ਪੰਜਾਬ

punjab

ETV Bharat / city

ਸਿੱਧੂ ਵਲੋਂ ਮੀਟਿੰਗ ਦਾ ਸਿਲਸਿਲਾ, ਸੁਖਪਾਲ ਖਹਿਰਾ ਵੀ ਬਣੇ ਮੀਟਿੰਗ ਦਾ ਹਿੱਸਾ, ਕਿਹਾ ... - ਮੁੱਦਿਆ ’ਤੇ ਕੀਤੀ ਜਾਵੇਗੀ ਚਰਚਾ

ਪੰਜਾਬ ਵਿਧਾਨ ਸਭਾ ਚੋਣਾਂ 'ਚ ਕਰਾਰੀ ਹਾਰ ਤੋਂ ਬਾਅਦ ਕਾਂਗਰਸ ਵੱਲੋਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸੇ ਦੇ ਚੱਲਦੇ ਨਵਜੋਤ ਸਿੰਘ ਸਿੱਧੂ ਵੱਲੋਂ ਇੱਕ ਵਾਰ ਫਿਰ ਤੋਂ ਮੀਟਿੰਗ ਕੀਤੀ ਜਾ ਰਹੀ ਹੈ। ਇਸ ਮੀਟਿੰਗ ’ਚ ਵਿਧਾਇਕਾਂ ਅਤੇ ਸਾਬਕਾ ਵਿਧਾਇਕਾਂ ਪਹੁੰਚਣੇ ਸ਼ੁਰੂ ਹੋ ਗਏ ਹਨ।

ਵਿਧਾਇਕਾ ਸੁਖਪਾਲ ਖਹਿਰਾ
ਵਿਧਾਇਕਾ ਸੁਖਪਾਲ ਖਹਿਰਾ

By

Published : Mar 29, 2022, 1:42 PM IST

Updated : Mar 29, 2022, 2:48 PM IST

ਲੁਧਿਆਣਾ: ਚੋਣਾਂ ਦੇ ਨਤੀਜਿਆਂ ਤੋਂ ਬਾਅਦ ਕਾਂਗਰਸ ਵਿੱਚ ਮੁੜ ਤੋਂ ਹਲਚਲ ਸ਼ੁਰੂ ਹੋਈ ਹੈ । ਕੁਝ ਦਿਨ ਪਹਿਲਾਂ ਵੀ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਫ਼ਰੀਦਕੋਟ ਵਿੱਚ ਕਾਂਗਰਸ ਦੇ ਵਿਧਾਇਕਾਂ ਤੇ ਸਾਬਕਾ ਵਿਧਾਇਕਾਂ ਨਾਲ ਮੀਟਿੰਗ ਕੀਤੀ ਗਈ ਸੀ। ਅੱਜ ਵੀ ਲੁਧਿਆਣਾ ਤੋਂ ਸਾਬਕਾ ਵਿਧਾਇਕ ਰਕੇਸ਼ ਪਾਂਡੇ ਦੇ ਕਾਰਨ ਨਵਜੋਤ ਸਿੰਘ ਸਿਧੂ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਜਾ ਰਹੀ ਹੈ ।

ਵਿਧਾਇਕਾ ਸੁਖਪਾਲ ਖਹਿਰਾ

ਦੱਸ ਦਈਏ ਕਿ ਮੀਟਿੰਗ ਨੂੰ ਲੈ ਕੇ ਵਿਧਾਇਕ ਅਤੇ ਸਾਬਕਾ ਵਿਧਾਇਕ ਰਾਕੇਸ਼ ਪਾਂਡੇ ਦੇ ਘਰ ਪਹੁੰਚਣੇ ਸ਼ੁਰੂ ਹੋ ਗਏ ਹਨ। ਇਸ ਦੌਰਾਨ ਵਿਧਾਇਕ ਸੁਖਪਾਲ ਖਹਿਰਾ ਵੀ ਰਾਕੇਸ਼ ਪਾਂਡੇ ਦੇ ਘਰ ਪਹੁੰਚੇ।

ਇਸ ਮੌਕੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਤੋਂ ਬੇਸ਼ਕ ਅਸਤੀਫਾ ਦੇ ਦਿੱਤਾ ਹੈ, ਪਰ ਅਸਤੀਫਾ ਅਜੇ ਮੰਨਜੂਰ ਨਹੀਂ ਕੀਤਾ ਗਿਆ ਹੈ। ਪਰ ਕੰਮ ਕਰਨਾ ਸਾਡਾ ਸਾਰਿਆਂ ਦਾ ਫਰਜ਼ ਹੈ। ਬਾਕੀ ਸਾਰੀਆਂ ਗੱਲਾਂ ਨੂੰ ਛੱਡ ਕੇ ਵੱਖ ਵੱਖ ਮੁੱਦਿਆਂ ’ਤੇ ਮੀਟਿੰਗ ਕੀਤੀ ਜਾ ਰਹੀ ਹੈ।

ਸੁਖਪਾਲ ਖਹਿਰਾ ਨੇ ਕਿਹਾ ਕਿ ਚੋਣਾਂ ਤੋਂ ਬਾਅਦ ਸਾਰੇ ਸਾਬਕਾ ਵਿਧਾਇਕਾਂ ਅਤੇ ਵਿਧਾਇਕਾਂ ਵੱਲੋਂ ਇਸ ਮੀਟਿੰਗ ’ਚ ਇਹ ਚਰਚਾ ਕੀਤੀ ਜਾਵੇਗੀ ਕਿ ਪਾਰਟੀ ਨੂੰ ਕਿਸ ਤਰ੍ਹਾਂ ਦੇ ਨਾਲ ਮਜਬੂਤ ਬਣਾਇਆ ਜਾਵੇ। ਉੱਥੇ ਹੀ ਉਨ੍ਹਾਂ ਨੇ ਕਿਹਾ ਕਿ ਚੰਡੀਗੜ੍ਹ ਵਿੱਚ ਕੇਂਦਰੀ ਸੇਵਾਵਾਂ ਲਾਗੂ ਕਾਨੂੰਨ ਲੈ ਕੇ ਵੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ ।

ਇਹ ਵੀ ਪੜੋ:ਲੁਧਿਆਣਾ ਵਿੱਚ ਅੱਜ ਫੇਰ ਹੋਵੇਗੀ ਸਿੱਧੂ 'ਧੜੇ' ਦੀ ਮੀਟਿੰਗ !

Last Updated : Mar 29, 2022, 2:48 PM IST

ABOUT THE AUTHOR

...view details