ਲੁਧਿਆਣਾ: ਦਾਖਾ ਹਲਕੇ ਵਿੱਚ ਕੈਬਿਨੇਟ ਮੰਤਰੀ ਬ੍ਰਹਮ ਮਹਿੰਦਰਾ ਦੁਆਰਾ ਬਸ ਸਟੈਂਡ ਦਾ ਨੀਂਹ ਪੱਥਰ ਰੱਖਿਆ ਗਿਆ ਜਿੱਥੇ ਹਜ਼ਾਰਾਂ ਦੀ ਗਿਣਤੀ ਵਿੱਚ ਲੋਕਾਂ ਦਾ ਇਕੱਠ ਦੇਖਣ ਨੂੰ ਮਿਲਿਆ। ਇੰਨਾ ਹੀ ਨਹੀਂ ਲੋਕਾਂ ਨੇ ਮਾਸਕ ਵੀ ਨਹੀਂ ਪਾਏ ਹੋਏ ਸੀ। ਜਿਸ ਨੂੰ ਲੈ ਕੇ ਹਲਕਾ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਕਾਂਗਰਸ ਉਪਰ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੁਆਰਾ ਦਿੱਤੇ ਆਦੇਸ਼ ਕਿ ਕੋਰੋਨਾ ਵਧ ਰਿਹਾ ਹੈ ਅਤੇ ਕਿਸੇ ਵੀ ਪਾਰਟੀ ਨੂੰ ਸਿਆਸੀ ਰੈਲੀ ਕਰਨ ਦੀ ਇਜਾਜ਼ਤ ਨਹੀਂ ਹੈ ਜੇਕਰ ਕੋਈ ਕਰੇਗਾ ਤਾਂ ਪ੍ਰਬੰਧਕ ਉਪਰ ਵੀ ਪਰਚਾ ਦਰਜ ਕੀਤਾ ਜਾਵੇਗਾ।
ਇਹ ਵੀ ਪੜੋ: ਕੈਪਟਨ ਦੇ ਵਜ਼ੀਰਾਂ ਨੇ ਉਡਾਈਆਂ ਕੋਰੋਨਾ ਨਿਯਮਾਂ ਦੀਆਂ ਧੱਜੀਆਂ