ਲੁਧਿਆਣਾ: ਪੰਜਾਬ ਰੋਡਵੇਜ਼ ਕਰਮਚਾਰੀ ਯੂਨੀਅਨ ਨੇ ਅੱਜ ਕਿਸਾਨਾਂ ਦੇ ਹੱਕ ਵਿੱਚ ਮੋਦੀ ਸਰਕਾਰ ਖਿਲਾਫ਼ ਲੁਧਿਆਣਾ ਦੇ ਬੱਸ ਸਟੈਂਡ ਵਿਖੇ ਜਾਮ ਕਰ ਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਮੰਤਰੀਆਂ ਦਾ ਪੁਤਲਾ ਫੂਕਿਆ।
ਲੁਧਿਆਣਾ 'ਚ ਪੰਜਾਬ ਰੋਡਵੇਜ਼ ਕਰਮਚਾਰੀ ਯੂਨੀਅਨ ਨੇ ਫੂਕਿਆ ਮੋਦੀ ਦਾ ਪੁਤਲਾ
ਪੰਜਾਬ ਰੋਡਵੇਜ਼ ਕਰਮਚਾਰੀ ਯੂਨੀਅਨ ਨੇ ਕਿਸਾਨਾਂ ਦੇ ਹੱਕ 'ਚ ਕੇਂਦਰ ਸਰਕਾਰ ਵਿਰੁੱਧ ਪ੍ਰਦਰਸ਼ਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ।
ਇਸ ਦੌਰਾਨ ਮੁਲਾਜ਼ਮਾਂ ਨੇ ਬੱਸ ਸਟੈਂਡ ਵਿਖੇ ਹੜਤਾਲ ਕਰ ਕੇ ਚੱਕਾ ਜਾਮ ਵੀ ਕੀਤਾ ਤੇ ਕੇਂਦਰ ਦੀਆਂ ਨੀਤੀਆਂ ਦਾ ਵਿਰੋਧ ਕੀਤਾ ਗਿਆ।
ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਜੋ ਖੇਤੀ ਕਾਨੂੰਨ ਬਣਾਏ ਗਏ ਹਨ ਉਹ ਕਿਸਾਨ ਵਿਰੋਧੀ ਹਨ, ਇਸ ਲਈ ਕੇਂਦਰ ਸਰਕਾਰ ਨੂੰ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਵਾਪਸ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਲਗਾਤਾਰ ਸੰਘਰਸ਼ ਕਰ ਰਹੇ ਹਨ ਪਰ ਕੇਂਦਰ ਉਨ੍ਹਾਂ ਦੀਆਂ ਮੰਗਾਂ ਵੱਲ ਅਜੇ ਤੱਕ ਧਿਆਨ ਨਹੀਂ ਦੇ ਰਿਹਾ।
ਇਸ ਲਈ ਉਹ ਮੋਦੀ ਸਰਕਾਰ ਦਾ ਪੁਤਲਾ ਫੂਕ ਕੇ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਕਿਸਾਨਾਂ ਦੇ ਨਾਲ ਹਨ ਅਤੇ ਕਿਸਾਨ ਸਾਡੇ ਦੇਸ਼ ਦਾ ਅੰਨਦਾਤਾ ਹੈ ਜਿਸ ਕਰ ਕੇ ਸਾਰਾ ਦੇਸ਼ ਰੋਟੀ ਖਾਂਦੇ ਹੈ।