ ਦਾ ਬਾਈਕਾਟ

ਦੱਸ ਦਈਏ ਕਿ ਪੁਰਾਤੱਤਵ ਵਿਭਾਗ ਵੱਲੋਂ ਉਨ੍ਹਾਂ ਦੇ ਜੱਦੀ ਘਰ ਦੀ ਦੇਖਭਾਲ ਕੀਤੀ ਜਾ ਰਹੀ ਹੈ। ਪਰ ਉਨ੍ਹਾਂ ਦੇ ਵਾਰਸਾਂ ਵਿੱਚ ਭਾਰੀ ਰੋਸ ਹੈ ਕਿਉਂਕਿ ਪਿਛਲੇ ਕਈ ਸਾਲਾਂ ਤੋਂ ਪਰਿਵਾਰ ਦੀ ਮੰਗ ਹੈ ਕਿ ਉਨ੍ਹਾਂ ਦੇ ਘਰ ਨੂੰ ਜਾਂਦੀ ਸੜਕ ਨੂੰ ਚੌੜਾ ਕੀਤਾ ਜਾਵੇ, ਅਤੇ ਘਰ ਨੂੰ ਠੀਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਘਰ ਦੇ ਨਵੀਨੀਕਰਨ ਦੇ ਲਈ ਸਮੇਂ ਦੀਆਂ ਸਰਕਾਰਾਂ ਵੱਲੋਂ ਕਰੋੜਾਂ ਰੁਪਏ ਦੇ ਐਲਾਨ ਕੀਤੇ ਗਏ ਸਨ। ਪਰ ਹਾਲਾਤ ਅੱਜ ਵੀ ਉਹੀ ਹਨ।

ਜ਼ੱਦੀ ਘਰ ਦੀ ਹਾਲਤ ਖਸਤਾ: ਸੁਖਦੇਵ ਥਾਪਰ ਦਾ ਜੱਦੀ ਘਰ ਅੱਜ ਵੀ ਖਸਤਾ ਹਾਲਤ 'ਚ ਹੈ, ਇਸ ਨੂੰ ਪੁਰਾਤੱਤਵ ਵਿਭਾਗ ਨੇ ਆਪਣੇ ਕਬਜ਼ੇ 'ਚ ਲੈ ਲਿਆ ਹੈ, ਸਮੇਂ-ਸਮੇਂ 'ਤੇ ਸਰਕਾਰਾਂ ਵੱਲੋਂ ਮਕਾਨ ਦੇ ਸੁੰਦਰੀਕਰਨ ਲਈ ਕਰੋੜਾਂ ਰੁਪਏ ਦੀ ਰਾਸ਼ੀ ਵੀ ਜਾਰੀ ਕੀਤੀ ਗਈ ਹੈ, ਪਰ ਉਹ ਅੱਜ ਤੱਕ ਘਰ ਵਿੱਚ ਨਹੀਂ ਲੱਗੀ। ਪਿਛਲੇ ਦਿਨੀਂ ਭਾਜਪਾ ਦੇ ਪ੍ਰਧਾਨ ਜੇਪੀ ਨੱਡਾ ਵੀ ਉਨ੍ਹਾਂ ਦੇ ਘਰ ਆਏ ਸੀ ਜਿਸ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੇ ਘਰ ਨੂੰ ਸੁੰਦਰ ਬਣਾਉਣ ਦਾ ਵਾਅਦਾ ਕੀਤਾ ਗਿਆ ਸੀ, ਪਰ ਆਜ਼ਾਦੀ ਦੇ ਅੰਮ੍ਰਿਤ ਮਹੋਤਸਵ ਆਉਣ ਦੇ ਬਾਵਜੂਦ ਵੀ ਉਨ੍ਹਾਂ ਦੇ ਘਰ ਵਿੱਚ ਅਜੇ ਵੀ ਉਸਾਰੀ ਦਾ ਕੰਮ ਚੱਲ ਰਿਹਾ ਹੈ, ਜਿਸ ਕਾਰਨ ਉਨ੍ਹਾਂ ਦੇ ਵੰਸ਼ਜ ਬਹੁਤ ਦੁਖੀ ਹਨ ਅਤੇ ਲੁਧਿਆਣਾ ਵਿੱਚ ਹੋਣ ਵਾਲੇ ਪੰਜਾਬ ਦੇ ਮੁੱਖ ਮੰਤਰੀ ਦੇ ਰਾਜ ਪੱਧਰੀ ਪ੍ਰੋਗਰਾਮ ਦਾ ਬਾਈਕਾਟ ਕਰ ਰਹੇ ਹਨ।

ਪਰਿਵਾਰ ਦੀਆਂ ਮੰਗਾਂ:ਸ਼ਹੀਦ ਸੁਖਦੇਵ ਥਾਪਰ ਦੇ ਪਰਿਵਾਰਿਕ ਮੈਂਬਰਾਂ ਨੇ ਕਿਹਾ ਹੈ ਕਿ ਭਗਤ ਸਿੰਘ ਅਤੇ ਊਧਮ ਸਿੰਘ ਦੇ ਜੱਦੀ ਪਿੰਡ ਅਤੇ ਸਰਕਾਰਾਂ ਵੱਲੋਂ ਕਰੋੜਾਂ ਰੁਪਏ ਦੀ ਲਾਗਤ ਨਾਲ ਲਾਇਬ੍ਰੇਰੀ ਅਤੇ ਹੋਰ ਸਮਾਰਕ ਬਣਾਏ ਗਏ ਸਨ, ਪਰ ਸ਼ਹੀਦ ਸੁਖਦੇਵ ਥਾਪਰ ਨੂੰ ਹਮੇਸ਼ਾ ਅਣਗੌਲਿਆ ਕੀਤਾ ਗਿਆ ਹੈ। ਸੁਖਦੇਵ ਥਾਪਰ ਦੇ ਭਤੀਜੇ ਅਸ਼ੋਕ ਥਾਪਰ ਨੇ ਕਿਹਾ ਕਿ ਉਨ੍ਹਾਂ ਨੇ ਪਿਛਲੇ ਦਿਨੀਂ ਭੁੱਖ ਹੜਤਾਲ ਵੀ ਕੀਤੀ ਸੀ, ਜਿਸ ਤੋਂ ਬਾਅਦ ਪੰਜਾਬ ਦੇ ਮੰਤਰੀ ਨੇ ਆ ਕੇ ਉਨ੍ਹਾਂ ਦੀ ਭੁੱਖ ਹੜਤਾਲ ਤੋੜ ਦਿੱਤੀ ਸੀ ਪਰ ਇਸ ਦੇ ਬਾਵਜੂਦ ਉਨ੍ਹਾਂ ਦੇ ਘਰ ਦੇ ਸੁੰਦਰੀਕਰਨ ਲਈ ਕੋਈ ਕੰਮ ਨਹੀਂ ਕੀਤਾ ਗਿਆ, ਜਿਸ ਕਾਰਨ ਉਨ੍ਹਾਂ ਨੇ ਆਜ਼ਾਦੀ ਦੇ ਅੰਮ੍ਰਿਤ ਮਹੋਸਤਵ ਦੇ ਪੰਜਾਬ ਪੱਧਰ ਤੇ ਪ੍ਰਗੋਰਾਮ ਦਾ ਬਾਈਕਾਟ ਕੀਤਾ ਗਿਆ ਹੈ।

ਸ਼ਹੀਦ ਥਾਪਰ ਦਾ ਜੀਵਨਕਾਲ: ਸ਼ਹੀਦ ਸੁਖਦੇਵ ਥਾਪਰ ਦਾ ਜਨਮ 15 ਮਈ 1907 ਨੂੰ ਹੋਇਆ ਸੀ। ਉਨ੍ਹਾਂ ਦਾ ਪੂਰਾ ਨਾਂ ਸੁਖਦੇਵ ਥਾਪਰ ਸੀ। ਉਨ੍ਹਾਂ ਦੇ ਪਿਤਾ ਦਾ ਨਾਂ ਸ਼੍ਰੀ ਰਾਮਲਾਲ ਅਤੇ ਮਾਤਾ ਦਾ ਨਾਂ ਸ਼੍ਰੀਮਤੀ ਰਲੀ ਦੇਵੀ ਸੀ। ਉਨ੍ਹਾਂ ਦੇ ਭਰਾ ਮਥੁਰਾਦਾਸ ਅਤੇ ਭਤੀਜੇ ਦਾ ਨਾਂ ਭਾਰਤ ਭੂਸ਼ਣ ਹੈ। ਸੁਖਦੇਵ ਥਾਪਰ ਨੇ ਲਾਲਾ ਲਾਜਪਤ ਰਾਏ ਦਾ ਬਦਲਾ ਲਿਆ ਸੀ। ਮਾਨ ਨੇ ਅਗਵਾਈ ਦਿਖਾਈ ਸੀ ਅਤੇ ਲਾਲਾ ਲਾਜਪਤ ਰਾਏ ਨੂੰ ਮਿਲ ਕੇ ਚੰਦਰਸ਼ੇਖਰ ਆਜ਼ਾਦ ਜੀ ਨੂੰ ਮਿਲਣ ਦੀ ਇੱਛਾ ਵੀ ਪ੍ਰਗਟਾਈ ਸੀ, ਪਰ ਭਗਤ ਸਿੰਘ ਰਾਜਗੁਰੂ ਦੇ ਨਾਲ ਹੀ 23 ਮਾਰਚ 1931 ਨੂੰ ਉਨ੍ਹਾਂ ਨੂੰ ਫਾਂਸੀ ਦੇ ਦਿੱਤੀ ਗਈ ਸੀ।

ਉਨ੍ਹਾਂ ਦੀ ਕੁਰਬਾਨੀ ਨੂੰ ਪੂਰਾ ਭਾਰਤ ਸਤਿਕਾਰ ਦੀ ਨਜ਼ਰ ਨਾਲ ਦੇਖਦਾ ਹੈ। ਸੁਖਦੇਵ ਥਾਪਰ ਬਚਪਨ ਤੋਂ ਹੀ ਆਜ਼ਾਦੀ ਦੇ ਸੁਪਨੇ ਦੇਖਦੇ ਸੀ, ਉਹ ਨੈਸ਼ਨਲ ਕਾਲਜ ਦੇ ਵਿਦਿਆਰਥੀ ਵੀ ਸੀ ਅਤੇ ਪੰਜਾਬ ਵਿੱਚ ਆਜ਼ਾਦੀ ਦੀਆਂ ਸਾਰੀਆਂ ਲਹਿਰਾਂ ਵਿੱਚ ਉਨ੍ਹਾਂ ਦੀ ਭਾਗੀਦਾਰੀ ਰਹੀ। 1929 ਵਿੱਚ ਸੁਖਦੇਵ ਨੇ ਹਿੱਸਾ ਲਿਆ। ਜੇਲ੍ਹ ਵਿੱਚ ਰਹਿੰਦਿਆਂ ਅੰਗਰੇਜ਼ ਸਰਕਾਰ ਦੇ ਅਣਮਨੁੱਖੀ ਸਲੂਕ ਅਤੇ ਜੇਲ੍ਹ ਵਿੱਚ ਦਿੱਤੇ ਭੋਜਨ ਨੂੰ ਲੈ ਕੇ ਵੀ ਭੁੱਖ ਹੜਤਾਲ ਵਿੱਚ ਵੀ ਹਿੱਸਾ ਲਿਆ। ਜੇਪੀ ਸਾਂਡਰਸ ਦੇ ਕਤਲ ਵਿੱਚ ਵੀ ਸ਼ਾਮਲ ਸੀ, ਇਸ ਵਿੱਚ ਉਨ੍ਹਾਂ ਨੇ ਭਗਤ ਸਿੰਘ ਅਤੇ ਰਾਜਗੁਰੂ ਦਾ ਸਾਥ ਦਿੱਤਾ ਸੀ। .

ਉਨ੍ਹਾਂ ਨੂੰ 18 ਦਸੰਬਰ 1928 ਨੂੰ ਲਾਹੌਰ ਸਾਜ਼ਿਸ਼ ਕੇਸ ਵਿੱਚ ਪਾਏ ਯੋਗਦਾਨ ਲਈ ਵੀ ਯਾਦ ਕੀਤਾ ਜਾਂਦਾ ਹੈ। ਸੁਖਦੇਵ ਨੇ ਫਾਂਸੀ ਤੋਂ ਪਹਿਲਾਂ ਮਹਾਤਮਾ ਗਾਂਧੀ ਨੂੰ ਇੱਕ ਪੱਤਰ ਵੀ ਲਿਖਿਆ ਸੀ ਅਤੇ ਕਿਹਾ ਸੀ ਕਿ ਇਸ ਕੇਸ ਵਿੱਚ 3 ਲੋਕਾਂ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਹੈ ਅਤੇ ਦੇਸ਼ ਵੱਡੀਆਂ ਵੱਡੀਆਂ ਗੱਲਾਂ ਦੇ ਲਈ ਨਹੀਂ ਬਲਕਿ ਉਨ੍ਹਾਂ ਦੀ ਫਾਂਸੀ ਲਈ ਯਾਦ ਰੱਖੇਗਾ।

ਇਹ ਵੀ ਪੜੋ:ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਐਸਜੀਪੀਸੀ ਨੇ ਕਾਲੀਆਂ ਪੱਗ ਬੰਨ੍ਹ ਕੀਤਾ ਪ੍ਰਦਰਸ਼ਨ

ABOUT THE AUTHOR

...view details