ਲੁਧਿਆਣਾ: ਪੰਜਾਬ ਦੇ ਕਈ ਜਿਲ੍ਹਿਆਂ ਵਿੱਚ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਦਾ ਕਾਰਨ ਪੰਜਾਬ ’ਚ ਆਉਂਦੇ ਦਿਨਾਂ ਅੰਦਰ ਕਈ ਥਾਵਾਂ ਤੇ ਤੇਜ਼ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਭਵਿੱਖਬਾਣੀ ਕੀਤੀ ਗਈ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਮੌਸਮ ਵਿਭਾਗ ਨੇ ਕਿਹਾ ਹੈ ਕੇ ਆਉਂਦੇ 2 ਦਿਨ ਵਿੱਚ ਪੰਜਾਬ ਦੇ ਕਈ ਹਿੱਸਿਆਂ ਅੰਦਰ ਬੱਦਲਵਾਈ, ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਵੱਲੋਂ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਯੈਲੋ ਅਲਰਟ ਜਾਰੀ
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਮੌਸਮ ਵਿਭਾਗ ਨੇ ਕਿਹਾ ਹੈ ਕੇ ਆਉਂਦੇ 2 ਦਿਨ ਵਿੱਚ ਪੰਜਾਬ ਦੇ ਕਈ ਹਿੱਸਿਆਂ ਅੰਦਰ ਬੱਦਲਵਾਈ, ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਡਾਕਟਰ ਪ੍ਰਭਜੋਤ ਕੌਰ ਨੇ ਕਿਹਾ ਕਿ ਕਿਸਾਨ ਆਪਣੀ ਕਣਕ ਦੀ ਫਸਲ ਸਾਂਭ ਰਹੇ ਨੇ ਅਤੇ ਮੰਡੀਆਂ ਵਿੱਚ ਹਨ ਇਸ ਕਰਕੇ ਕਣਕ ਦੀ ਫਸਲ ਦਾ ਕੋਈ ਨੁਕਸਾਨ ਨਹੀਂ ਪਰ ਕੱਟੀ ਫਸਲ ਜ਼ਰੂਰ ਬਚਾ ਕੇ ਰੱਖਣ।
ਇਹ ਵੀ ਪੜੋ: ਪੰਜਾਬ ਪੁਲਿਸ ਦਾ ਡੰਡਾ! ਸਬਜ਼ੀ ਵਾਲੇ ਤੋਂ ਬਾਅਦ ਹੁਣ ਦਰਜੀ ਦੀ ਆਈ ਸ਼ਾਮਤ
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਮੌਸਮ ਵਿਭਾਗ ਦੀ ਮੁਖੀ ਡਾਕਟਰ ਪ੍ਰਭਜੋਤ ਕੌਰ ਨੇ ਕਿਹਾ ਹੈ ਕਿ ਬੀਤੇ ਕਈ ਦਿਨਾਂ ਤੋਂ ਪੈ ਰਹੀ ਲਗਾਤਾਰ ਗਰਮੀ ਕਰਕੇ ਪੰਜਾਬ ਦੇ ਵਿੱਚ ਆਉਂਦੇ ਦਿਨਾਂ ਅੰਦਰ ਮੌਸਮ ਵਿਚ ਵੱਡੀ ਤਬਦੀਲੀ ਆਵੇਗੀ। ਉਨ੍ਹਾਂ ਕਿਹਾ ਕਿ ਹਾਲਾਂਕਿ ਬਹੁਤੀ ਬਾਰਿਸ਼ ਪੈਣ ਦੀ ਸੰਭਾਵਨਾ ਤਾਂ ਨਹੀਂ ਹੈ ਪਰ ਇਹ ਹੈ ਕੇ ਆਉਂਦੇ ਦਿਨਾਂ ’ਚ ਤੇਜ਼ ਹਵਾਵਾਂ ਚੱਲਣਗੀਆਂ ਨਾਲ ਹੀ ਕਈ ਥਾਵਾਂ ’ਤੇ ਮੀਂਹ ਪੈਣ ਦੀ ਵੀ ਸੰਭਾਵਨਾ ਹੈ। ਡਾਕਟਰ ਪ੍ਰਭਜੋਤ ਕੌਰ ਨੇ ਕਿਹਾ ਕਿ ਕਿਸਾਨ ਆਪਣੀ ਕਣਕ ਦੀ ਫਸਲ ਸਾਂਭ ਰਹੇ ਨੇ ਅਤੇ ਮੰਡੀਆਂ ਵਿੱਚ ਹਨ ਇਸ ਕਰਕੇ ਕਣਕ ਦੀ ਫਸਲ ਦਾ ਕੋਈ ਨੁਕਸਾਨ ਨਹੀਂ ਪਰ ਕੱਟੀ ਫਸਲ ਜ਼ਰੂਰ ਬਚਾ ਕੇ ਰੱਖਣ।
ਇਹ ਵੀ ਪੜੋ: 90 ਫੁੱਟ ਡੂੰਘੇ ਬੋਰਵੈਲ ਵਿੱਚ ਡਿੱਗੇ 4 ਸਾਲਾਂ ਬੱਚੇ ਨੂੰ ਸੁਰੱਖਿਅਤ ਕੱਢਿਆ ਬਾਹਰ